Homeਪੰਜਾਬੀਸਿਹਤਪਟਿਆਲਾ ਵਿੱਚ ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ’ਤੇ ਹੋਵੇਗੀ ਕਾਨੂੰਨੀ ਕਾਰਵਾਈ

ਪਟਿਆਲਾ ਵਿੱਚ ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ’ਤੇ ਹੋਵੇਗੀ ਕਾਨੂੰਨੀ ਕਾਰਵਾਈ

- Advertisement -spot_img

ਪਟਿਆਲਾ, 17 ਅਗਸਤ

ਜ਼ਿਲ੍ਹਾ ਸਿਹਤ ਅਫ਼ਸਰ, ਪਟਿਆਲਾ ਡਾ. ਗੁਰਪ੍ਰੀਤ ਕੌਰ ਨੇ ਸੜਕ ਕਿਨਾਰੇ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਕੇ ਵੇਚਣ ਵਾਲੇ ਰੇਹੜੀ-ਫੜ੍ਹੀ ਵਿਕਰੇਤਾਵਾਂ, ਢਾਬਾ ਸੰਚਾਲਕਾਂ ਅਤੇ ਹੋਰ ਛੋਟੇ ਖਾਣ-ਪੀਣ ਦੇ ਕਾਰੋਬਾਰੀਆਂ ਨੂੰ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਫੂਡ ਸੇਫਟੀ ਤੇ ਸਫ਼ਾਈ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੀ ਸਫ਼ਾਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਢੰਗ ਨਾਲ ਤਿਆਰ ਕਰਨਾ ਬੇਹੱਦ ਜ਼ਰੂਰੀ ਹੈ। ਖੁੱਲ੍ਹੇ ਵਿੱਚ ਰੱਖਿਆ ਭੋਜਨ ਧੂੜ, ਮੱਖੀਆਂ, ਕੀੜੇ-ਮਕੌੜਿਆਂ ਅਤੇ ਹੋਰ ਗੰਦਗੀ ਨਾਲ ਦੂਸ਼ਿਤ ਹੋ ਸਕਦਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ਨੂੰ ਗੰਭੀਰ ਨੁਕਸਾਨ ਪਹੁੰਚਣ ਦਾ ਖ਼ਤਰਾ ਰਹਿੰਦਾ ਹੈ।

ਜ਼ਿਲ੍ਹਾ ਸਿਹਤ ਅਫ਼ਸਰ ਨੇ ਫੂਡ ਵਿਕਰੇਤਾਵਾਂ ਨੂੰ ਹੇਠ ਲਿਖੀਆਂ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ:

  • ਤਿਆਰ ਖਾਣੇ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ ਤਾਂ ਜੋ ਉਹ ਮੱਖੀਆਂ, ਧੂੜ ਅਤੇ ਗੰਦਗੀ ਤੋਂ ਸੁਰੱਖਿਅਤ ਰਹਿਣ।
  • ਭੋਜਨ ਤਿਆਰ ਕਰਨ ਅਤੇ ਪਰੋਸਣ ਸਮੇਂ ਹੱਥਾਂ ਦੀ ਸਫ਼ਾਈ, ਨਿੱਜੀ ਸਵੱਛਤਾ ਅਤੇ ਸਾਫ਼-ਸੁਥਰੇ ਕੱਪੜਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
  • ਕੱਚੇ ਅਤੇ ਪੱਕੇ ਹੋਏ ਭੋਜਨ ਨੂੰ ਵੱਖ-ਵੱਖ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਰਾਸ-ਕੰਟੈਮੀਨੇਸ਼ਨ ਤੋਂ ਬਚਿਆ ਜਾ ਸਕੇ।
  • ਖਾਣਾ ਤਿਆਰ ਕਰਨ ਅਤੇ ਪੀਣ ਲਈ ਸਿਰਫ਼ ਸਾਫ਼ ਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਵਰਤੋਂ ਕੀਤੀ ਜਾਵੇ।
  • ਖਾਣਾ ਬਣਾਉਣ ਵਾਲੇ ਬਰਤਨਾਂ, ਕੰਮ ਵਾਲੀ ਥਾਂ, ਮੇਜ਼ਾਂ ਅਤੇ ਹੋਰ ਸਾਮਾਨ ਦੀ ਨਿਯਮਿਤ ਸਫ਼ਾਈ ਤੇ ਸੈਨੀਟੇਸ਼ਨ ਯਕੀਨੀ ਬਣਾਈ ਜਾਵੇ।
  • ਖਾਣ-ਪੀਣ ਵਾਲੀਆਂ ਵਸਤਾਂ ਨੂੰ ਧੂੜ, ਧੂੰਏਂ, ਕੀੜੇ-ਮਕੌੜਿਆਂ ਅਤੇ ਹੋਰ ਗੰਦਗੀ ਤੋਂ ਬਚਾ ਕੇ ਰੱਖਿਆ ਜਾਵੇ।
  • ਕੂੜਾ-ਕਰਕਟ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਆਲੇ-ਦੁਆਲੇ ਦਾ ਖੇਤਰ ਸਾਫ਼ ਰੱਖਿਆ ਜਾਵੇ।
  • ਭੋਜਨ ਤਿਆਰ ਕਰਨ ਅਤੇ ਵੇਚਣ ਵਾਲੇ ਵਿਅਕਤੀ ਨਿੱਜੀ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਅਤੇ ਸਾਫ਼ ਕੱਪੜੇ ਜਾਂ ਐਪਰਨ ਪਹਿਨਣ।
  • ਹਰ ਫੂਡ ਬਿਜ਼ਨਸ ਆਪਰੇਟਰ ਲਈ FSSAI ਰਜਿਸਟ੍ਰੇਸ਼ਨ ਜਾਂ ਲਾਇਸੈਂਸ ਲੈਣਾ ਅਤੇ ਇਸ ਦੀਆਂ ਸ਼ਰਤਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ।
  • Food Safety and Standards Act, 2006 ਅਤੇ ਇਸ ਅਧੀਨ ਬਣੇ ਨਿਯਮਾਂ ਤੇ ਰੈਗੂਲੇਸ਼ਨਾਂ, ਖ਼ਾਸ ਤੌਰ ’ਤੇ Schedule 4 ਵਿੱਚ ਦਰਜ ਸਫ਼ਾਈ ਅਤੇ ਹਾਈਜੀਨ ਸਬੰਧੀ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਅਤੇ ਫੂਡ ਸੇਫਟੀ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ’ਤੇ ਫੂਡ ਵਿਕਰੇਤਾਵਾਂ ਦੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਥਾਂ ’ਤੇ ਨਿਯਮਾਂ ਦੀ ਉਲੰਘਣਾ ਪਾਈ ਗਈ ਤਾਂ Food Safety and Standards Act, 2006 ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

watch…..ਖੇਤੀ, ਸਿੱਖਿਆ, ਸਿਹਤ ਤੇ ਰੋਜ਼ਗਾਰ ਖੇਤਰ ਵਿੱਚ ਪੰਜਾਬ ਨੇ ਬਣਾਈ ਨਵੀਂ ਮਿਸਾਲ: ਖੁੱਡੀਆਂ

ਡਾ. ਗੁਰਪ੍ਰੀਤ ਕੌਰ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੜਕ ਕਿਨਾਰੇ ਖਾਣ-ਪੀਣ ਵਾਲੀਆਂ ਵਸਤਾਂ ਖਰੀਦਦੇ ਸਮੇਂ ਸਫ਼ਾਈ ਅਤੇ ਭੋਜਨ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਥਾਂ ’ਤੇ ਫੂਡ ਸੇਫਟੀ ਜਾਂ ਸਫ਼ਾਈ ਸਬੰਧੀ ਗੰਭੀਰ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਇਸ ਦੀ ਜਾਣਕਾਰੀ ਸਬੰਧਤ ਸਿਹਤ ਜਾਂ ਫੂਡ ਸੇਫਟੀ ਅਧਿਕਾਰੀਆਂ ਨੂੰ ਦਿੱਤੀ ਜਾਵੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here