Homeਪੰਜਾਬੀਪੰਜਾਬਪਟਿਆਲਾ ਵਿੱਚ ਹੜ੍ਹ ਤੋਂ ਬਾਅਦ ਦੀ ਸਥਿਤੀ ਤੇ ਰਾਜਪਾਲ ਦੀ ਸਿਫਾਰਸ਼ਾਂ

ਪਟਿਆਲਾ ਵਿੱਚ ਹੜ੍ਹ ਤੋਂ ਬਾਅਦ ਦੀ ਸਥਿਤੀ ਤੇ ਰਾਜਪਾਲ ਦੀ ਸਿਫਾਰਸ਼ਾਂ

- Advertisement -spot_img
  • ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ, ਪੁਲਿਸ, ਫੌਜ ਅਤੇ ਲੋਕਾਂ ਦਾ ਤਾਲਮੇਲ ਸ਼ਲਾਘਾਯੋਗ: ਕਟਾਰੀਆ

ਪਟਿਆਲਾ, 13 ਸਤੰਬਰ 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਘੱਗਰ ਨਦੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਅਤੇ ਹਰਿਆਣਾ ਨੂੰ ਆਪਸ ਵਿੱਚ ਮਿਲ ਕੇ ਵਿਚਾਰ-ਵਟਾਂਦਰੇ ਕਰਨ ਦੀ ਸਲਾਹ ਦਿੱਤੀ। ਰਾਜਪਾਲ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ।

ਰਾਜਪਾਲ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸਐਸਪੀ ਵਰੁਣ ਸ਼ਰਮਾ, ਫੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਹੜ੍ਹ ਸਥਿਤੀ ਬਾਰੇ ਬੈਠਕ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਨੇ ਸਰਾਲਾ ਹੈਡ ਦਾ ਦੌਰਾ ਕਰਕੇ ਘੱਗਰ ਨਦੀ ਦਾ ਜਾਇਜ਼ਾ ਲਿਆ ਅਤੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਹਦਾਇਤ ਦਿੱਤੀ।

ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ,  ਕਟਾਰੀਆ ਨੇ ਕਿਹਾ ਕਿ ਇਸ ਵਾਰ ਪੰਜਾਬ ਵਿੱਚ 1988 ਦੇ ਹੜ੍ਹਾਂ ਨਾਲੋਂ ਵੀ ਜ਼ਿਆਦਾ ਪਾਣੀ ਆਉਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨੁਕਸਾਨ ਦੀ ਭਰਪਾਈ ਲਈ ਪੁਖਤਾ ਕਦਮ ਉਠਾਏ ਹਨ, ਅਤੇ ਅੱਜ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਪ੍ਰਸ਼ਾਸਨ, ਪੁਲਿਸ, ਫੌਜ ਅਤੇ ਆਮ ਲੋਕਾਂ ਦੇ ਸ਼ਾਨਦਾਰ ਤਾਲਮੇਲ ਦੀ ਸ਼ਲਾਘਾ ਕੀਤੀ, ਜਿਸ ਨਾਲ ਹੜ੍ਹਾਂ ਨਾਲ ਨਜਿੱਠਣ ਵਿੱਚ ਮਦਦ ਮਿਲੀ।

ਰਾਜਪਾਲ ਨੇ ਕਿਹਾ ਕਿ ਘੱਗਰ ਨਦੀ ਵਿੱਚ ਵਾਧੂ ਪਾਣੀ ਕਾਰਨ ਪੰਜਾਬ ਅਤੇ ਹਰਿਆਣਾ ਨੂੰ ਭਾਰੀ ਨੁਕਸਾਨ ਹੁੰਦਾ ਹੈ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਦੋਵੇਂ ਸੂਬਿਆਂ ਨੂੰ ਆਪਸ ਵਿੱਚ ਬੈਠ ਕੇ ਸਹਿਮਤੀ ਨਾਲ ਫੈਸਲੇ ਲੈਣੇ ਚਾਹੀਦੇ ਹਨ ਅਤੇ ਸੁਪਰੀਮ ਕੋਰਟ ਨੂੰ ਵੀ ਜਾਣੂ ਕਰਵਾਉਣਾ ਚਾਹੀਦਾ ਹੈ, ਤਾਂ ਜੋ 35 ਸਾਲਾਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਦਾ ਨਿਪਟਾਰਾ ਹੋ ਸਕੇ ਅਤੇ ਸਥਾਈ ਹੱਲ ਕੱਢਿਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਜਲ ਨਿਕਾਸ ਵਿਭਾਗ ਨੇ ਮਕਰੌੜ ਸਾਹਿਬ ਤੋਂ ਕੜੈਲ ਤੱਕ ਘੱਗਰ ਨੂੰ ਚੌੜਾ ਕਰਨ ਅਤੇ ਹਾਂਸੀ ਬੁਟਾਣਾ ਨਹਿਰ ਦੇ ਸਾਇਫਨਾਂ ਦੇ ਮਸਲੇ ਨੂੰ ਹੱਲ ਕਰਨ ਦੀ ਲੋੜ ਬਾਰੇ ਜਾਣਕਾਰੀ ਦਿੱਤੀ।

watch…..Punjab’s Commitment: Flood Victims to Get Aid in 45 Days

ਇੱਕ ਸਵਾਲ ਦੇ ਜਵਾਬ ਵਿੱਚ, ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹੜ੍ਹ ਨੁਕਸਾਨ ਦੇ ਤੁਰੰਤ ਹੱਲ ਲਈ ਪੰਜਾਬ ਨੂੰ 1600 ਕਰੋੜ ਰੁਪਏ ਦਿੱਤੇ ਹਨ, ਅਤੇ ਅਗਲੇ ਦਿਨਾਂ ਵਿੱਚ ਹੋਰ ਨੁਕਸਾਨ ਦੇ ਅਨੁਮਾਨ ਦੇ ਆਧਾਰ ‘ਤੇ ਕੇਂਦਰ ਸਰਕਾਰ ਸਹਿਯੋਗ ਜਾਰੀ ਰੱਖੇਗੀ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਡੈਮਾਂ ਦੀ ਪਾਣੀ ਸਮਰੱਥਾ ਅਤੇ ਵਧਦੇ ਪਾਣੀ ਬਾਰੇ ਸਮੇਂ ਸਿਰ ਜਾਣਕਾਰੀ ਸਾਂਝੀ ਕਰਨੀ ਜ਼ਰੂਰੀ ਹੈ। ਤਕਨੀਕੀ ਢੰਗ ਨਾਲ ਕੰਮ ਕਰਕੇ ਹੜ੍ਹਾਂ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਮਿੱਟੀ ਜਮ੍ਹਾਂ ਹੋਣ ਕਾਰਨ ਡੈਮਾਂ ਦੀ ਸਮਰੱਥਾ ਘਟੀ ਹੋ ਸਕਦੀ ਹੈ, ਪਰ ਉਨ੍ਹਾਂ ਦੀ ਸੁਰੱਖਿਆ ‘ਤੇ ਕੋਈ ਸ਼ੱਕ ਨਹੀਂ ਹੈ।

ਪ੍ਰਸ਼ਾਸਨ ਨਾਲ ਬੈਠਕ ਦੌਰਾਨ, ਰਾਜਪਾਲ ਨੇ ਕਿਹਾ ਕਿ ਘੱਗਰ ਦੇ ਬੰਨ੍ਹਾਂ ਨੂੰ 60 ਦੇ ਕਰੀਬ ਥਾਵਾਂ ‘ਤੇ ਪੱਕਾ ਕਰਨ ਦੀ ਲੋੜ ਹੈ ਅਤੇ ਸਮੇਂ-ਸਮੇਂ ‘ਤੇ ਨਿਗਰਾਨੀ ਵੀ ਜਾਰੀ ਰੱਖਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰਾਜਪਾਲ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹ ਬਚਾਅ ਪ੍ਰਬੰਧਾਂ ਅਤੇ ਘੱਗਰ, ਟਾਂਗਰੀ ਅਤੇ ਮਾਰਕੰਡਾ ਨਦੀਆਂ ਕਾਰਨ ਹੋਏ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here