Homeਪੰਜਾਬੀਪੰਜਾਬਪੀਆਰਟੀਸੀ ਦੇ ਬੇੜੇ ’ਚ ਸ਼ਾਮਲ ਹੋਣਗੀਆਂ 100 ਨਵੀਆਂ ਮਿੱਡੀ ਤੇ 309 ਵੱਡੀਆਂ...

ਪੀਆਰਟੀਸੀ ਦੇ ਬੇੜੇ ’ਚ ਸ਼ਾਮਲ ਹੋਣਗੀਆਂ 100 ਨਵੀਆਂ ਮਿੱਡੀ ਤੇ 309 ਵੱਡੀਆਂ ਬੱਸਾਂ, ਪਟਿਆਲਾ ਪੁਰਾਣਾ ਬੱਸ ਸਟੈਂਡ ਮੁੜ ਚਾਲੂ ਕਰਨ ਦਾ ਕੰਮ ਜਾਰੀ

- Advertisement -spot_img

ਪਟਿਆਲਾ, 30 ਸਤੰਬਰ

ਪੀਆਰਟੀਸੀ ਨੂੰ ਹੋਰ ਮਜ਼ਬੂਤ ਕਰਨ, ਆਮ ਲੋਕਾਂ ਨੂੰ ਬਿਹਤਰ ਸਫ਼ਰੀ ਸਹੂਲਤਾਂ ਦੇਣ ਅਤੇ ਵਿਭਾਗ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਪੀਆਰਟੀਸੀ ਦੇ ਬੱਸ ਬੇੜੇ ਦੇ ਵਿਸਥਾਰ ਦੇ ਨਾਲ-ਨਾਲ ਬੱਸ ਅੱਡਿਆਂ, ਡਿਪੂਆਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਦਾ ਕੰਮ ਵੀ ਜਾਰੀ ਹੈ।

ਇਨ੍ਹਾਂ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੀਆਰਟੀਸੀ ਦੇ ਬੇੜੇ ਵਿੱਚ ਆਪਣੀ ਮਾਲਕੀ ਵਾਲੀਆਂ 100 ਨਵੀਆਂ ਜੂਨੀਅਰ ਪੀਆਰਟੀਸੀ (ਮਿੱਡੀ) ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 10 ਬੱਸਾਂ ਪੀਆਰਟੀਸੀ ਦੇ ਮੁੱਖ ਦਫ਼ਤਰ ਪਹੁੰਚ ਚੁੱਕੀਆਂ ਹਨ, ਜਦਕਿ 40 ਬੱਸਾਂ ਅਗਲੇ ਦੋ ਦਿਨਾਂ ਵਿੱਚ ਪਹੁੰਚਣਗੀਆਂ। ਬਾਕੀ 50 ਬੱਸਾਂ ਵੀ ਲਗਭਗ 20 ਅਕਤੂਬਰ ਤੱਕ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ 100 ਬੱਸਾਂ ਵਿੱਚੋਂ ਵੱਧ ਤੋਂ ਵੱਧ ਬੱਸਾਂ ਨੂੰ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਤੋਂ ਚਲਾਉਣ ਦੀ ਯੋਜਨਾ ਹੈ, ਤਾਂ ਜੋ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਸਫ਼ਰੀ ਸਹੂਲਤ ਮਿਲ ਸਕੇ।

ਚੇਅਰਮੈਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੀਆਰਟੀਸੀ ਦੇ ਬੇੜੇ ਵਿੱਚ ਆਪਣੀ ਮਾਲਕੀ ਵਾਲੀਆਂ 309 ਨਵੀਆਂ ਸਾਧਾਰਣ ਵੱਡੀਆਂ ਬੱਸਾਂ ਵੀ ਜਲਦ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੱਸਾਂ ਦੀ ਗਿਣਤੀ ਵਿੱਚ ਹੋਣ ਵਾਲੇ ਇਸ ਵਾਧੇ ਨਾਲ ਵੱਖ-ਵੱਖ ਰੂਟਾਂ ’ਤੇ ਯਾਤਰੀਆਂ ਨੂੰ ਹੋਰ ਸੁਚਾਰੂ ਅਤੇ ਵਧੀਆ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।

watch…..‘ਮਿਸ਼ਨ ਕਲੀਨ ਪਟਿਆਲਾ’ ਦੇ ਦੋ ਪੜਾਅ ਮੁਕੰਮਲ, 13.79 ਟਨ ਕੂੜਾ ਹਟਾਇਆ

ਉਨ੍ਹਾਂ ਦੱਸਿਆ ਕਿ ਕਿਲੋਮੀਟਰ ਸਕੀਮ ਤਹਿਤ ਵੀ ਪੀਆਰਟੀਸੀ ਵੱਲੋਂ 254 ਬੱਸਾਂ ਪਹਿਲਾਂ ਹੀ ਬੇੜੇ ਵਿੱਚ ਸ਼ਾਮਲ ਕੀਤੀਆਂ ਜਾ ਚੁੱਕੀਆਂ ਹਨ। ਇਸ ਨਾਲ ਵੱਖ-ਵੱਖ ਖੇਤਰਾਂ ਵਿੱਚ ਜਨਤਕ ਆਵਾਜਾਈ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲ ਰਹੀ ਹੈ।

ਬੱਸ ਅੱਡਿਆਂ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ’ਤੇ ਜ਼ੋਰ

ਹਰਪਾਲ ਜੁਨੇਜਾ ਨੇ ਕਿਹਾ ਕਿ ਪੀਆਰਟੀਸੀ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪਟਿਆਲਾ ਦੇ ਨਵੇਂ ਬੱਸ ਸਟੈਂਡ ਨੂੰ ਓਪਰੇਟ ਐਂਡ ਮੇਨਟੇਨੈਂਸ (O&M) ਆਧਾਰ ’ਤੇ ਚਲਾਇਆ ਜਾ ਰਿਹਾ ਹੈ, ਜਿਸ ਨਾਲ ਵਿਭਾਗ ਦੀ ਆਮਦਨ ਵਧਣ ਦੇ ਨਾਲ ਯਾਤਰੀਆਂ ਨੂੰ ਵੀ ਬਿਹਤਰ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਮੁੜ ਚਾਲੂ ਕਰਨ ਲਈ ਨਿਰਮਾਣ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮ ਪ੍ਰਗਤੀ ਅਧੀਨ ਹਨ। ਪੁਰਾਣਾ ਬੱਸ ਸਟੈਂਡ ਮੁੜ ਚਾਲੂ ਹੋਣ ਨਾਲ ਲੋਕਾਂ ਨੂੰ ਵਧੇਰੇ ਸੁਵਿਧਾਜਨਕ ਸਫ਼ਰੀ ਸਹੂਲਤਾਂ ਮਿਲਣ ਦੇ ਨਾਲ-ਨਾਲ ਸਥਾਨਕ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਪੀਪੀਪੀ ਮੋਡ ਰਾਹੀਂ ਆਧੁਨਿਕ ਅਤੇ ਨਵੀਂ ਤਕਨਾਲੋਜੀ ਨਾਲ ਲੈਸ ਬੱਸ ਸਟੈਂਡ ਦੇ ਨਿਰਮਾਣ ਦਾ ਕੰਮ ਵੀ ਜਾਰੀ ਹੈ। ਇਸ ਤੋਂ ਇਲਾਵਾ ਤਲਵੰਡੀ ਸਾਬੋ ਬੱਸ ਸਟੈਂਡ ਦੇ ਨਵੀਨੀਕਰਨ ਅਤੇ ਬੁਢਲਾਡਾ ਵਰਕਸ਼ਾਪ ਤੇ ਬੱਸ ਸਟੈਂਡ ਦੇ ਨਵੀਨੀਕਰਨ ਨਾਲ ਸਬੰਧਤ ਕੰਮ ਵੀ ਤੇਜ਼ੀ ਨਾਲ ਅੱਗੇ ਵਧ ਰਹੇ ਹਨ।

ਆਮਦਨ ਦੇ ਨਵੇਂ ਸਰੋਤ ਵਿਕਸਿਤ ਕਰਨ ’ਤੇ ਵੀ ਧਿਆਨ

ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪੀਆਰਟੀਸੀ ਨੂੰ ਸਿਰਫ਼ ਬੱਸ ਸੇਵਾ ਤੱਕ ਸੀਮਿਤ ਰੱਖਣ ਦੀ ਬਜਾਏ ਇਸ ਦੀਆਂ ਉਪਲਬਧ ਜਾਇਦਾਦਾਂ ਅਤੇ ਸਰੋਤਾਂ ਦੀ ਬਿਹਤਰ ਵਰਤੋਂ ਕਰਕੇ ਆਮਦਨ ਦੇ ਨਵੇਂ ਸਰੋਤ ਵਿਕਸਿਤ ਕਰਨ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਤਹਿਤ ਵੇਰਕਾ ਮਿਲਕ ਪਲਾਂਟ, ਸੋਲਰ ਰੂਫਟਾਪ ਸਿਸਟਮ ਅਤੇ ਰਿਟੇਲ ਆਊਟਲੈਟ/ਪੈਟਰੋਲ ਪੰਪ ਵਰਗੇ ਪ੍ਰਾਜੈਕਟਾਂ ਰਾਹੀਂ ਆਮਦਨ ਵਧਾਉਣ ਅਤੇ ਸੰਸਥਾ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਹਰਪਾਲ ਜੁਨੇਜਾ ਨੇ ਕਿਹਾ ਕਿ ਪੀਆਰਟੀਸੀ ਨੂੰ ਇੱਕ ਮਜ਼ਬੂਤ, ਆਧੁਨਿਕ, ਆਤਮਨਿਰਭਰ ਅਤੇ ਲੋਕ-ਪੱਖੀ ਟਰਾਂਸਪੋਰਟ ਸੰਸਥਾ ਵਜੋਂ ਵਿਕਸਿਤ ਕਰਨ ਲਈ ਬੱਸ ਬੇੜੇ ਦਾ ਵਿਸਥਾਰ, ਯਾਤਰੀ ਸਹੂਲਤਾਂ ਵਿੱਚ ਵਾਧਾ, ਬੁਨਿਆਦੀ ਢਾਂਚੇ ਦਾ ਨਵੀਨੀਕਰਨ ਅਤੇ ਆਮਦਨ ਦੇ ਨਵੇਂ ਸਰੋਤ ਵਿਕਸਿਤ ਕਰਨ ਦਾ ਕੰਮ ਇੱਕੋ ਸਮੇਂ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚਾਰੂ ਅਤੇ ਸੁਵਿਧਾਜਨਕ ਸਫ਼ਰੀ ਸਹੂਲਤਾਂ ਦੇਣ ਲਈ ਇਹ ਉਪਰਾਲੇ ਲਗਾਤਾਰ ਜਾਰੀ ਰਹਿਣਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here