Homeਪੰਜਾਬੀਖੇਡਾਂਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

- Advertisement -spot_img

ਚੰਡੀਗੜ੍ਹ, 25 ਅਪ੍ਰੈਲ:

ਮਸ਼ਹੂਰ ਕਬੱਡੀ ਖਿਡਾਰੀ ਅਤੇ ਪ੍ਰਸਿੱਧ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਖੇਡ ਜਗਤ ਦੀ ਇਸ ਮਾਣਯੋਗ ਹਸਤੀ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕੀਤਾ। ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ਵਿੱਚ ਆਪਣੀ ਸ਼ਾਨਦਾਰ ਤਕਨੀਕ ਅਤੇ ‘ਕਲੋਜ਼ ਫਾਈਟਰ’ ਦੇ ਤੌਰ ‘ਤੇ ਖਾਸ ਪਹਚਾਣ ਰੱਖਦੇ ਹਨ ਅਤੇ ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਮ ਚਮਕਾਇਆ ਹੈ।

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਜਲਾਲਪੁਰੀਆ ਵਰਗੇ ਅੰਤਰਰਾਸ਼ਟਰੀ ਦਰਜੇ ਦੇ ਖਿਡਾਰੀ ਦਾ ਪਾਰਟੀ ਨਾਲ ਜੁੜਨਾ ਸਾਡੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਾਲਾ ਨੇ ਹਮੇਸ਼ਾ ਖੇਡ ਮੈਦਾਨ ਵਿੱਚ ਪੰਜਾਬ ਦੀ ਇੱਜ਼ਤ ਵਧਾਈ ਹੈ ਅਤੇ ਹੁਣ ਉਹ ਜਨ ਸੇਵਾ ਦੇ ਖੇਤਰ ਵਿੱਚ ਵੀ ਸਾਡੇ ਨਾਲ ਮਿਲ ਕੇ ਕੰਮ ਕਰਨਗੇ।

watch….ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਾਲਾ ਜਲਾਲਪੁਰੀਆ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਨੌਜਵਾਨਾਂ ਅਤੇ ਖਿਡਾਰੀਆਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਵੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here