Homeਪੰਜਾਬੀਪੰਜਾਬਪੰਜਾਬੀ ਯੂਨੀਵਰਸਿਟੀ  ਦੇ ਕਰਮਚਾਰੀਆਂ ਨੇ ਬਕਾਇਆ ਤਨਖਾਹਾਂ ਅਤੇ ਚੋਣਾਂ ਬਹਾਲੀ ਲਈ ਧਰਨਾ...

ਪੰਜਾਬੀ ਯੂਨੀਵਰਸਿਟੀ  ਦੇ ਕਰਮਚਾਰੀਆਂ ਨੇ ਬਕਾਇਆ ਤਨਖਾਹਾਂ ਅਤੇ ਚੋਣਾਂ ਬਹਾਲੀ ਲਈ ਧਰਨਾ ਦਿੱਤਾ

- Advertisement -spot_img

ਪਟਿਆਲਾ, 21 ਅਗਸਤ

ਪੰਜਾਬੀ ਯੂਨੀਵਰਸਿਟੀ ਦੇ ਗੈਰ-ਅਧਿਆਪਕ ਕਰਮਚਾਰੀਆਂ, ਅਧਿਆਪਕਾਂ ਅਤੇ ਹੋਰ ਸਟਾਫ ਨੇ 20 ਦਿਨਾਂ ਤੋਂ ਅਟਕੀਆਂ ਤਨਖਾਹਾਂ ਨਾ ਮਿਲਣ ਅਤੇ ਗੈਰ-ਅਧਿਆਪਕ ਚੋਣਾਂ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਮਾਂ ਬੋਲੀ ਦੇ ਸਭ ਤੋਂ ਵੱਡੇ ਸਿੱਖਿਆ ਸੰਸਥਾਨ, ਪੰਜਾਬੀ ਯੂਨੀਵਰਸਿਟੀ, ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।

ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਗੁਰਜੀਤ ਸਿੰਘ ਗੋਪਾਲਪੁਰੀ ਨੇ ਕਿਹਾ ਕਿ ਕਰਮਚਾਰੀ ਆਪਣੇ ਘਰਾਂ ਦੇ ਖਰਚੇ, ਬੱਚਿਆਂ ਦੀਆਂ ਫੀਸਾਂ ਅਤੇ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਨੂੰ ਉਨ੍ਹਾਂ ਦੇ ਦੁੱਖ-ਦਰਦ ਨਾਲ ਕੋਈ ਸਰੋਕਾਰ ਨਹੀਂ। ਸਾਬਕਾ ਯੂਨੀਅਨ ਪ੍ਰਧਾਨ ਰਜਿੰਦਰ ਸਿੰਘ ਭਾਗੜੀਆ ਨੇ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿੱਚ ਧੱਕਣ ਦੀ ਸਾਜ਼ਿਸ਼ੀ ਖੇਡ ਜਾਰੀ ਹੈ।

watch…….Punjabi University’s UGC-Malaviya Mission Centre Kicks Off Short-Term Course on Research Methodology and Ethics

ਗੋਪਾਲਪੁਰੀ ਨੇ ਸਾਰੇ ਗੈਰ-ਅਧਿਆਪਕ ਕਰਮਚਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮਾਂ ਬੋਲੀ ਦੇ ਹੱਕ ਵਿੱਚ ਚੱਲ ਰਹੇ ਇਸ ਸੰਘਰਸ਼ ਵਿੱਚ ਸ਼ਾਮਲ ਹੋਣ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਤਨਖਾਹਾਂ ਜਾਰੀ ਨਾ ਕੀਤੀਆਂ ਗਈਆਂ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਧਰਨੇ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਤੋਂ ਇਲਾਵਾ ਜਗਤਾਰ ਸਿੰਘ ਸੈਣੀ, ਅਮਰਜੀਤ ਪਾਲਾ, ਹਰਨੇਕ ਸਿੰਘ ਗੋਲਡੀ, ਸੰਜੀਵ ਕੁਮਾਰ, ਪ੍ਰਕਾਸ਼ ਧਾਲੀਵਾਲ, ਸ਼ਰਨਜੀਤ ਕੌਰ, ਅਮਰਜੀਤ ਕੌਰ, ਇੰਦਰਪਾਲ ਸੋਨੀ, ਅਨੂਪ ਸਿੰਘ ਧਾਲੀਵਾਲ, ਸ਼ਿਵ ਸਰਜਨ, ਹਰਦਾਸ ਸਿੰਘ ਅਤੇ ਹੋਰ ਮੁਲਾਜ਼ਮ ਆਗੂ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here