Homeਪੰਜਾਬੀਧਰਮ'ਪੰਜਾਬ ਦੀ ਧਰਤੀ 'ਤੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ', 'ਇੱਕ ਸ਼ਾਮ...

‘ਪੰਜਾਬ ਦੀ ਧਰਤੀ ‘ਤੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ’, ‘ਇੱਕ ਸ਼ਾਮ ਸ਼ਿਵ ਕੇ ਨਾਮ’ ਸਮਾਗਮ

- Advertisement -spot_img

ਪਟਿਆਲਾ, 29 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਖੇ ਕਰਵਾਏ ਗਏ ‘ਇੱਕ ਸ਼ਾਮ ਸ਼ਿਵ ਕੇ ਨਾਮ’ ਸਮਾਗਮ ਦੌਰਾਨ ਸੂਬੇ ਵਿੱਚ ਅਮਨ-ਅਮਾਨ, ਕੌਮੀ ਏਕਤਾ, ਭਾਈਚਾਰਕ ਸਾਂਝ ਅਤੇ ਸਮਾਜਿਕ ਸਦਭਾਵਨਾ ਨੂੰ ਹਰ ਹਾਲ ਵਿੱਚ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।

ਸ਼ਰਧਾਲੂਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ, ਜਿੱਥੇ ਹਰ ਧਰਮ ਦੇ ਲੋਕ ਆਪਸੀ ਪਿਆਰ, ਸਤਿਕਾਰ ਅਤੇ ਸਦਭਾਵਨਾ ਨਾਲ ਰਹਿਣ।

ਉਨ੍ਹਾਂ ਕਿਹਾ, “ਪੰਜਾਬ ਅਜਿਹੀ ਪਵਿੱਤਰ ਅਤੇ ਉਪਜਾਊ ਧਰਤੀ ਹੈ, ਜਿੱਥੇ ਨਫ਼ਰਤ ਤੋਂ ਇਲਾਵਾ ਹਰ ਬੀਜ ਪੁੰਗਰ ਸਕਦਾ ਹੈ। ਸਾਡੇ ਸੂਬੇ ਦੀ ਅਸਲ ਪਹਿਚਾਣ ਭਾਈਚਾਰਕ ਸਾਂਝ ਹੈ ਅਤੇ ਇੱਥੇ ਲੋਕ ਹਰ ਧਰਮ ਦੇ ਤਿਉਹਾਰ ਮਿਲ-ਜੁਲ ਕੇ ਮਨਾਉਂਦੇ ਹਨ। ਮੈਂ ਇਸ ਮੰਚ ‘ਤੇ ਮੌਜੂਦ ਸਾਰੇ ਸੰਤਾਂ ਅਤੇ ਰੂਹਾਨੀ ਰਹਿਬਰਾਂ ਨੂੰ ਨਮਨ ਕਰਦਾ ਹਾਂ। ਸਾਡੀ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੀ ਹੈ ਅਤੇ ਸਾਰਿਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਮਾਣ ਅਤੇ ਖੁਸ਼ਕਿਸਮਤੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਪੰਜਾਬ ਦੀ ਏਕਤਾ ਅਤੇ ਆਪਸੀ ਪਿਆਰ ਦੀ ਮਜ਼ਬੂਤ ਮਿਸਾਲ ਹੈ।

watch……₹1,116-Crore Vardhman–Aichi Venture to Create 500+ Jobs, Boost Punjab Manufacturing

ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਸਰਕਾਰ ਨੂੰ ਹੋਰ ਵੱਧ ਸਮਰਪਿਤ ਹੋ ਕੇ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਭਾਈਚਾਰਕ ਸਾਂਝ, ਧਾਰਮਿਕ ਸਹਿਣਸ਼ੀਲਤਾ ਅਤੇ ਆਜ਼ਾਦੀ ਦੀ ਧਰਤੀ ਰਿਹਾ ਹੈ ਅਤੇ ਵੰਡਪਾਊ ਤਾਕਤਾਂ ਨੂੰ ਇੱਥੇ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਹ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ, ਪਰ ਹਰ ਧਰਮ ਦੇ ਲੋਕਾਂ ਦੀ ਸ਼ਮੂਲੀਅਤ ਪੰਜਾਬ ਦੀ ਅਸਲ ਰੂਹ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਨੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ 19 ਟੋਲ ਪਲਾਜ਼ੇ ਬੰਦ ਕੀਤੇ ਹਨ, ਜਿਸ ਨਾਲ ਆਮ ਲੋਕਾਂ ਦੇ ਹਰ ਰੋਜ਼ ਕਰੀਬ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਪ੍ਰਕਿਰਿਆ ਰਾਹੀਂ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਦਕਿ ਲਗਭਗ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ 44 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਅਤੇ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 1 ਜੁਲਾਈ ਤੋਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਭੇਜਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਹਰ ਯੋਗ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 1 ਅਗਸਤ ਨੂੰ ਵੀ ਇਹ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਮਹਿਲਾਵਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲਗਭਗ 97 ਫ਼ੀਸਦੀ ਮਹਿਲਾਵਾਂ ਇਸ ਯੋਜਨਾ ਦਾ ਲਾਭ ਲੈ ਰਹੀਆਂ ਹਨ ਅਤੇ ਇਸ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ 9,300 ਕਰੋੜ ਰੁਪਏ ਦਾ ਬਜਟ ਰੱਖਿਆ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here