Homeਪੰਜਾਬੀਪੰਜਾਬਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ, ਸਾਬਕਾ ਮੰਤਰੀ ਰੱਖੜਾ ਦੀ ‘ਆਪ’ ਵਿੱਚ...

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ, ਸਾਬਕਾ ਮੰਤਰੀ ਰੱਖੜਾ ਦੀ ‘ਆਪ’ ਵਿੱਚ ਐਂਟਰੀ

- Advertisement -spot_img

2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਰਾ ਸਿਆਸੀ ਝਟਕਾ

ਸੀਐਮ ਭਗਵੰਤ ਮਾਨ ਨੇ ਸੁਰਜੀਤ ਸਿੰਘ ਰੱਖੜਾ ਤੇ ਉਨ੍ਹਾਂ ਦੇ ਸਮਰਥਕਾਂ ਦਾ ‘ਆਪ’ ਵਿੱਚ ਕੀਤਾ ਸਵਾਗਤ

“ਕਦੇ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲਿਆਂ ਦੀ ਪਾਰਟੀ ਵਿੱਚ ਅੱਜ 25 ਬੰਦੇ ਵੀ ਨਹੀਂ ਬਚੇ” — ਭਗਵੰਤ ਮਾਨ

“ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਕਾਰਨ ਮੈਂ ‘ਆਪ’ ਵਿੱਚ ਸ਼ਾਮਲ ਹੋਇਆ”ਰੱਖੜਾ

“ਮਾਨ ਸਰਕਾਰ ਪੰਜਾਬ ਦੇ ਪਾਣੀ ਅਤੇ ਭਵਿੱਖ ਨੂੰ ਬਚਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ”

ਸਮਾਣਾ/ਚੰਡੀਗੜ੍ਹ, 16 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਹੋਈ ਜਨ ਸਭਾ ਦੌਰਾਨ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦਿਆਂ ਸਵਾਗਤ ਕੀਤਾ। ਰੱਖੜਾ ਦੇ ਪਰਿਵਾਰਕ ਮੈਂਬਰਾਂ ਅਤੇ ਕਈ ਸਮਰਥਕਾਂ ਨੇ ਵੀ ‘ਆਪ’ ਦਾ ਪੱਲਾ ਫੜਿਆ।

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ 16 ਮਈ ਦਾ ਦਿਨ ਪੰਜਾਬ ਦੀ ਸਿਆਸਤ ਵਿੱਚ ਅਹਿਮ ਦਿਨ ਵਜੋਂ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸੇਵਾ ਲਈ ਸਮਰਪਿਤ ਅਤੇ ਸਾਫ਼-ਸੁਥਰੀ ਛਵੀ ਵਾਲੀ ਸ਼ਖਸੀਅਤ ‘ਆਪ’ ਪਰਿਵਾਰ ਨਾਲ ਜੁੜੀ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਕੋਲ ਆਪਣੇ ਕਾਰੋਬਾਰ ਅਤੇ ਨਿੱਜੀ ਹਿੱਤਾਂ ਨੂੰ ਅੱਗੇ ਵਧਾਉਣ ਦੇ ਕਈ ਮੌਕੇ ਸਨ, ਪਰ ਉਨ੍ਹਾਂ ਨੇ ਲੋਕ ਸੇਵਾ ਨੂੰ ਤਰਜੀਹ ਦਿੱਤੀ।

ਮੁੱਖ ਮੰਤਰੀ ਨੇ ਰੱਖੜਾ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਈ ਵਾਰ ਆਗੂਆਂ ਨੂੰ ਨਿੱਜੀ ਲਾਭ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਫੈਸਲੇ ਕਰਨੇ ਪੈਂਦੇ ਹਨ।

ਮਾਨ ਨੇ ਕਿਹਾ ਕਿ ਰੱਖੜਾ ਨੇ ਕਈ ਵਾਰ ਅਕਾਲੀ ਦਲ ਨੂੰ ਅੰਦਰੋਂ ਸੁਧਾਰਨ ਦੀ ਕੋਸ਼ਿਸ਼ ਕੀਤੀ, ਪਰ ਪਾਰਟੀ ਆਪਣੇ ਮੂਲ ਰਸਤੇ ਤੋਂ ਭਟਕ ਗਈ ਅਤੇ ਗਲਤ ਹੱਥਾਂ ਵਿੱਚ ਚਲੀ ਗਈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਪੰਜਾਬ ਦੇ ਲੋਕ ਪਹਿਲਾਂ ਹੀ ਅਕਾਲੀ ਦਲ ਨੂੰ ਨਕਾਰ ਚੁੱਕੇ ਹਨ।

ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਜਿਹੜੇ ਆਗੂ ਕਦੇ ਪੰਜਾਬ ‘ਤੇ 25 ਸਾਲ ਰਾਜ ਕਰਨ ਦੇ ਦਾਅਵੇ ਕਰਦੇ ਸਨ, ਅੱਜ ਉਨ੍ਹਾਂ ਦੀ ਪਾਰਟੀ ਵਿੱਚ 25 ਲੋਕ ਵੀ ਨਹੀਂ ਬਚੇ। ਉਨ੍ਹਾਂ ਕਿਹਾ ਕਿ ਪਾਰਟੀ ਇੰਨੀ ਕਮਜ਼ੋਰ ਹੋ ਗਈ ਹੈ ਕਿ ਕਮੇਟੀਆਂ ਬਣਾਉਣਾ ਵੀ ਮੁਸ਼ਕਲ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੜ ਨਿਰਮਾਣ ਅਤੇ ਪ੍ਰਸ਼ਾਸਨ ਨੂੰ ਮਜ਼ਬੂਤ ਬਣਾਉਣ ਲਈ ਤਜਰਬੇਕਾਰ ਅਤੇ ਇਮਾਨਦਾਰ ਲੋਕਾਂ ਦੀ ਲੋੜ ਹੈ। ਉਨ੍ਹਾਂ ਰੱਖੜਾ ਪਰਿਵਾਰ ਨੂੰ ਏਕਤਾ ਅਤੇ ਮਿਹਨਤ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਤਜਰਬੇ ਨਾਲ ਪਾਰਟੀ ਅਤੇ ਪੰਜਾਬ ਨੂੰ ਵੱਡਾ ਲਾਭ ਹੋਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਰੱਖੜਾ ਨੇ ਮੁੱਖ ਮੰਤਰੀ ਮਾਨ ਅਤੇ ‘ਆਪ’ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਛੱਡਣ ਦਾ ਉਨ੍ਹਾਂ ਦਾ ਫੈਸਲਾ ਸਿੱਧੇ ਤੌਰ ‘ਤੇ ਬੇਅਦਬੀ ਦੇ ਮੁੱਦੇ ਅਤੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਨਾਲ ਜੁੜਿਆ ਹੋਇਆ ਹੈ।

watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਰੱਖੜਾ ਨੇ ਦੱਸਿਆ ਕਿ ਉਹ ਪਿਛਲੇ ਕਰੀਬ ਡੇਢ ਸਾਲ ਤੋਂ ਸਮਾਣਾ ਮੋਰਚੇ ਵਿੱਚ ਲਗਾਤਾਰ ਜਾਂਦੇ ਰਹੇ ਹਨ, ਜਿੱਥੇ ਗੁਰਜੀਤ ਸਿੰਘ ਖਾਲਸਾ ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ ਦੀ ਮੰਗ ਲਈ 400 ਫੁੱਟ ਉੱਚੇ ਟਾਵਰ ‘ਤੇ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਦਿਲੋਂ ਮਹਿਸੂਸ ਕਰਦੇ ਸਨ ਕਿ ਅਜਿਹਾ ਕਾਨੂੰਨ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਜੇਕਰ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਂਦੀ ਹੈ ਤਾਂ ਉਹ ਪਾਰਟੀ ਦਾ ਸਾਥ ਦੇਣ। ਰੱਖੜਾ ਨੇ ਕਿਹਾ ਕਿ ਉਨ੍ਹਾਂ ਵਾਅਦਾ ਕੀਤਾ ਸੀ ਕਿ ਜੇਕਰ ਇਹ ਕਾਨੂੰਨ ਪਾਸ ਹੋ ਜਾਂਦਾ ਹੈ ਤਾਂ ਉਹ ‘ਆਪ’ ਵਿੱਚ ਸ਼ਾਮਲ ਹੋਣ ਤੋਂ ਪਿੱਛੇ ਨਹੀਂ ਹਟਣਗੇ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਆਸੀ ਇੱਛਾ ਸ਼ਕਤੀ ਦੀ ਘਾਟ ਕਾਰਨ ਅਜਿਹਾ ਕਾਨੂੰਨ ਬਣਾਉਣ ਵਿੱਚ ਅਸਫਲ ਰਹੀਆਂ, ਜਦਕਿ ਮਾਨ ਸਰਕਾਰ ਨੇ ਇਸ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕੀਤਾ ਹੈ।

ਰੱਖੜਾ ਨੇ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਧਦੀ ਵਰਤੋਂ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਨਵੀਂ ਉਮੀਦ ਬਣੀ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here