Homeਪੰਜਾਬੀਪੰਜਾਬਪੰਜਾਬ ਦੇ ਅਧਿਆਪਕਾਂ ਦੀ 6 ਮਹੀਨਿਆਂ ਦੀ ਤਨਖਾਹਾਂ ਜਾਰੀ ਕਰਨ ਲਈ...

ਪੰਜਾਬ ਦੇ ਅਧਿਆਪਕਾਂ ਦੀ 6 ਮਹੀਨਿਆਂ ਦੀ ਤਨਖਾਹਾਂ ਜਾਰੀ ਕਰਨ ਲਈ ਰਾਜਪਾਲ ਨੂੰ ਅਪੀਲ

- Advertisement -spot_img

ਪਟਿਆਲਾ, 14 ਸਤੰਬਰ 

ਪੰਜਾਬ ਸਟੇਟ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਪੰਜਾਬ ਦੇ ਮਾਨਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖ ਕੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੰਮ ਕਰ ਰਹੇ ਸਟਾਫ ਦੀਆਂ 6 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਦੇ ਮੁੱਦੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ।

ਇਹ ਪੱਤਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਅਤੇ ਸੂਬਾਈ ਆਗੂ ਅਸ਼ਵਨੀ ਕੁਮਾਰ ਮਦਾਨ, ਹਰਵਿੰਦਰ ਪਾਲ ਅਤੇ ਅਨਿਲ ਕੁਮਾਰ ਭਾਰਤੀ ਨੇ ਸਾਂਝੇ ਤੌਰ ‘ਤੇ ਲਿਖਿਆ ਹੈ।

ਯੂਨੀਅਨ ਦੇ ਆਗੂਆਂ ਨੇ ਰਾਜਪਾਲ ਨੂੰ ਦੱਸਿਆ ਕਿ ਪੰਜਾਬ ਦੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੰਮ ਕਰ ਰਹੇ 1400 ਅਧਿਆਪਕ ਅਤੇ ਹੋਰ ਕਰਮਚਾਰੀ ਬਹੁਤ ਮੁਸ਼ਕਲ ਹਾਲਾਤ ਵਿੱਚੋਂ ਗੁਜ਼ਰ ਰਹੇ ਹਨ। ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਦੇ ਬਾਵਜੂਦ, ਪੰਜਾਬ ਸਰਕਾਰ ਨੇ ਪਿਛਲੇ 6 ਮਹੀਨਿਆਂ ਤੋਂ ਉਨ੍ਹਾਂ ਦੀਆਂ ਤਨਖਾਹਾਂ ਜਾਰੀ ਨਹੀਂ ਕੀਤੀਆਂ। ਉਨ੍ਹਾਂ ਨੇ ਲਿਖਿਆ ਕਿ ਸਰਕਾਰ ਸੂਬੇ ਵਿੱਚ ਵਿੱਦਿਅਕ ਇਨਕਲਾਬ ਦੀ ਗੱਲ ਕਰਦੀ ਹੈ, ਪਰ ਅਧਿਆਪਕਾਂ ਨੂੰ ਤਨਖਾਹਾਂ ਤੋਂ ਬਿਨਾਂ ਜੀਵਨ ਨਿਰਵਾਹ ਬਾਰੇ ਚਿੰਤਾ ਵਿੱਚ ਰਹਿਣਾ ਪੈ ਰਿਹਾ ਹੈ। ਇਸ ਨਾਲ ਉਨ੍ਹਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨਾ ਮੁਸ਼ਕਲ ਹੋ ਗਿਆ ਹੈ। ਖਾਸ ਤੌਰ ‘ਤੇ, ਸੀ ਐਂਡ ਵੀ ਕਾਡਰ ਦੇ ਅਧਿਆਪਕਾਂ ਨੂੰ ਵੀ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਯੂਨੀਅਨ ਨੇ ਕਿਹਾ ਕਿ 6 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਨਾਲ ਉਨ੍ਹਾਂ ਦੇ ਘਰਾਂ ਦੀ ਹਾਲਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਯੂਨੀਅਨ ਦੇ ਆਗੂਆਂ ਨੇ ਉਮੀਦ ਜਤਾਈ ਕਿ ਮਾਨਯੋਗ ਰਾਜਪਾਲ ਮੁੱਦੇ ਦੀ ਗੰਭੀਰਤਾ ਨੂੰ ਸਮਝਣਗੇ ਅਤੇ ਪੰਜਾਬ ਸਰਕਾਰ ਨੂੰ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਟਾਫ ਦੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਲਈ ਢੁਕਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਰਾਜਪਾਲ ਦੇ ਦਖਲ ਅਤੇ ਤਨਖਾਹਾਂ ਜਾਰੀ ਹੋਣ ਨਾਲ ਸਾਰੇ ਸਹਾਇਤਾ ਪ੍ਰਾਪਤ ਸਕੂਲ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here