Onnline TV

ਪੰਜਾਬ ਪੰਜਾਬੀ ਰਾਸ਼ਟਰੀ /ਅੰਤਰਰਾਸ਼ਟਰੀ (ਐਨਆਰਆਈ) ਖ਼ਬਰਾਂ

ਪੰਜਾਬ ਪੁਲਿਸ ਨੇ ਲਗਾਇਆ ਵੱਡਾ ਝਟਕਾ! ਗੋਲਡੀ ਢਿੱਲੋਂ ਨਾਲ ਲਿੰਕ ਹਥਿਆਰ ਤਸਕਰੀ ਮਾਡਿਊਲ ਖਤਮ

ਚੰਡੀਗੜ੍ਹ/ਪਟਿਆਲਾ, 2 ਅਪ੍ਰੈਲ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਨਸ਼ਿਆਂ ਤੇ ਅਪਰਾਧ-ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਪਟਿਆਲਾ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵੱਡੇ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੌਰਭ ਕੁਮਾਰ (ਵਾਸੀ ਜਾਰੰਗ ਦੀਹ, ਮੁਜੱਫਰਪੁਰ, ਬਿਹਾਰ), ਸਾਜਨ (ਵਾਸੀ ਸੋਹਾਣਾ, ਐੱਸ.ਏ.ਐੱਸ. ਨਗਰ), ਅਭਿਸ਼ੇਕ ਉਰਫ਼ ਕਾਕਾ (ਵਾਸੀ ਗੁਰਦੀਪ ਕਲੋਨੀ, ਅਬਲੋਵਾਲ, ਪਟਿਆਲਾ) ਅਤੇ ਇੰਦਰਜੀਤ ਸਿੰਘ ਉਰਫ਼ ਰੋਹਿਤ (ਵਾਸੀ ਪੁਰਾਣਾ ਬਿਸ਼ਨ ਨਗਰ, ਪਟਿਆਲਾ) ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਬਿਹਾਰ ਤੋਂ ਦੇਸੀ ਹਥਿਆਰ ਲਿਆਉਂਦੇ ਸਨ ਅਤੇ ਇਨ੍ਹਾਂ ਨੂੰ ਪੰਜਾਬ ਵਿੱਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਲਈ ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਸ਼ੀ ਗੋਲਡੀ ਢਿੱਲੋਂ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।

ਐੱਸ.ਐੱਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਬਿਹਾਰੀ ਮੁਲਜ਼ਮ ਸੌਰਭ ਕੁਮਾਰ ਮੁਜ਼ੱਫਰਪੁਰ ਦੀਆਂ ਗੈਰ-ਕਾਨੂੰਨੀ ਹਥਿਆਰ ਨਿਰਮਾਣ ਯੂਨਿਟਾਂ ਤੋਂ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ ਅਤੇ ਵੱਖ-ਵੱਖ ਸਾਧਨਾਂ ਰਾਹੀਂ ਪੰਜਾਬ ਵਿੱਚ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਅਭਿਸ਼ੇਕ ਉਰਫ਼ ਕਾਕਾ ਸੋਸ਼ਲ ਮੀਡੀਆ ਰਾਹੀਂ ਗੈਂਗਸਟਰ ਗੋਲਡੀ ਢਿੱਲੋਂ ਨਾਲ ਸੰਪਰਕ ਵਿੱਚ ਸੀ ਅਤੇ ਗੈਂਗਵਾਰ ਵਿੱਚ ਸ਼ਾਮਲ ਸੀ।

watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਪੁਲਿਸ ਨੇ ਇਸ ਸਬੰਧ ਵਿੱਚ ਐਫਆਈਆਰ ਨੰਬਰ 50 ਮਿਤੀ 1 ਅਪ੍ਰੈਲ 2026 ਤਹਿਤ ਪਟਿਆਲਾ ਦੇ ਪੁਲਿਸ ਸਟੇਸ਼ਨ ਸ਼ੰਭੂ ਵਿਖੇ ਬੀ.ਐੱਨ.ਐੱਸ. ਐਕਟ ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਜਾਰੀ ਹੈ ਤਾਂ ਜੋ ਪੂਰੇ ਤਸਕਰੀ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ।

LEAVE A RESPONSE

Your email address will not be published. Required fields are marked *