Homeਪੰਜਾਬੀਪੰਜਾਬਪੰਜਾਬ ਲਈ ਵੱਡੀ ਸੌਗਾਤ: ਕੇਂਦਰ ਨੇ ਕਈ ਹਾਈਵੇ ਅਤੇ ਫਲਾਈਓਵਰ ਪ੍ਰੋਜੈਕਟਾਂ ਨੂੰ...

ਪੰਜਾਬ ਲਈ ਵੱਡੀ ਸੌਗਾਤ: ਕੇਂਦਰ ਨੇ ਕਈ ਹਾਈਵੇ ਅਤੇ ਫਲਾਈਓਵਰ ਪ੍ਰੋਜੈਕਟਾਂ ਨੂੰ ਦਿੱਤੀ ਹਰੀ ਝੰਡੀ

- Advertisement -spot_img

-ਮੁੱਖ ਮੰਤਰੀ ਮਾਨ ਦੇ ਯਤਨਾਂ ਨੂੰ ਮਿਲੀ ਕਾਮਯਾਬੀ, ਪੰਜਾਬ ਦੇ ਲੰਬੇ ਸਮੇਂ ਤੋਂ ਅਟਕੇ ਫਲਾਈਓਵਰ ਅਤੇ ਹਾਈਵੇ ਪ੍ਰੋਜੈਕਟਾਂ ਨੂੰ ਮਿਲੇਗੀ ਰਫ਼ਤਾਰ

ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਦੇ ਫਲਾਈਓਵਰ ਜਲਦ ਹੋਣਗੇ ਮੁਕੰਮਲ, ਅੰਮ੍ਰਿਤਸਰ ਵੱਲ੍ਹਾ ਫਲਾਈਓਵਰ ਦੇ ਕੰਮ ਵਿੱਚ ਵੀ ਆਵੇਗੀ ਤੇਜ਼ੀ:

ਫਿਰੋਜ਼ਪੁਰ-ਫਾਜ਼ਿਲਕਾ ਰੋਡ ਨੂੰ ਕੌਮੀ ਰਾਜਮਾਰਗ ਬਣਾਉਣ ਅਤੇ ਚਾਰ-ਮਾਰਗੀ ਕਰਨ ਦਾ ਮੁੱਦਾ ਕੇਂਦਰ ਕੋਲ ਉਠਾਇਆ

-ਭਵਾਨੀਗੜ੍ਹ ਤੋਂ ਕੋਟਸ਼ਮੀਰ ਤੱਕ ਸੜਕ ਨੂੰ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮੌੜ ਰਾਹੀਂ ਚਾਰ-ਮਾਰਗੀ ਬਣਾਉਣ ਦਾ ਕੇਂਦਰ ਵੱਲੋਂ ਭਰੋਸਾ

-ਬਰਨਾਲਾ-ਬਾਜਾਖਾਨਾ ਅਤੇ ਮਾਲੇਰਕੋਟਲਾ-ਬਰਨਾਲਾ-ਸ਼ੇਰਪੁਰ ਸੜਕਾਂ ਵੀ ਹੋਣਗੀਆਂ ਚਾਰ-ਮਾਰਗੀ

ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਦੀ ‘ਸੜਕ ਸੁਰਖਿਆ ਫੋਰਸ’ ਦੀ ਭਰਪੂਰ ਸ਼ਲਾਘਾ

ਨਵੀਂ ਦਿੱਲੀ, 13 ਮਈ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ Nitin Gadkari ਨਾਲ ਅਹਿਮ ਮੀਟਿੰਗ ਕੀਤੀ, ਜਿਸ ਦੌਰਾਨ ਪੰਜਾਬ ਵਿੱਚ ਲੰਬੇ ਸਮੇਂ ਤੋਂ ਰੁਕੇ ਹੋਏ ਹਾਈਵੇ ਅਤੇ ਫਲਾਈਓਵਰ ਪ੍ਰੋਜੈਕਟਾਂ ਨੂੰ ਜਲਦ ਮੁਕੰਮਲ ਕਰਨ ਸਬੰਧੀ ਕੇਂਦਰ ਵੱਲੋਂ ਭਰੋਸਾ ਦਿੱਤਾ ਗਿਆ। ਇਸ ਨਾਲ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਰਗੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਸੂਬੇ ਵਿੱਚ ਸੜਕੀ ਢਾਂਚੇ ਦੇ ਵੱਡੇ ਵਿਸਥਾਰ ਦਾ ਰਾਹ ਸਾਫ਼ ਹੋਵੇਗਾ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ਨੂੰ ਕੌਮੀ ਰਾਜਮਾਰਗ ਘੋਸ਼ਿਤ ਕਰਨ ਅਤੇ ਇਸ ਨੂੰ ਚਾਰ-ਮਾਰਗੀ ਬਣਾਉਣ ਦੀ ਮੰਗ ਉਠਾਈ। ਉਨ੍ਹਾਂ ਕਿਹਾ ਕਿ ਇਹ ਰੋਡ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਹੋਣ ਕਰਕੇ ਰਣਨੀਤਕ ਅਤੇ ਸੁਰੱਖਿਆ ਪੱਖੋਂ ਬਹੁਤ ਮਹੱਤਵਪੂਰਨ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਕੇਂਦਰ ਨੇ ਭਵਾਨੀਗੜ੍ਹ ਤੋਂ ਕੋਟਸ਼ਮੀਰ ਤੱਕ ਸੜਕ ਨੂੰ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮੌੜ ਰਾਹੀਂ ਚਾਰ-ਮਾਰਗੀ ਕਰਨ ਲਈ ਸਹਿਮਤੀ ਦਿੱਤੀ ਹੈ। ਇਸ ਤੋਂ ਇਲਾਵਾ ਬਰਨਾਲਾ-ਬਾਜਾਖਾਨਾ ਅਤੇ ਮਾਲੇਰਕੋਟਲਾ-ਬਰਨਾਲਾ-ਸ਼ੇਰਪੁਰ ਸੜਕਾਂ ਦੇ ਵਿਸਥਾਰ ਨੂੰ ਵੀ ਮਨਜ਼ੂਰੀ ਮਿਲੀ ਹੈ, ਜਿਸ ਨਾਲ ਸੂਬੇ ਵਿੱਚ ਆਵਾਜਾਈ ਅਤੇ ਵਪਾਰਕ ਗਤੀਵਿਧੀਆਂ ਨੂੰ ਵੱਡਾ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਵੱਲ੍ਹਾ ਫਲਾਈਓਵਰ ਦੇ ਕੰਮ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਵੀ ਉਠਾਇਆ ਅਤੇ ਇਸ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ੍ਰੀ ਹਰਿਮੰਦਰ ਸਾਹਿਬ ਅਤੇ ਅੰਮ੍ਰਿਤਸਰ ਏਅਰਪੋਰਟ ਨੂੰ ਜੋੜਦਾ ਹੈ ਅਤੇ ਇੱਥੇ ਭਾਰੀ ਟ੍ਰੈਫਿਕ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਜਲੰਧਰ-ਹੁਸ਼ਿਆਰਪੁਰ-ਮਨਾਲੀ ਰੋਡ ਨੂੰ ਚਾਰ-ਮਾਰਗੀ ਕਰਨ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਇਹ ਰੋਡ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਅਤੇ ਸੈਰ-ਸਪਾਟਾ ਸਥਾਨਾਂ ਨਾਲ ਜੋੜਦਾ ਹੈ ਅਤੇ ਆਦਮਪੁਰ ਏਅਰਪੋਰਟ ਕਰਕੇ ਇਸ ਦੀ ਰਣਨੀਤਕ ਮਹੱਤਤਾ ਹੋਰ ਵੱਧ ਜਾਂਦੀ ਹੈ।

ਮੁੱਖ ਮੰਤਰੀ ਨੇ ਚੰਡੀਗੜ੍ਹ-ਲਾਂਡਰਾਂ-ਚੁੰਨੀ-ਸਰਹਿੰਦ ਸੜਕ ਨੂੰ ਕੌਮੀ ਰਾਜਮਾਰਗ ਘੋਸ਼ਿਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਇਤਿਹਾਸਕ ਅਤੇ ਧਾਰਮਿਕ ਪੱਖੋਂ ਬਹੁਤ ਅਹਿਮ ਹੈ, ਖ਼ਾਸ ਕਰਕੇ ਫਤਿਹਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਮਾਰਗ ਰਾਹੀਂ ਗੁਜ਼ਰਦੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਬਲਾਚੌਰ-ਹੁਸ਼ਿਆਰਪੁਰ-ਦਸੂਹਾ, ਬੰਗਾ-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਅਤੇ ਬਰਨਾਲਾ-ਬਾਜਾਖਾਨਾ ਵਰਗੀਆਂ ਸੜਕਾਂ ਨੂੰ ਵੀ ਕੌਮੀ ਰਾਜਮਾਰਗ ਘੋਸ਼ਿਤ ਕਰਨ ਦੀ ਮੰਗ ਰੱਖੀ।

watch……Historic Moment: Rural Students Beat Urban in Punjab Class 10th Exams; Jaito’s Harleen Bags Top Spot

ਭਗਵੰਤ ਮਾਨ ਨੇ ਭਵਾਨੀਗੜ੍ਹ ਵਿੱਚ ਵੱਧ ਰਹੀ ਟ੍ਰੈਫਿਕ ਸਮੱਸਿਆ ਨੂੰ ਦੇਖਦਿਆਂ ਐਲੀਵੇਟਿਡ ਕੋਰੀਡੋਰ/ਫਲਾਈਓਵਰ ਬਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਭੀੜ-ਭੜੱਕਾ ਘਟੇਗਾ, ਹਾਦਸਿਆਂ ਵਿੱਚ ਕਮੀ ਆਵੇਗੀ ਅਤੇ ਲੋਕਾਂ ਨੂੰ ਸੁਚਾਰੂ ਆਵਾਜਾਈ ਦੀ ਸਹੂਲਤ ਮਿਲੇਗੀ।

ਮੀਟਿੰਗ ਦੌਰਾਨ Nitin Gadkari ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸੜਕ ਸੁਰਖਿਆ ਫੋਰਸ’ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਇਸ ਉਪਰਾਲੇ ਨੂੰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਇੱਕ ਵਿਲੱਖਣ ਅਤੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ।

ਆਪਣੇ ਐਕਸ ਹੈਂਡਲ ’ਤੇ ਜਾਣਕਾਰੀ ਸਾਂਝੀ ਕਰਦਿਆਂ Mann ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਕਈ ਅਹਿਮ ਪ੍ਰੋਜੈਕਟਾਂ ਅਤੇ ਐਨਐਚਏਆਈ ਦੇ ਮੁੱਦਿਆਂ ’ਤੇ ਕੇਂਦਰੀ ਮੰਤਰੀ ਨਾਲ ਵਿਸਥਾਰਪੂਰਵਕ ਚਰਚਾ ਹੋਈ ਅਤੇ ਸੂਬੇ ਦੇ ਹਿੱਤਾਂ ਲਈ ਮਹੱਤਵਪੂਰਨ ਫੈਸਲੇ ਲਏ ਗਏ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here