Homeਪੰਜਾਬੀਪੰਜਾਬ ਵਿਧਾਨ ਸਭਾ ਵੱਲੋਂ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਸਰਬਸੰਮਤੀ...

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

- Advertisement -spot_img

-ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੇਸ਼ ਕੀਤਾ ਬਿੱਲ

ਚੰਡੀਗੜ੍ਹ, 3 ਸਤੰਬਰ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। see this link also…..Punjab Finance Minister Cheema Praises PAPRA Act Amendment

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਇਸ ਬਿਲ ‘ਤੇ ਵਿਚਾਰ ਕਰਨ ਤੋਂ ਬਾਅਦ ਇਸ ਬਿਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here