Homeਪੰਜਾਬੀਪੰਜਾਬਪੰਜਾਬ ਵਿੱਚ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ 3,200 ਕਰੋੜ ਰੁਪਏ...

ਪੰਜਾਬ ਵਿੱਚ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ 3,200 ਕਰੋੜ ਰੁਪਏ ਦਾ ਪਲਾਂਟ: ਮਾਰਚ ਤੋਂ ਕੰਮ, 2,500 ਨੌਕਰੀਆਂ

- Advertisement -spot_img

-ਜਮਸ਼ੇਦਪੁਰ ਤੋਂ ਬਾਅਦ ਭਾਰਤ ਵਿੱਚ ਟਾਟਾ ਸਟੀਲ ਦਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ਵਿੱਚ

-ਮੈਗਾ ਪ੍ਰੋਜੈਕਟ ਲੁਧਿਆਣਾ ਦੇ ਉਦਯੋਗਿਕ ਮਾਹੌਲ ਨੂੰ ਮਜ਼ਬੂਤ ਕਰੇਗਾ – ਮੁੱਖ ਮੰਤਰੀ

ਚੰਡੀਗੜ੍ਹ, 23 ਫਰਵਰੀ

 ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਮਾਰਚ ਮਹੀਨੇ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦਾ ਮੈਨੂਫੈਕਚਰਿੰਗ ਪਲਾਂਟ ਕਾਰਜਸ਼ੀਲ ਹੋ ਜਾਵੇਗਾ। ਇਸ ਨਾਲ ਪੰਜਾਬ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਲਗਭਗ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿੱਚ ਆਲਮੀ ਉਦਯੋਗ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਟਾਟਾ ਸਟੀਲ ਦੇ ਸੀਨੀਅਰ ਵਫ਼ਦ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਜ਼ਿਕਰ ਕੀਤਾ ਕਿ ਟਾਟਾ ਸਟੀਲ ਗਰੁੱਪ ਦੁਨੀਆਂ ਦੇ ਮੋਹਰੀ ਸਟੀਲ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸ ਦੀ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਲਗਭਗ 34 ਮਿਲੀਅਨ ਟਨ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਟਾਟਾ ਸਟੀਲ ਲਿਮਟਿਡ ਲੁਧਿਆਣਾ ਦੀ ਹਾਈਟੈੱਕ ਵੈਲੀ ਨੇੜੇ ਰੀਬਾਰ ਮਿੱਲ ਨਾਲ ਜੁੜੇ ਇੱਕ 0.75 ਮਿਲੀਅਨ ਟਨ ਪ੍ਰਤੀ ਸਾਲ ਦੀ ਸਮਰੱਥਾ ਵਾਲੇ ਇਲੈਕਟ੍ਰਿਕ ਆਰਕ ਫਰਨੇਸ ਅਧਾਰਿਤ ਸਟੀਲ-ਮੇਕਿੰਗ ਫੈਸਿਲਟੀ ਸਥਾਪਤ ਕਰ ਰਿਹਾ ਹੈ। ਇਸ ਪ੍ਰੋਜੈਕਟ ਵਿੱਚ 115 ਏਕੜ ਜ਼ਮੀਨ ਵਿੱਚ ਸ਼ੁਰੂ ਵਿੱਚ 2,600 ਕਰੋੜ ਰੁਪਏ ਦਾ ਨਿਵੇਸ਼ ਅਨੁਮਾਨਿਤ ਸੀ, ਜੋ ਹੁਣ ਵਧ ਕੇ 3,200 ਕਰੋੜ ਰੁਪਏ ਹੋ ਗਿਆ ਹੈ।

watch….Punjab Excise Revenue to Hit ₹12,800 Crore in 2026-27 – Boosting Schools, Hospitals & Welfare Schemes

ਉਨ੍ਹਾਂ ਕਿਹਾ ਕਿ ਇਹ ਯੂਨਿਟ 100 ਪ੍ਰਤੀਸ਼ਤ ਸਟੀਲ ਸਕ੍ਰੈਪ ਨੂੰ ਕੱਚੇ ਮਾਲ ਵਜੋਂ ਵਰਤੇਗਾ ਅਤੇ ਟਿਕਾਊ ਤੇ ਵਾਤਾਵਰਣ-ਅਨੁਕੂਲ ਉਤਪਾਦਨ ਪ੍ਰਕਿਰਿਆ ਅਪਣਾਏਗਾ। ਇਲੈਕਟ੍ਰਿਕ ਆਰਕ ਫਰਨੇਸ ਤਕਨਾਲੋਜੀ ਰਵਾਇਤੀ ਬਲਾਸਟ ਫਰਨੇਸ ਨਾਲੋਂ ਕਾਰਬਨ ਨਿਕਾਸ ਨੂੰ ਕਾਫ਼ੀ ਘਟਾਉਂਦੀ ਹੈ, ਜੋ ਪੰਜਾਬ ਸਰਕਾਰ ਦੀ ਵਾਤਾਵਰਣ-ਅਨੁਕੂਲ ਅਤੇ ਟਿਕਾਊ ਉਦਯੋਗਿਕ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਮਜ਼ਬੂਤ ਕਰਦੀ ਹੈ।

ਮੁੱਖ ਮੰਤਰੀ ਨੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਨੇ ਇਸ ਮੈਗਾ ਪ੍ਰੋਜੈਕਟ ਦੇ ਨਿਰਮਾਣ ਅਤੇ ਸੰਚਾਲਨ ਨੂੰ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ ਹੈ। ਇਹ ਜਮਸ਼ੇਦਪੁਰ ਤੋਂ ਬਾਅਦ ਭਾਰਤ ਵਿੱਚ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੈ ਅਤੇ ਪੰਜਾਬ ਵਿੱਚ ਕੰਪਨੀ ਦਾ ਸਭ ਤੋਂ ਵੱਡਾ ਨਿਵੇਸ਼ ਦਰਸਾਉਂਦਾ ਹੈ। ਉਨ੍ਹਾਂ ਟਾਟਾ ਸਟੀਲ ਨੂੰ ਪੂਰਾ ਸਹਿਯੋਗ ਅਤੇ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਪ੍ਰੋਜੈਕਟ ਪੰਜਾਬ ਦੇ ਉਦਯੋਗਿਕ ਵਿਕਾਸ, ਰੋਜ਼ਗਾਰ ਸਿਰਜਣ ਅਤੇ ਵਾਤਾਵਰਣ-ਅਨੁਕੂਲ ਤਕਨਾਲੋਜੀ ਨੂੰ ਅਪਣਾਉਣ ਵਿੱਚ ਅਹਿਮ ਕਦਮ ਸਾਬਤ ਹੋਵੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here