–ਸਾਰੇ ਭਾਈਚਾਰਿਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕੀਤਾ ਜਾਵੇਗਾ; ਗੁਪਤ ਰੱਖਿਆ ਜਾਣ ਵਾਲਾ ਇਹ ਸਰਵੇਖਣ 1 ਅਪ੍ਰੈਲ ਤੋਂ ਸ਼ੁਰੂ
–ਪੇਂਡੂ ਵਿਕਾਸ ਮੁਹਿੰਮ ਨੇ ਰਿਕਾਰਡ ਨਿਵੇਸ਼, ਬੁਨਿਆਦੀ ਢਾਂਚਾ ਅਤੇ ਰੋਜ਼ਗਾਰ ਪੈਦਾ ਕਰਕੇ ਪਿੰਡਾਂ ਦੀ ਤਸਵੀਰ ਬਦਲ ਦਿੱਤੀ
ਚੰਡੀਗੜ੍ਹ, 1 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਵਿੱਚ ਉਨ੍ਹਾਂ ਨੇ ਐਲਾਨ ਕੀਤਾ ਕਿ ਰਾਜ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਵੇਖਣ 1 ਅਪ੍ਰੈਲ 2026 ਤੋਂ ਸ਼ੁਰੂ ਹੈ ਅਤੇ ਇਸ ਵਿੱਚ ਸਾਰੀਆਂ ਜਾਤੀਆਂ ਤੇ ਉਪ-ਜਾਤੀਆਂ ਦੇ ਜੀਵਨ ਪੱਧਰ ਦਾ ਵਿਸਥਾਰ ਨਾਲ ਮੁਲਾਂਕਣ ਕੀਤਾ ਜਾਵੇਗਾ। ਇਸ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਤਾਂ ਜੋ ਨੀਤੀ ਨਿਰਮਾਣ ਵਿੱਚ ਮਦਦ ਮਿਲ ਸਕੇ।
ਪੇਂਡੂ ਵਿਕਾਸ ਵਿੱਚ ਵੱਡੀਆਂ ਪ੍ਰਾਪਤੀਆਂ
ਮੁੱਖ ਮੰਤਰੀ ਨੇ ਦੱਸਿਆ ਕਿ ਆਪ ਸਰਕਾਰ ਵੱਲੋਂ ਪੇਂਡੂ ਵਿਕਾਸ ਲਈ ਇਤਿਹਾਸਕ ਕੰਮ ਕੀਤੇ ਗਏ ਹਨ:
- ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਪਾਰਦਰਸ਼ੀ ਲੀਜ਼ ਰਾਹੀਂ ਮਾਲੀਆ ਵਧਾਇਆ ਗਿਆ
- ਚਾਰ ਸਾਲਾਂ ਵਿੱਚ ਲੀਜ਼ ਰਾਹੀਂ 1,842.78 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਗਿਆ
- 2025-26 ਵਿੱਚ ਪਿਛਲੇ ਸਾਲ ਦੇ ਮੁਕਾਬਲੇ ਮਾਲੀਆ 50.75 ਕਰੋੜ ਰੁਪਏ ਵਧਿਆ
- ਲਗਭਗ 1.35 ਲੱਖ ਏਕੜ ਜ਼ਮੀਨ ਲੀਜ਼ ’ਤੇ ਦਿੱਤੀ ਗਈ
ਰੋਜ਼ਗਾਰ ਅਤੇ ਖੇਡਾਂ ਲਈ ਵੱਡੀਆਂ ਯੋਜਨਾਵਾਂ
- ਲਗਭਗ 3,000 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ (1,166 ਕਰੋੜ ਰੁਪਏ ਖਰਚ)
- 2,400 ਖੇਡ ਮੈਦਾਨਾਂ ’ਤੇ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਜੂਨ ਤੱਕ ਪੂਰੇ ਹੋ ਜਾਣਗੇ
- 251 ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ (231 ਪੂਰੀਆਂ ਹੋ ਚੁੱਕੀਆਂ ਹਨ)
ਮਨਰੇਗਾ ਅਤੇ ਰਿਹਾਇਸ਼ੀ ਯੋਜਨਾਵਾਂ
ਮੁੱਖ ਮੰਤਰੀ ਨੇ ਕਿਹਾ ਕਿ ਮਨਰੇਗਾ ਵਿੱਚ ਤਰਕਹੀਣ ਤਬਦੀਲੀਆਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਇਸ ਤੋਂ ਇਲਾਵਾ:
- ਇਸ ਸਾਲ 76 ਹਜ਼ਾਰ ਘਰਾਂ ਲਈ ਪ੍ਰਵਾਨਗੀ ਦਿੱਤੀ ਗਈ (ਜਿਨ੍ਹਾਂ ਵਿੱਚ 30 ਹਜ਼ਾਰ ਹੜ੍ਹ ਪ੍ਰਭਾਵਿਤ ਸ਼ਾਮਲ)
- ਇਸ ਸਾਲ 1 ਲੱਖ ਘਰ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ
watch….ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ
ਆਸ਼ਾ ਵਰਕਰਾਂ ਅਤੇ ਮਹਿਲਾ ਉੱਦਮੀਆਂ ਲਈ ਯੋਜਨਾਵਾਂ
- 19,000 ਆਸ਼ਾ ਵਰਕਰਾਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਭਾਗ ਲਿਆ
- 1,100 ਦੁੱਧ ਸਹਿਕਾਰੀ ਸਭਾਵਾਂ ਰਜਿਸਟਰ ਕੀਤੀਆਂ ਗਈਆਂ ਅਤੇ ਔਰਤਾਂ ਨੂੰ 18 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦਿੱਤੇ ਗਏ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਵਿਕਾਸ, ਰੋਜ਼ਗਾਰ ਅਤੇ ਬਰਾਬਰੀ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।



