ਚੰਡੀਗੜ੍ਹ, 12 ਜੁਲਾਈ:
ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਮੁਹਿੰਮ ਤਹਿਤ ਪੰਜਾਬ ਭਰ ਦੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਨ੍ਹਾਂ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰ ਕੇ ਜਮ੍ਹਾਂ ਕਰਵਾਏ।
ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ 11 ਅਤੇ 12 ਜੁਲਾਈ 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਸਨ। ਇਸ ਦੌਰਾਨ ਵੋਟਰਾਂ ਨੇ ਆਪਣੇ ਭਰੇ ਹੋਏ ਗਣਨਾ ਫਾਰਮ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਕੋਲ ਜਮ੍ਹਾਂ ਕਰਵਾਏ।
ਉਨ੍ਹਾਂ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਇਹ 24 ਜੁਲਾਈ 2026 ਤੱਕ ਚੱਲੇਗੀ। ਪਿਛਲੇ 18 ਦਿਨਾਂ ਦੌਰਾਨ ਹੀ 1.30 ਕਰੋੜ ਤੋਂ ਵੱਧ ਵੋਟਰ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਚੁੱਕੇ ਹਨ।
watch…..UPI ਟਿਕਟਿੰਗ ਤੋਂ GPS ਤੱਕ, ਪੰਜਾਬ ਦੀਆਂ 1279 ਨਵੀਆਂ ਬੱਸਾਂ ਬਣਨਗੀਆਂ ਹਾਈਟੈਕ ਯਾਤਰਾ ਦੀ ਪਹਿਚਾਣ
ਮੁੱਖ ਚੋਣ ਅਧਿਕਾਰੀ ਨੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਬਿਨਾਂ ਦੇਰੀ ਆਪਣੇ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕਰਕੇ ਫਾਰਮ ਜਮ੍ਹਾਂ ਕਰਵਾਉਣ।
ਅਨਿੰਦਿਤਾ ਮਿਤਰਾ ਨੇ ਕਿਹਾ ਕਿ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰ ਯੋਗ ਵੋਟਰ ਦਾ ਨਾਮ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਗਣਨਾ ਫਾਰਮ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਉਣਾ ਬਹੁਤ ਜ਼ਰੂਰੀ ਹੈ।




