Homeਪੰਜਾਬੀਪੰਜਾਬਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (HSRP)...

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (HSRP) ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ : ਲਾਲਜੀਤ  ਭੁੱਲਰ

- Advertisement -spot_img

-ਕਿਹਾ ਗਿਆ ਕਿ ਵਾਹਨ ਮਾਲਕ ਘਰ ਬੈਠੇ ਹੀ ਆਨਲਾਈਨ ਪ੍ਰਕਿਰਿਆ ਰਾਹੀਂ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਈ ਅਰਜ਼ੀ ਦੇ ਸਕਦੇ ਹਨ

-ਹੁਣ ਤੱਕ ਸੂਬੇ ਵਿੱਚ ਕੁੱਲ 64,24,336 ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਈਆਂ ਜਾ ਚੁੱਕੀਆਂ ਹਨ: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਜਨਵਰੀ,

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚ.ਐਸ.ਆਰ.ਪੀ.) ਲਗਾਉਣ ਲਈ ਆਨਲਾਈਨ ਸਹੂਲਤ ਮੁਹੱਈਆ ਕਰਵਾਈ ਹੈ। ਇਸ ਪ੍ਰਕਿਰਿਆ ਰਾਹੀਂ ਹੁਣ ਤੱਕ ਸੂਬੇ ਵਿੱਚ ਕੁੱਲ 64,24,336 ਵਾਹਨਾਂ ‘ਤੇ ਇਹ ਪਲੇਟਾਂ ਲਗਾਈਆਂ ਜਾ ਚੁੱਕੀਆਂ ਹਨ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲਾਂ ਇਹ ਕੰਮ ਐਮ/ਐਸ ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਕੀਤਾ ਜਾਂਦਾ ਸੀ, ਪਰ ਇਸ ਦਾ ਟੈਂਡਰ 8 ਜਨਵਰੀ 2026 ਨੂੰ ਖਤਮ ਹੋ ਗਿਆ ਸੀ। ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਸਰਕਾਰ ਨੇ ਤੁਰੰਤ ਕਦਮ ਚੁੱਕਦੇ ਹੋਏ ਇਸੇ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਣ ਲਈ ਸੋਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ਼ (SIAM) ਨੂੰ ਜ਼ਿੰਮੇਵਾਰੀ ਸੌਂਪ ਦਿੱਤੀ ਹੈ।

ਮੰਤਰੀ ਨੇ ਜਾਣਕਾਰੀ ਦਿੱਤੀ ਕਿ ਹੁਣ ਵਾਹਨ ਮਾਲਕ ਆਪਣੇ ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ SIAM / ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਪੋਰਟਲ (www.siam.in) ਰਾਹੀਂ ਆਨਲਾਈਨ ਅਰਜ਼ੀ ਦੇ ਸਕਦੇ ਹਨ। ਇਹ ਪੂਰੀ ਪ੍ਰਕਿਰਿਆ ਆਨਲਾਈਨ ਹੈ ਅਤੇ ਵਾਹਨ ਮਾਲਕ ਘਰ ਬੈਠੇ ਹੀ ਇਸ ਦਾ ਲਾਭ ਲੈ ਸਕਦੇ ਹਨ।

ਇਸ ਸਰਕਾਰੀ ਪਹਿਲਕਦਮੀ ਨਾਲ ਵਾਹਨ ਮਾਲਕਾਂ ਨੂੰ ਆਰ.ਟੀ.ਓ. ਦਫਤਰਾਂ ਦੇ ਚੱਕਰ ਲਗਾਉਣ ਤੋਂ ਛੁਟਕਾਰਾ ਮਿਲੇਗਾ ਅਤੇ ਕਿਸੇ ਅਣਅਧਿਕਾਰਤ ਏਜੰਟ ਜਾਂ ਵਿਚੋਲੇ ਕੋਲ ਜਾਣ ਦੀ ਲੋੜ ਨਹੀਂ ਪਵੇਗੀ। ਇਸ ਨਾਲ ਖੱਜਲ-ਖੁਆਰੀ ਵੀ ਘਟੇਗੀ।

watch….CM Mann Unveils ₹90 Crore for Bathinda Railway Projects

ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ 64,24,336 ਵਾਹਨਾਂ ‘ਤੇ ਇਹ ਪਲੇਟਾਂ ਫਿਕਸ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਬਾਕੀ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਪ੍ਰਕਿਰਿਆ ਅਪਣਾਉਂਦੇ ਹੋਏ ਜਲਦ ਤੋਂ ਜਲਦ ਆਪਣੇ ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਵਾ ਲੈਣ ਤਾਂ ਜੋ ਚਲਾਨ ਆਦਿ ਤੋਂ ਬਚਿਆ ਜਾ ਸਕੇ।

ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਦੇ ਹਿੱਤ ਵਿੱਚ ਪਾਰਦਰਸ਼ਤਾ ਲਿਆਉਣ, ਏਜੰਟਾਂ ਅਤੇ ਰਿਸ਼ਵਤਖੋਰੀ ‘ਤੇ ਰੋਕ ਲਗਾਉਣ ਅਤੇ ਖੱਜਲ-ਖੁਆਰੀ ਖਤਮ ਕਰਨ ਦਾ ਟੀਚਾ ਰੱਖਿਆ ਹੈ। ਇਹ ਕੰਮ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਹਦਾਇਤਾਂ ਅਤੇ ਮੋਟਰ ਵਾਹਨ ਐਕਟ ਦੇ ਨਿਯਮਾਂ ਅਨੁਸਾਰ ਲਾਜ਼ਮੀ ਕੀਤਾ ਗਿਆ ਹੈ।

ਜ਼ਰੂਰੀ ਲਿੰਕ: ਵਧੇਰੇ ਜਾਣਕਾਰੀ ਅਤੇ ਆਨਲਾਈਨ ਅਰਜ਼ੀ ਲਈ www.siam.in ‘ਤੇ ਜਾਓ। ਇਸ ਸਹੂਲਤ ਨਾਲ ਲੋਕਾਂ ਨੂੰ ਸੌਖ ਅਤੇ ਸੁਰੱਖਿਅਤ ਪ੍ਰਕਿਰਿਆ ਮਿਲ ਰਹੀ ਹੈ!

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here