Homeਪੰਜਾਬੀਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਸੰਚਾਲਿਤ ਨਸ਼ਾ ਨੈੱਟਵਰਕ ਦਾ ਭੰਡਾਫੋੜ, 5 ਕਿਲੋ ਹੈਰੋਇਨ...

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਸੰਚਾਲਿਤ ਨਸ਼ਾ ਨੈੱਟਵਰਕ ਦਾ ਭੰਡਾਫੋੜ, 5 ਕਿਲੋ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ 3 ਮੁਲਜ਼ਮ ਗ੍ਰਿਫਤਾਰ

- Advertisement -spot_img

— ਪਾਕਿਸਤਾਨ ਅਧਾਰਤ ਸਮੱਗਲਰਾਂ ਨੇ ਡਰੋਨ ਰਾਹੀਂ ਭੇਜੀ ਸੀ ਨਸ਼ਿਆਂ ਦੀ ਖੇਪ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਫਿਰੋਜ਼ਪੁਰ, 7 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖਰੀਆਂ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨੀ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ ਸਲਾਈਡ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਸੰਚਾਲਿਤ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਸਾਂਝੀ ਕੀਤੀ।

ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਜੱਜ ਸਿੰਘ, ਦੋਵੇਂ ਵਾਸੀ ਪਿੰਡ ਕਮਾਲ ਵਾਲਾ, ਜ਼ਿਲ੍ਹਾ ਫਿਰੋਜ਼ਪੁਰ, ਅਤੇ ਬੱਬੂ ਸਿੰਘ ਉਰਫ ਬੱਬੂ, ਵਾਸੀ ਪਿੰਡ ਜੱਲੋ ਕੇ, ਫਿਰੋਜ਼ਪੁਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਨਸ਼ਿਆਂ ਦੀ ਖੇਪ ਪਾਕਿਸਤਾਨ ਅਧਾਰਤ ਸਮੱਗਲਰਾਂ ਨੇ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਭੇਜੀ ਸੀ। ਉਨ੍ਹਾਂ ਕਿਹਾ ਕਿ ਨੈੱਟਵਰਕ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਅੱਗੇ-ਪਿੱਛੇ ਦੇ ਸੰਬੰਧਾਂ ਦੀ ਪੜਤਾਲ ਜਾਰੀ ਹੈ।

ਪਹਿਲੀ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਸੀਆਈ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਕੋਤਵਾਲ ਦੇ ਲਿੰਕ ਰੋਡ ’ਤੇ ਸਰਕਾਰੀ ਕਾਲਜ, ਮੋਹਕਮ ਵਾਲਾ ਨੇੜੇ ਛਾਪੇਮਾਰੀ ਕੀਤੀ। ਇਸ ਦੌਰਾਨ ਮੁਲਜ਼ਮ ਸੰਦੀਪ ਸਿੰਘ ਅਤੇ ਜੱਜ ਸਿੰਘ ਨੂੰ 465 ਗ੍ਰਾਮ ਹੈਰੋਇਨ, ਦੋ ਪਿਸਤੌਲਾਂ, ਮੈਗਜ਼ੀਨਾਂ ਅਤੇ ਪਿਸਤੌਲ ਸਲਾਈਡ ਸਮੇਤ ਗ੍ਰਿਫਤਾਰ ਕੀਤਾ ਗਿਆ।

watch…….Punjab Police Targets Narcotics Kingpins in Yudh Nashian Virudh 2.0 Crackdown

ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਆਪਣੇ ਹੀਰੋ ਹੌਂਡਾ ਮੋਟਰਸਾਈਕਲ (ਪੀਬੀ-05-ਆਰ-3298) ’ਤੇ ਕਿਸੇ ਨੂੰ ਨਸ਼ਿਆਂ ਦੀ ਖੇਪ ਪਹੁੰਚਾਉਣ ਜਾ ਰਹੇ ਸਨ। ਪੁਲਿਸ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਇਸ ਸਬੰਧ ਵਿੱਚ ਥਾਣਾ ਕੁਲਗੜ੍ਹੀ, ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 52, ਮਿਤੀ 06/05/2025 ਨੂੰ ਦਰਜ ਕੀਤੀ ਗਈ।

ਦੂਜੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਗੁਰਸੇਵਕ ਸਿੰਘ ਨੇ ਕਿਹਾ ਕਿ ਖੁਫੀਆ ਸੂਚਨਾ ਦੇ ਅਧਾਰ ’ਤੇ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਭਾਖੜਾ ਵਿੱਚ ਮੁਲਜ਼ਮ ਬੱਬੂ ਸਿੰਘ ਦੇ ਖੇਤ ਤੋਂ 5 ਕਿਲੋ ਹੈਰੋਇਨ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ। ਇਸ ਮਾਮਲੇ ਵਿੱਚ ਥਾਣਾ ਸਦਰ, ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਅਧੀਨ ਐਫਆਈਆਰ ਨੰਬਰ 86, ਮਿਤੀ 07/05/2025 ਨੂੰ ਦਰਜ ਕੀਤੀ ਗਈ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here