ਚੰਡੀਗੜ੍ਹ, 24 ਜੁਲਾਈ
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਧਰਨੇ ਦੌਰਾਨ ਸਫ਼ਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਦੱਸਿਆ ਕਿ ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਤੁਰੰਤ ਅਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਸੀ।
watch…..Teacher Suspended After Girl Students Allege Inappropriate Behaviour in Moga School
ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਤਹਿਤ ਬਰਨਾਲਾ ਦੇ ਐਸ.ਐਚ.ਓ. ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।
ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ, ਸੁਰੱਖਿਆ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਫ਼ਾਈ ਕਰਮਚਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਜਾਂ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ।




