Homeਪੰਜਾਬੀਪੰਜਾਬਬੇਅਦਬੀ ਕਾਨੂੰਨ ਤੋਂ ਲੈ ਕੇ ਸਿਹਤ ਯੋਜਨਾ ਤੱਕ, CM ਮਾਨ ਨੇ ਗਿਣਾਈਆਂ...

ਬੇਅਦਬੀ ਕਾਨੂੰਨ ਤੋਂ ਲੈ ਕੇ ਸਿਹਤ ਯੋਜਨਾ ਤੱਕ, CM ਮਾਨ ਨੇ ਗਿਣਾਈਆਂ ਸਰਕਾਰ ਦੀਆਂ ਉਪਲਬਧੀਆਂ

- Advertisement -spot_img

ਫ਼ਰੀਦਕੋਟ, 28 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫ਼ਰੀਦਕੋਟ ਵਿਖੇ ‘ਲੋਕ ਮਿਲਣੀ’ ਦੌਰਾਨ ਕਿਹਾ ਕਿ ਅਕਾਲੀ ਦਲ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਦਾ ਵਿਰੋਧ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੇ ਪਿਛਲੇ ਫ਼ੈਸਲਿਆਂ ਅਤੇ ਕਾਰਵਾਈਆਂ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਜ਼ਿੰਮੇਵਾਰ ਤਾਕਤਾਂ ਨਾਲ ਸਮਝੌਤੇ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਲੰਮੇ ਸਮੇਂ ਤੱਕ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਅਤੇ ਸੂਬੇ ਦੇ ਸਰੋਤਾਂ ਦੀ ਲੁੱਟ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕ ਭਲਾਈ, ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਸੁਧਾਰ ਕਰਨਾ ਹੈ।

ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ ਪੰਜਾਬ ਵਿੱਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਭ੍ਰਿਸ਼ਟਾਚਾਰ ਦੇ ਦਿੱਤੀਆਂ ਗਈਆਂ ਹਨ, ਨਹਿਰੀ ਸਿੰਚਾਈ ਦੀ ਵਰਤੋਂ 22 ਫੀਸਦ ਤੋਂ ਵਧਾ ਕੇ 80 ਫੀਸਦ ਤੋਂ ਉੱਪਰ ਕੀਤੀ ਗਈ ਹੈ ਅਤੇ ਲੋਕਾਂ ਲਈ ਮੁਫ਼ਤ ਬਿਜਲੀ, ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ’ਤੇ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀ ਆਮ ਲੋਕਾਂ ਤੋਂ ਦੂਰ ਰਹਿੰਦੇ ਸਨ, ਜਦਕਿ ਉਹ 24 ਘੰਟੇ ਲੋਕਾਂ ਦੀ ਸੇਵਾ ਲਈ ਉਪਲਬਧ ਰਹਿੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਰਾਣੇ ਆਗੂਆਂ ਨੇ ਆਪਣੇ ਅਹੁਦਿਆਂ ਦਾ ਗਲਤ ਇਸਤੇਮਾਲ ਕਰਕੇ ਜਾਇਦਾਦਾਂ ਬਣਾਈਆਂ ਅਤੇ ਲੋਕਾਂ ਤੋਂ ਦੂਰੀ ਬਣਾਈ ਰੱਖੀ।

watch…..ਫਰਜ਼ੀ ਵੀਡੀਓ ਮਾਮਲੇ ‘ਤੇ ਆਪ ਦਾ ਸੂਬਾ ਪੱਧਰੀ ਪ੍ਰਦਰਸ਼ਨ, ਅਕਾਲੀ ਦਲ ‘ਤੇ ਤਿੱਖਾ ਹਮਲਾ

ਸਿੱਖਿਆ ਖੇਤਰ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਕੇਂਦਰਾਂ ਵਿੱਚ ਬਦਲਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਦੇਸ਼ ਦੇ ਅਗੇਤੀ ਸੂਬਿਆਂ ਵਿੱਚ ਆਪਣੀ ਥਾਂ ਬਣਾਈ ਹੈ। ਸਮਾਰਟ ਕਲਾਸਰੂਮ, ਅਧਿਆਪਕਾਂ ਦੀ ਟ੍ਰੇਨਿੰਗ ਅਤੇ ਨਵੀਆਂ ਸਿੱਖਿਆ ਤਕਨੀਕਾਂ ਰਾਹੀਂ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਮਹਿਲਾਵਾਂ ਲਈ ਵਿੱਤੀ ਸਹਾਇਤਾ ਯੋਜਨਾ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ 1 ਜੁਲਾਈ ਤੋਂ ਯੋਗ ਮਹਿਲਾਵਾਂ ਨੂੰ ਸਰਕਾਰੀ ਸਹਾਇਤਾ ਮਿਲਣੀ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀ ਭਾਗੀਦਾਰੀ ਵਧਾਉਣਾ ਹੈ।

ਬੇਅਦਬੀ ਵਿਰੋਧੀ ਕਾਨੂੰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026’ ਨੂੰ ਬਹੁਤ ਸੋਚ-ਵਿਚਾਰ ਤੋਂ ਬਾਅਦ ਤਿਆਰ ਕੀਤਾ ਗਿਆ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਿਆ ਜਾ ਸਕੇ।

ਸਿਹਤ ਸਹੂਲਤਾਂ ਬਾਰੇ ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਉਦੇਸ਼ ਹਰ ਪੰਜਾਬੀ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ, ਨੌਜਵਾਨਾਂ ਲਈ ਰੋਜ਼ਗਾਰ, ਮਿਆਰੀ ਸਿੱਖਿਆ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰ ਕਈ ਪਤਵੰਤੇ ਵੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here