Homeਪੰਜਾਬੀਧਰਮਬੇਅਦਬੀ' ਵਿਰੋਧੀ ਕਾਨੂੰਨ ਵਿੱਚ ਸੋਧ ਕਰਕੇ 10 ਸਾਲ ਤੋਂ ਉਮਰ ਕੈਦ ਤੱਕ...

ਬੇਅਦਬੀ’ ਵਿਰੋਧੀ ਕਾਨੂੰਨ ਵਿੱਚ ਸੋਧ ਕਰਕੇ 10 ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ: ਮੁੱਖ ਮੰਤਰੀ ਮਾਨ

- Advertisement -spot_img

13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ; ‘

ਫਤਿਹਗੜ੍ਹ ਸਾਹਿਬ, 29 ਮਾਰਚ

ਮੁੱਖ ਮੰਤਰੀ ਭਗਵੰਤ ਮਾਨ ਨੇ ਫਤਿਹਗੜ੍ਹ ਸਾਹਿਬ ਵਿਖੇ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ‘ਬੇਅਦਬੀ’ ਦੀਆਂ ਘਟਨਾਵਾਂ ਬਾਰੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਐਲਾਨ ਕੀਤਾ ਕਿ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ, ਜਿਸ ਵਿੱਚ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਕੇ ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਅਤੇ ਵੱਧ ਤੋਂ ਵੱਧ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਪ੍ਰਬੰਧ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ, “ਅਕਾਲੀਆਂ ਨੇ ਆਪਣੇ 10 ਸਾਲਾਂ ਦੇ ਰਾਜ ਵਿੱਚ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ’ਤੇ ਹੋਈਆਂ ਬੇਅਦਬੀਆਂ ਤੇ ਨਿਰਦੋਸ਼ ਲੋਕਾਂ ਦੇ ਕਤਲਾਂ ਤੋਂ ਅੱਖਾਂ ਫੇਰ ਲਈਆਂ ਸਨ। ਉਹ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਇਨ੍ਹਾਂ ਘਟਨਾਵਾਂ ਬਾਰੇ ਚੁੱਪ ਰਹਿੰਦੇ ਹਨ। ਲੋਕ ਇਹ ਸਭ ਕੁਝ ਭੁੱਲਣ ਵਾਲੇ ਨਹੀਂ ਹਨ। ਬਾਦਲ ਪਰਿਵਾਰ ਇਸ ਲਈ ਜ਼ਿੰਮੇਵਾਰ ਹੈ ਅਤੇ ਰਹੇਗਾ।”

watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਉਨ੍ਹਾਂ ਅੱਗੇ ਕਿਹਾ, “ਅਸੀਂ ਇਸ ਮਾਮਲੇ ਵਿੱਚ ਆਲਾ ਦਰਜੇ ਦੇ ਕਾਨੂੰਨੀ ਮਾਹਿਰਾਂ ਅਤੇ ਸੰਤ ਸਮਾਜ ਨਾਲ ਸਲਾਹ-ਮਸ਼ਵਰਾ ਕਰ ਰਹੇ ਹਾਂ। ਵਿਸਾਖੀ ਵਾਲੇ ਦਿਨ ਵਿਧਾਨ ਸਭਾ ਵਿੱਚ ਸੋਧ ਪਾਸ ਕਰਕੇ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ। ਕੋਈ ਵੀ ਵਿਅਕਤੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ।”

ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਆਪ ਸਰਕਾਰ ਬੇਅਦਬੀ ਵਾਲੀਆਂ ਘਟਨਾਵਾਂ ਬਾਰੇ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਲਈ ਲੋੜੀਂਦੇ ਸਖ਼ਤ ਕਾਨੂੰਨ ਲਿਆਂਦੇ ਜਾਣਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here