Homeਪੰਜਾਬੀਪੰਜਾਬਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਹਦਾਇਤ — 30 ਜੂਨ ਤੱਕ...

ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਹਦਾਇਤ — 30 ਜੂਨ ਤੱਕ ਲੁਧਿਆਣਾ ਬਣੇ ਟੋਇਆਂ ਅਤੇ ਮੈਨਹੋਲ ਮੁਕਤ

- Advertisement -spot_img

-ਮੌਨਸੂਨ ਤੋਂ ਪਹਿਲਾਂ ਸੀਵਰੇਜ ਸਫ਼ਾਈ, ਸੜਕ ਮੁਰੰਮਤ ਅਤੇ 24×7 ਵਾਰ ਰੂਮ ਸਥਾਪਤ ਕਰਨ ਦੇ ਹੁਕਮ

ਚੰਡੀਗੜ੍ਹ/ਲੁਧਿਆਣਾ, 12 ਜੂਨ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ  ਹਰਜੋਤ ਬੈਂਸ ਨੇ ਲੁਧਿਆਣਾ ਨੂੰ “ਟੋਇਆਂ ਅਤੇ ਮੈਨਹੋਲ ਮੁਕਤ” ਸ਼ਹਿਰ ਬਣਾਉਣ ਲਈ 30 ਜੂਨ ਦੀ ਸਮਾਂ ਸੀਮਾ ਤੈਅ ਕਰਦਿਆਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ  ਮਾਨ ਦੀ ਅਗਵਾਈ ਹੇਠ ਚੱਲ ਰਹੇ “ਮਿਸ਼ਨ ਕਲੀਨ ਪੰਜਾਬ” ਤਹਿਤ ਸਾਰੇ ਅਧਿਕਾਰੀ ਹਰ ਰੋਜ਼ ਸਵੇਰੇ 7 ਤੋਂ 8 ਵਜੇ ਤੱਕ ਮੈਦਾਨ ਵਿੱਚ ਰਹਿ ਕੇ ਸਫ਼ਾਈ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ।

ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਤੜਕੇ ਅਚਨਚੇਤ ਦੌਰਾ ਕਰਨ ਦੌਰਾਨ ਸ. ਬੈਂਸ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੀਆਂ ਸੜਕਾਂ ਉੱਤੇ ਖੜ੍ਹੇ ਮੀਂਹ ਦੇ ਪਾਣੀ ਅਤੇ ਫੈਲੇ ਕੂੜੇ ਦਾ ਗੰਭੀਰ ਨੋਟਿਸ ਲਿਆ।

ਤਿੰਨ ਘੰਟਿਆਂ ਦੇ ਨਿਰੀਖਣ ਤੋਂ ਬਾਅਦ ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਐਨ.ਐਚ.ਏ.ਆਈ. ਆਪਣੀਆਂ ਸੜਕਾਂ ਦੀ ਸਫ਼ਾਈ ਨਹੀਂ ਕਰਦੀ ਤਾਂ ਨਗਰ ਨਿਗਮ ਇਹ ਕੰਮ ਕਰੇਗਾ ਅਤੇ ਉਸਦਾ ਖ਼ਰਚਾ ਸੰਬੰਧਿਤ ਅਥਾਰਟੀ ਤੋਂ ਵਸੂਲਿਆ ਜਾਵੇਗਾ। ਲੋੜ ਪੈਣ ’ਤੇ ਜੁਰਮਾਨਾ ਵੀ ਲਗਾਇਆ ਜਾਵੇਗਾ।

ਮੌਨਸੂਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮ ਨੂੰ ਆਦੇਸ਼ ਦਿੱਤੇ ਕਿ 30 ਜੂਨ ਤੱਕ ਸ਼ਹਿਰ ਦੀਆਂ ਸਾਰੀਆਂ ਸੀਵਰੇਜ ਲਾਈਨਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ 220 ਕਿਲੋਮੀਟਰ ਲੰਬੀਆਂ ਸੀਵਰੇਜ ਲਾਈਨਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ 49 ਕਿਲੋਮੀਟਰ ਨੂੰ ਤਰਜੀਹੀ ਅਧਾਰ ’ਤੇ ਲਿਆ ਗਿਆ ਹੈ। ਹੁਣ ਤੱਕ 47 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਕਾਰਜ ਨਿਰਧਾਰਤ ਸਮੇਂ ਅੰਦਰ ਪੂਰੇ ਕਰ ਲਏ ਜਾਣਗੇ।

watch…..MLA Kohli Ensures Health Scheme Reaches Every Doorstep: On-Ground Review in Wards

ਬੈਂਸ ਨੇ ਦੱਸਿਆ ਕਿ ਲੁਧਿਆਣਾ ਵਿੱਚ ਇਸ ਵੇਲੇ 172 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸ਼ਹਿਰ ਦੇ ਸਾਰੇ ਟੁੱਟੇ ਅਤੇ ਗੁੰਮ ਹੋਏ ਮੈਨਹੋਲ ਕਵਰ ਤੁਰੰਤ ਬਦਲਣ ਅਤੇ ਸੜਕਾਂ ਦੀ ਮੁਰੰਮਤ ਦਾ ਕੰਮ 30 ਜੂਨ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਨਾਗਰਿਕਾਂ ਨੂੰ ਮੌਨਸੂਨ ਦੌਰਾਨ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਲਈ ਉਨ੍ਹਾਂ ਨਗਰ ਨਿਗਮ ਨੂੰ 24 ਘੰਟੇ ਕਾਰਜਸ਼ੀਲ “ਵਾਰ ਰੂਮ” ਸਥਾਪਤ ਕਰਨ ਲਈ ਵੀ ਕਿਹਾ, ਜੋ ਪਾਣੀ ਭਰਨ, ਸੀਵਰੇਜ ਜਾਮ ਹੋਣ ਅਤੇ ਮੀਂਹ ਨਾਲ ਸਬੰਧਤ ਸ਼ਿਕਾਇਤਾਂ ਦੀ ਰੀਅਲ ਟਾਈਮ ਨਿਗਰਾਨੀ ਕਰੇਗਾ।

ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮ ਨੂੰ ਆਪਣੀਆਂ ਝਾੜੀਆਂ ਕੱਟਣ ਵਾਲੀਆਂ ਮਸ਼ੀਨਾਂ ਖਰੀਦਣ, ਟ੍ਰੈਫਿਕ ਚੌਂਕਾਂ ਦਾ ਸੁੰਦਰੀਕਰਨ ਕਰਨ, ਸੜਕਾਂ ਦੇ ਕਿਨਾਰਿਆਂ ਨੂੰ ਪੇਂਟ ਕਰਨ, ਨਵੇਂ ਡਸਟਬਿਨ ਲਗਾਉਣ, ਕੂੜਾ ਕੰਪੈਕਟਰਾਂ ਲਈ ਨਵੀਆਂ ਥਾਵਾਂ ਦੀ ਪਛਾਣ ਕਰਨ ਅਤੇ ਬੰਦ ਪਏ ਟਿਊਬਵੈੱਲਾਂ ਅਤੇ ਸਟਰੀਟ ਲਾਈਟਾਂ ਨੂੰ ਮੁੜ ਚਾਲੂ ਕਰਨ ਦੇ ਹੁਕਮ ਵੀ ਦਿੱਤੇ।

ਇਸ ਮੌਕੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮੇਅਰ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਅਮਨਪ੍ਰੀਤ ਸਿੰਘ ਅਤੇ ਤਪਨ ਭਨੋਟ, ਜ਼ੋਨਲ ਕਮਿਸ਼ਨਰ ਨੀਰਜ ਜੈਨ, ਗੁਰਪਾਲ ਸਿੰਘ, ਜਸਦੇਵ ਸਿੰਘ ਸੇਖੋਂ, ਸਿਹਤ ਅਫ਼ਸਰ ਡਾ. ਵਿਪਲ ਮਲਹੋਤਰਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here