Homeਪੰਜਾਬੀਬੱਚੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਹੀਰੋ, ਕਦੇ ਨਸ਼ਾ ਨਾ ਕਰਕੇ ਬਣਨਗੇ ਰੋਲ...

ਬੱਚੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਹੀਰੋ, ਕਦੇ ਨਸ਼ਾ ਨਾ ਕਰਕੇ ਬਣਨਗੇ ਰੋਲ ਮਾਡਲ-ਸਿਹਤ ਮੰਤਰੀ ਡਾ. ਬਲਬੀਰ

- Advertisement -spot_img

-ਕਿਹਾ, ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਆ ਜਾਵੇਗਾ

-‘ਯੁੱਧ ਨਸ਼ਿਆਂ ਵਿਰੁੱਧ’ ਮੈਰਾਥਨ ਨੂੰ ਡਾ. ਬਲਬੀਰ ਸਿੰਘ ਨੇ ਪੋਲੋ ਗਰਾਊਂਡ ਤੋਂ ਰਵਾਨਾ ਕੀਤਾ-ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦੀ ਅਗਵਾਈ ਵਿੱਚ ਸਕੂਲਾਂ, ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਅਤੇ ਪਟਿਆਲਵੀਆਂ ਨੇ ਮੈਰਾਥਨ ਵਿੱਚ ਹਿੱਸਾ ਲਿਆ

ਪਟਿਆਲਾ, 23 ਅਪ੍ਰੈਲ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੱਚਿਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਬ੍ਰਾਂਡ ਅੰਬੈਸਡਰ ਬਣਨ ਅਤੇ ਅਜਿਹੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਤੇ ਰਾਜ ਪੱਧਰ ’ਤੇ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸਿਹਤ ਮੰਤਰੀ ਨੇ ਬੱਚਿਆਂ ਨੂੰ ਸਾਡੇ ਹੀਰੋ ਦੱਸਦਿਆਂ ਪ੍ਰੇਰਿਤ ਕੀਤਾ ਕਿ ਉਹ ਨਾ ਸਿਰਫ਼ ਖ਼ੁਦ ਨਸ਼ਿਆਂ ਤੋਂ ਬਚਣ, ਸਗੋਂ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਅਸਰਾਂ ਬਾਰੇ ਜਾਗਰੂਕ ਕਰਨ।

10 ਹਜ਼ਾਰ ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ, ਸਮਾਜ ਸੇਵੀਆਂ ਅਤੇ ਰੋਜ਼ਾਨਾ ਦੌੜਨ ਵਾਲੇ ਪਟਿਆਲਵੀਆਂ ਦੀ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ, ਨਸ਼ਾ ਮੁਕਤ ਪੰਜਾਬ ਦੇਣ ਦਾ ਬੀੜਾ ਚੁੱਕਿਆ ਹੈ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਮੁਹਿੰਮ ਨਾਲ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ।

watch…..Yudh Nashian Virudh’: Targeting Both Supply and Demand, Punjab Will Soon Be Drug-Free – Aman Arora

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਕੌਮੀ ਨਾਇਕ ਸ਼ਹੀਦ ਭਗਤ ਸਿੰਘ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਅਤੇ ਲਾਲ ਬਹਾਦਰ ਸ਼ਾਸਤਰੀ ਨੇ ਸਿੱਖਿਆ ਅਤੇ ਕੌਮੀ ਚੇਤਨਾ ਨੂੰ ਆਪਣੀ ਤਾਕਤ ਬਣਾਇਆ, ਜਿਸ ਦਾ ਅਸੀਂ ਅੱਜ ਮਾਣ ਕਰਦੇ ਹਾਂ। ਉਨ੍ਹਾਂ ਨੇ ਬੱਚਿਆਂ ਨੂੰ ਇਨ੍ਹਾਂ ਨਾਇਕਾਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਡੇ ਵਿਦਿਆਰਥੀ ਵੀ ਸਾਡੇ ਨਾਇਕ ਹਨ, ਜੋ ਜੀਵਨ ਵਿੱਚ ਕਦੇ ਨਸ਼ਾ ਨਹੀਂ ਕਰਨਗੇ ਅਤੇ ਦੂਜਿਆਂ ਲਈ ਆਦਰਸ਼ ਬਣ ਕੇ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣਗੇ।

ਉਨ੍ਹਾਂ ਨੇ ਅਲਬਰਟ ਆਇਨਸਟਾਇਨ ਅਤੇ ਐਲਨ ਮਸਕ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੱਚੇ ਪੱਕਾ ਇਰਾਦਾ ਕਰਨ ਕਿ ਉਹ ਕਦੇ ਨਸ਼ਾ ਨਹੀਂ ਕਰਨਗੇ, ਕਿਉਂਕਿ ਨਸ਼ੇ ਸਾਨੂੰ ਅੱਗੇ ਵਧਣ ਤੋਂ ਰੋਕਦੇ ਹਨ, ਜਦਕਿ ਸਿੱਖਿਆ ਸਾਨੂੰ ਰਾਹ ਦਿਖਾਉਂਦੀ ਹੈ। ਬੱਚੇ ਸਿੱਖਿਆ ਦਾ ਮਾਰਗ ਅਪਣਾ ਕੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਅੱਗੇ ਆਉਣਗੇ ਅਤੇ ਸਰਕਾਰ ਅਜਿਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਿਹਤ ਮੰਤਰੀ ਅਤੇ ਮੈਰਾਥਨ ਵਿੱਚ ਹਿੱਸਾ ਲੈਣ ਵਾਲਿਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪਟਿਆਲਵੀਆਂ ਅਤੇ ਵਿਦਿਆਰਥੀਆਂ ਦੇ ਜੋਸ਼ ਨਾਲ ਪਟਿਆਲਾ ਜ਼ਿਲ੍ਹਾ ਜ਼ਰੂਰ ਨਸ਼ਾ ਮੁਕਤ ਹੋਵੇਗਾ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ ਅਤੇ ਪਦਮ ਸ੍ਰੀ ਪ੍ਰਾਣ ਸੱਭਰਵਾਲ ਦੀ ਅਗਵਾਈ ਵਿੱਚ ਨਟਾਸ ਨੇ ਨਸ਼ਿਆਂ ਵਿਰੁੱਧ ਨਾਟਕ ਪੇਸ਼ ਕੀਤਾ।

ਮੈਰਾਥਨ ਵਿੱਚ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਜਸਬੀਰ ਸਿੰਘ ਗਾਂਧੀ, ਬਲਵਿੰਦਰ ਸੈਣੀ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਐਸ.ਪੀ. ਪਲਵਿੰਦਰ ਸਿੰਘ ਚੀਮਾ ਅਤੇ ਕੇ.ਕੇ. ਪਾਂਥੇ, ਸੰਯੁਕਤ ਕਮਿਸ਼ਨਰ ਨਗਰ ਨਿਗਮ ਦੀਪਜੋਤ ਕੌਰ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਮੁੱਖ ਮੰਤਰੀ ਫੀਲਡ ਅਫ਼ਸਰ ਡਾ. ਨਵਜੋਤ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਪ੍ਰੋ. ਸ਼ਵਿੰਦਰ ਸਿੰਘ ਰੇਖੀ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਸਮੇਤ ਹੋਰ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਅਤੇ ਪਟਿਆਲਵੀ ਹਾਜ਼ਰ ਸਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ, ਖੇਡ, ਸਿੱਖਿਆ, ਸਿਹਤ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਈ ਗਈ ਇਹ ਮੈਰਾਥਨ ਪੋਲੋ ਗਰਾਊਂਡ ਤੋਂ ਸ਼ੁਰੂ ਹੋ ਕੇ ਵਾਈਪੀਐਸ ਚੌਕ, ਠੀਕਰੀਵਾਲ, ਫੁਹਾਰਾ ਚੌਕ, ਲੀਲਾ ਭਵਨ, ਬਾਰਾਂਦਾਰੀ, ਸ਼ੇਰਾਂਵਾਲਾ ਗੇਟ, ਫੂਲ ਸਿਨੇਮਾ ਤੋਂ ਹੁੰਦੀ ਹੋਈ ਮੋਦੀ ਕਾਲਜ ਚੌਂਕ ਤੋਂ ਪੋਲੋ ਗਰਾਊਂਡ ਵਿਖੇ ਸਮਾਪਤ ਹੋਈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here