ਚੰਡੀਗੜ੍ਹ, 22 ਅਗਸਤ:
ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਦੀ ਜਾ ਰਹੀ ਹੈ। ਇਸੇ ਕੜੀ ਤਹਿਤ ਸ਼ਨੀਵਾਰ ਨੂੰ ਮਲੇਰਕੋਟਲਾ ਦੇ ਪ੍ਰਮੁੱਖ ਸਮਾਜਿਕ ਅਤੇ ਰਾਜਨੀਤਿਕ ਆਗੂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਲਜ਼ਾਰ ਮੁਹੰਮਦ ਅਤੇ ਨਵੇਂ ਸ਼ਾਮਲ ਹੋਏ ਤਿੰਨਾਂ ਕੌਂਸਲਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਤਜਰਬਾ, ਲੋਕਾਂ ਨਾਲ ਮਜ਼ਬੂਤ ਜੁੜਾਅ ਅਤੇ ਜਨ ਸੇਵਾ ਦਾ ਅਨੁਭਵ ਮਲੇਰਕੋਟਲਾ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਸਾਰੇ ਆਗੂ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
watch…..Punjab, UK MP Dhesi Discuss Air Connectivity, NRI Property Protection and Investment
ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਫੌਜੀ, ਮੁਹੰਮਦ ਬਸ਼ੀਰ, ਮੁਹੰਮਦ ਹਬੀਬ, ਸੁਰੱਈਆ ਬੇਗਮ, ਮੁਹੰਮਦ ਮੁਮਤਾਜ਼ (ਤਾਜ), ਜ਼ਾਹਿਦਾ ਪਰਵੀਨ, ਮੁਹੰਮਦ ਅਸਲਮ (ਕਾਲਾ), ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸ, ਆਜ਼ਮ ਰਾਣਾ (ਜ਼ਿਲ੍ਹਾ ਚੇਅਰਮੈਨ ਟਰੇਡ ਵਿੰਗ ਕਮਿਸ਼ਨ ਪੰਜਾਬ) ਅਤੇ ਸ਼ਹਿਬਾਜ਼ ਰਾਣਾ (ਮੈਂਬਰ, ਪੰਜਾਬ ਵਕਫ਼ ਬੋਰਡ) ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਰਹੀਆਂ।
ਪਾਰਟੀ ਆਗੂਆਂ ਨੇ ਕਿਹਾ ਕਿ ਮਲੇਰਕੋਟਲਾ ਵਿੱਚ ਹੋ ਰਹੇ ਇਸ ਸ਼ਾਮਲਾਓ ਨਾਲ ਆਮ ਆਦਮੀ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।





