Homeਪੰਜਾਬੀਪੰਜਾਬਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

- Advertisement -spot_img

ਚੰਡੀਗੜ੍ਹ, 28 ਅਪ੍ਰੈਲ

ਕੁਸ਼ਤੀ ਜਗਤ ਵਿੱਚ ‘ਜੱਸਾ ਪੱਟੀ’ ਦੇ ਨਾਂ ਨਾਲ ਪ੍ਰਸਿੱਧ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਰਿਹਾਇਸ਼ ‘ਤੇ ਹੋਏ ਇਕ ਸਮਾਗਮ ਦੌਰਾਨ ਉਨ੍ਹਾਂ ਨੂੰ ਅਧਿਕਾਰਕ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਦੇ ਮੈਦਾਨ ਵਿੱਚ ਨਾ ਸਿਰਫ ਪੰਜਾਬ, ਸਗੋਂ ਦੇਸ਼ ਦਾ ਨਾਮ ਵੀ ਅੰਤਰਰਾਸ਼ਟਰੀ ਪੱਧਰ ‘ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਐਸੀਆਂ ਪ੍ਰਸਿੱਧ ਹਸਤੀਆਂ ਦਾ ਰਾਜਨੀਤੀ ਵਿੱਚ ਆਉਣਾ ਨੌਜਵਾਨਾਂ ਲਈ ਪ੍ਰੇਰਣਾਦਾਇਕ ਹੈ।

watch…..AAP Takes Helm of Sangrur Municipal Council

ਮੁੱਖ ਮੰਤਰੀ ਨੇ ਭਰੋਸਾ ਜਤਾਇਆ ਕਿ ਜਿਵੇਂ ਜੱਸਾ ਪੱਟੀ ਨੇ ਖੇਡ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਲਗਨ ਨਾਲ ਸਫਲਤਾ ਹਾਸਲ ਕੀਤੀ ਹੈ, ਓਸੇ ਜਜ਼ਬੇ ਨਾਲ ਉਹ ਹੁਣ ਪਾਰਟੀ ਦੇ ਨਾਲ ਜੁੜ ਕੇ ਸਮਾਜ ਅਤੇ ਦੇਸ਼ ਦੀ ਸੇਵਾ ਕਰਨਗੇ।

ਇਸ ਮੌਕੇ ਜੱਸਾ ਪੱਟੀ ਨੇ ਵੀ ਮੁੱਖ ਮੰਤਰੀ ਦੀਆਂ ਨੀਤੀਆਂ ‘ਤੇ ਭਰੋਸਾ ਜਤਾਇਆ ਅਤੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਵਚਨ ਦਿੱਤਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here