Homeਪੰਜਾਬੀਪੰਜਾਬਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ 24 ਸਾਬਕਾ ਕੈਡਿਟਾਂ ਨੂੰ "ਅਚੀਵਰ ਐਵਾਰਡ"...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ 24 ਸਾਬਕਾ ਕੈਡਿਟਾਂ ਨੂੰ “ਅਚੀਵਰ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ

- Advertisement -spot_img

ਹਥਿਆਰਬੰਦ ਸੈਨਾਵਾਂ ਲਈ ‘ਫੀਡਰ ਇੰਸਟੀਚਿਊਟ’ ਵਜੋਂ ਉੱਭਰਿਆ ਐਮ.ਆਰ.ਐਸ.ਏ.ਐਫ.ਪੀ.ਆਈ.: ਡਾਇਰੈਕਟਰ ਐਚ.ਐਸ. ਚੌਹਾਨ

ਚੰਡੀਗੜ੍ਹ, 18 ਜੂਨ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ, ਇੱਕ ਵਿਸ਼ੇਸ਼ ਸਮਾਗਮ ਦੌਰਾਨ 24 ਕੈਡਿਟਾਂ ਨੂੰ “ਅਚੀਵਰ ਐਵਾਰਡਜ਼” ਨਾਲ ਸਨਮਾਨਿਤ ਕੀਤਾ।

ਇਸ ਸਮਾਰੋਹ ਦੀ ਪ੍ਰਧਾਨਗੀ ਸੰਸਥਾ ਦੇ ਸੰਸਥਾਪਕ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ (ਸੇਵਾਮੁਕਤ) ਬੀ.ਐਸ. ਗਰੇਵਾਲ, ਵੀ.ਐਸ.ਐਮ. ਨੇ ਕੀਤੀ।

ਇਸ “ਅਚੀਵਰ ਐਵਾਰਡ” ਸਮਾਰੋਹ ਵਿੱਚ ਐਮ.ਆਰ.ਐਸ.ਏ.ਐਫ.ਪੀ.ਆਈ. ਦੇ 24 ਸਾਬਕਾ ਕੈਡਿਟਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚੋਂ ਅੱਠ ਨੇ ਹਾਲ ਹੀ ਵਿੱਚ ਮਈ/ਜੂਨ 2025 ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ। watch…….https://www.youtube.com/watch?v=MBxcT7mpVSA

ਮੇਜਰ ਜਨਰਲ ਬੀ.ਐਸ. ਗਰੇਵਾਲ ਨੇ ਕਮਿਸ਼ਨ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਮਿਲੀ ਸਿਖਲਾਈ ਉਨ੍ਹਾਂ ਦੇ ਕਰੀਅਰ ਲਈ ਇੱਕ ਲਾਂਚਪੈਡ ਵਜੋਂ ਕੰਮ ਕਰੇਗੀ। ਉਨ੍ਹਨਾਂ ਨੇ ਐਨ.ਡੀ.ਏ. ਗ੍ਰੈਜੂਏਟਸ ਨੂੰ ਅੱਗੇ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ਾਨਦਾਰ ਨਤੀਜਿਆਂ ਲਈ ਸੰਸਥਾ ਦੀ ਫੈਕਲਟੀ ਦੇ ਸਮਰਪਣ ਦੀ ਸਰਾਹਨਾ ਕੀਤੀ।

watch……Punjab’s Pride: Eight MRSAFPI Cadets Graduate from NDA

ਸੰਸਥਾ ਦੀਆਂ ਪ੍ਰਮੁੱਖ ਪ੍ਰਾਪਤੀਆਂ ਸਾਂਝੀਆਂ ਕਰਦਿਆਂ, ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਹੁਣ ਤੱਕ 255 ਕੈਡਿਟ ਐਨ.ਡੀ.ਏ. ਅਤੇ ਹੋਰ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਲਈ ਚੁਣੇ ਗਏ ਹਨ, ਅਤੇ 178 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ 15 ਕੈਡਿਟਾਂ ਨੂੰ ਪਹਿਲਾਂ ਹੀ ਐਨ.ਡੀ.ਏ./ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਤੋਂ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ, ਅਤੇ 11 ਹੋਰ ਕੈਡਿਟ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਮੇਜਰ ਜਨਰਲ ਚੌਹਾਨ ਨੇ ਹਥਿਆਰਬੰਦ ਸੈਨਾਵਾਂ ਲਈ ‘ਫੀਡਰ ਸੰਸਥਾ’ ਵਜੋਂ ਐਮ.ਆਰ.ਐਸ.ਏ.ਐਫ.ਪੀ.ਆਈ. ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਇਹ ਸੰਸਥਾ ਸਫਲਤਾ ਦੀਆਂ ਵੱਡੀਆਂ ਪੁਲਾਂਘਾਂ ਪੁੱਟ ਰਹੀ ਹੈ, ਜਿਸ ਦੇ ਸ਼ਾਨਦਾਰ ਨਤੀਜੇ ਦੇਸ਼ ਭਰ ਵਿੱਚ ਸਾਹਮਣੇ ਆ ਰਹੇ ਹਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here