ਪਟਿਆਲਾ, 2 ਅਕਤੂਬਰ
ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਲਈ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ ਨੰਬਰ 52 ਵਿੱਚ ਡੋਰ-ਟੂ-ਡੋਰ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੇ ਗਲੀਆਂ ਅਤੇ ਘਰਾਂ ਵਿੱਚ ਜਾ ਕੇ ਇਲਾਕਾ ਵਾਸੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ੀਰੋ ਬਿਜਲੀ ਬਿੱਲ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਅਤੇ ਟੈਸਟ, ਸਰਕਾਰੀ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਅਤੇ ਮੁਫ਼ਤ ਤੀਰਥ ਯਾਤਰਾ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੁਤਾਬਕ ਇਨ੍ਹਾਂ ਯੋਜਨਾਵਾਂ ਰਾਹੀਂ ਆਮ ਪਰਿਵਾਰਾਂ ਦੇ ਖਰਚੇ ਘਟਾਉਣ ਵਿੱਚ ਮਦਦ ਮਿਲ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਮੋਟਰਾਂ ਲਈ ਮੁਫ਼ਤ ਬਿਜਲੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ₹10 ਲੱਖ ਤੱਕ ਦੇ ਸਿਹਤ ਬੀਮੇ ਵਰਗੀਆਂ ਸਹੂਲਤਾਂ ਵੀ ਆਮ ਲੋਕਾਂ ਲਈ ਲਾਹੇਵੰਦ ਹਨ।
watch…..‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 36.87 ਲੱਖ ਔਰਤਾਂ ਦੇ ਖਾਤਿਆਂ ’ਚ 1,262.54 ਕਰੋੜ ਰੁਪਏ: CM ਮਾਨ
ਵਾਰਡ ਨੰਬਰ 52 ਦੇ ਵਸਨੀਕਾਂ ਨੇ ਵੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਹਿਤੈਸ਼ੀ ਕੰਮਾਂ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਹੂਲਤਾਂ ਕਾਰਨ ਆਮ ਪਰਿਵਾਰਾਂ ਦੇ ਖਰਚਿਆਂ ਵਿੱਚ ਕਮੀ ਆਈ ਹੈ।
ਇਲਾਕਾ ਵਾਸੀਆਂ ਨੇ ਵਿਧਾਇਕ ਕੋਹਲੀ ਨੂੰ ਕਿਹਾ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਮਰਥਨ ਕਰਨਗੇ ਅਤੇ ਪਾਰਟੀ ਦੇ ਹੱਕ ਵਿੱਚ ਵੋਟ ਪਾਉਣਗੇ।





