Homeਪੰਜਾਬੀਪੰਜਾਬਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਨੂੰ ਹੱਲ ਕਰਨ...

ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਤੇਜ਼

- Advertisement -spot_img

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਸੁਧਾਰ ਲਈ ਪੂਰੀ ਤਰ੍ਹਾਂ ਸਮਰਪਿਤ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਫਰਵਰੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਨੂੰ ਹੱਲ ਕਰਨ ਲਈ ਇੱਕ ਹੰਗਾਮੀ ਸਾਂਝੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਮੁੜ ਜ਼ੋਰ ਦਿੱਤਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਪਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਨਿਰਦੇਸ਼ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਈ ਇੱਕ ਵਿਸਤ੍ਰਿਤ ਮੀਟਿੰਗ ਤੋਂ ਬਾਅਦ ਦਿੱਤੇ ਗਏ, ਜਿੱਥੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਪੂਰੇ ਵੇਰਵੇ ਨਾਲ ਪੇਸ਼ ਕੀਤਾ ਸੀ।

ਯੂਨੀਅਨ ਵਫ਼ਦ ਦੀਆਂ ਗੱਲਾਂ ਨੂੰ ਬੜੇ ਧੀਰਜ ਅਤੇ ਧਿਆਨ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਵੱਲੋਂ ਉਠਾਏ ਗਏ ਮਸਲੇ ਬਹੁਤ ਗੰਭੀਰ ਹਨ ਅਤੇ ਇਨ੍ਹਾਂ ‘ਤੇ ਤੁਰੰਤ ਵਿਚਾਰ ਕਰਨ ਦੀ ਲੋੜ ਹੈ। ਮੈਂ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਇੱਕ ਹੰਗਾਮੀ ਸਾਂਝੀ ਮੀਟਿੰਗ ਕਰਨ ਤਾਂ ਜੋ ਸਾਰੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਹੱਲ ਕੀਤਾ ਜਾ ਸਕੇ।”

ਵਿੱਤ ਮੰਤਰੀ ਨੇ ਅੱਗੇ ਕਿਹਾ, “ਅੱਜ ਦੀ ਮੀਟਿੰਗ ਵਿੱਚ ਅਧਿਆਪਕਾਂ ਨੂੰ ਉਨ੍ਹਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਅਤੇ ਪੇਸ਼ੇਵਰ ਰੁਕਾਵਟਾਂ ਬਾਰੇ ਖੁੱਲ੍ਹ ਕੇ ਗੱਲ ਕਰਨ ਦਾ ਪੂਰਾ ਮੌਕਾ ਦਿੱਤਾ ਗਿਆ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਮੰਗਾਂ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਜਿਸ ਵਿੱਚ ਕਾਨੂੰਨੀ ਅਤੇ ਵਿੱਤੀ ਪ੍ਰਭਾਵ ਵੀ ਸ਼ਾਮਲ ਹੋਣ, ਤਾਂ ਜੋ ਅੰਤਿਮ ਫੈਸਲਾ ਕਾਨੂੰਨੀ ਤੌਰ ‘ਤੇ ਸਹੀ ਅਤੇ ਵਿੱਤੀ ਤੌਰ ‘ਤੇ ਵਿਵਹਾਰਕ ਹੋਵੇ।”

ਇਸ ਮੀਟਿੰਗ ਵਿੱਚ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼ੌਕਤ ਅਹਿਮਦ ਪਰੈ, ਐਡੀਸ਼ਨਲ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ, ਵਿਸ਼ੇਸ਼ ਸਕੱਤਰ (ਪਰਸੋਨਲ) ਉਪਕਾਰ ਸਿੰਘ ਅਤੇ ਸਿੱਖਿਆ ਵਿਭਾਗ ਦੇ ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਸਮੇਤ ਮੁੱਖ ਅਧਿਕਾਰੀਆਂ ਨੇ ਵਿਸਥਾਰ ਨਾਲ ਚਰਚਾ ਕੀਤੀ। ਵਿੱਤ ਮੰਤਰੀ ਨੇ ਜ਼ੋਰ ਦਿੱਤਾ ਕਿ ਐਡਵੋਕੇਟ ਜਨਰਲ ਦਫ਼ਤਰ ਅਤੇ ਸੀਨੀਅਰ ਵਿੱਤ ਅਧਿਕਾਰੀਆਂ ਦੀ ਮੁਹਾਰਤ ਨਾਲ ਅਸੀਂ ਐਸੋਸੀਏਸ਼ਨ ਦੇ ਮਸਲੇ ਦਾ ਪਾਰਦਰਸ਼ੀ, ਸੁਚੱਜਾ ਅਤੇ ਸਥਿਰ ਹੱਲ ਕੱਢ ਸਕਦੇ ਹਾਂ।

watch…..OTS-2025 Success: State Waives ₹38,477 Crore in Relief

ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਖਾਸ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਕੇਸ ਨਾਲ ਜੁੜੇ ਸਾਰੇ ਵੇਰਵੇ ਵਿੱਤ ਵਿਭਾਗ ਨਾਲ ਸਾਂਝੇ ਕਰਨ। ਉਨ੍ਹਾਂ ਕਿਹਾ, “ਇਹ ਅੰਤਰ-ਵਿਭਾਗੀ ਤਾਲਮੇਲ ਇੱਕ ਸੁਖਾਵੇਂ ਅਤੇ ਕਾਨੂੰਨੀ ਫੈਸਲੇ ਤੱਕ ਪਹੁੰਚਣ ਲਈ ਸਭ ਤੋਂ ਅਹਿਮ ਕਦਮ ਹੈ। ਅਧਿਆਪਕਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਕੋਈ ਵੀ ਪ੍ਰਸ਼ਾਸਨਿਕ ਅੜਚਨ ਨਹੀਂ ਆਉਣੀ ਚਾਹੀਦੀ।”

ਸਰਕਾਰ ਦੇ ਵਚਨ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਸਾਰੂ ਗੱਲਬਾਤ ਅਤੇ ਕਾਨੂੰਨੀ ਹੱਲ ਹਮੇਸ਼ਾ ਸਾਡੀ ਪਹੁੰਚ ਰਹੇਗੀ।”

ਮੀਟਿੰਗ ਵਿੱਚ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਪ੍ਰਧਾਨ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ ਅਤੇ ਗੌਰਵ ਕਾਂਤ ਨੇ ਕੀਤੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here