Homeਪੰਜਾਬੀਧਰਮਮੁੱਖਮੰਤਰੀ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ...

ਮੁੱਖਮੰਤਰੀ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025’ ਨੂੰ ਮਨਜ਼ੂਰੀ

- Advertisement -spot_img

ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਯਕੀਨੀ ਕਰਨ ਦੇ ਮਕਸਦ ਨਾਲ ਇਤਿਹਾਸਕ ਫੈਸਲਾ

ਚੰਡੀਗੜ੍ਹ, 14 ਜੁਲਾਈ

ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਰਗੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਗਰੰਟੀ ਲਈ ਇਕ ਇਤਿਹਾਸਕ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ  ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025’ ਨੂੰ ਮਨਜ਼ੂਰੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਦੀ ਸਦਰਤ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਅਤੀਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਲੋਕਾਂ ਦੇ ਦਿਲਾਂ ਨੂੰ ਡੂੰਘਾ ਸੱਟ ਮਾਰੀ ਅਤੇ ਸਮਾਜ ਵਿੱਚ ਅਸ਼ਾਂਤੀ ਦੀ ਸਥਿਤੀ ਪੈਦਾ ਕੀਤੀ। ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੀਆਂ ਘਟਨਾਵਾਂ ਨੂੰ ਰੋਕਣ ਅਤੇ ਪ੍ਰਭਾਵੀ ਸਜ਼ਾ ਦੇਣ ਵਿੱਚ ਨਾਕਾਫੀ ਸਾਬਤ ਹੋਈਆਂ ਹਨ। ਇਨ੍ਹਾਂ ਅਪਰਾਧਾਂ ਦੀ ਗੰਭੀਰਤਾ ਅਤੇ ਫਿਰਕੂ ਸਦਭਾਵਨਾ ਤੇ ਧਾਰਮਿਕ ਪਵਿੱਤਰਤਾ ਨੂੰ ਕਾਇਮ ਰੱਖਣ ਦੀ ਅਹਿਮੀਅਤ ਨੂੰ ਮੁੱਖ ਰੱਖਦਿਆਂ, ਮੰਤਰੀ ਮੰਡਲ ਨੇ ਸਜ਼ਾ ਨੂੰ ਹੋਰ ਸਖ਼ਤ ਕਰਨ ਲਈ ਰਾਜ-ਅਧਾਰਤ ਕਾਨੂੰਨ ਦੀ ਲੋੜ ਮਹਿਸੂਸ ਕੀਤੀ, ਜਿਸ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦਾ ਪ੍ਰਬੰਧ ਸ਼ਾਮਲ ਹੈ।

ਇਸ ਸੰਦਰਭ ਵਿੱਚ ਮੰਤਰੀ ਮੰਡਲ ਨੇ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025’ ਨੂੰ ਪ੍ਰਵਾਨਗੀ ਦਿੱਤੀ। ਇਸ ਬਿੱਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਨਾਲ ਪੰਜਾਬ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਲ ਮਿਲੇਗਾ। ਇਹ ਕਦਮ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਵੀ ਮਦਦ ਕਰੇਗਾ।

ਇਹ ਗੌਰਤਲਬ ਹੈ ਕਿ ਹੁਣ ਤੱਕ ਅਜਿਹਾ ਕੋਈ ਵਿਸ਼ੇਸ਼ ਕਾਨੂੰਨ ਨਹੀਂ ਸੀ ਜੋ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਨੂੰ ਸਿੱਧੇ ਤੌਰ ’ਤੇ ਸੰਬੋਧਿਤ ਕਰਦਾ ਹੋਵੇ, ਜਿਸ ਕਾਰਨ ਅਪਰਾਧੀ ਅਕਸਰ ਸਖ਼ਤ ਕਾਰਵਾਈ ਤੋਂ ਬਚ ਜਾਂਦੇ ਸਨ। ਇਸ ਬਿੱਲ ਦਾ ਮਕਸਦ ਸਾਰੇ ਧਰਮਾਂ ਅਤੇ ਫਿਰਕਿਆਂ ਨਾਲ ਜੁੜੀਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਸਜ਼ਾ ਦਾ ਪ੍ਰਬੰਧ ਕਰਕੇ ਇਸ ਕਾਨੂੰਨੀ ਖਾਲੀਪਣ ਨੂੰ ਭਰਨਾ ਹੈ। ਇਸ ਤਜਵੀਜ਼ੀ ਕਾਨੂੰਨ ਅਧੀਨ, ਬੇਅਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸ ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ 3 ਤੋਂ 5 ਸਾਲ ਦੀ ਕੈਦ, ਅਤੇ ਉਕਸਾਉਣ ਵਾਲਿਆਂ ਨੂੰ ਅਪਰਾਧ ਦੇ ਅਨੁਸਾਰ ਸਜ਼ਾ ਮਿਲੇਗੀ।

watch……Top-10, Short News in Hindi, 14 July

‘ਪੰਜਾਬ ਕਰੱਸ਼ਰ ਯੂਨਿਟਸ, ਸਟਾਕਿਸਟਸ ਅਤੇ ਰਿਟੇਲਰ ਨਿਯਮ-2025’ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ‘ਪੰਜਾਬ ਕਰੱਸ਼ਰ ਯੂਨਿਟਸ, ਸਟਾਕਿਸਟਸ ਅਤੇ ਰਿਟੇਲਰ ਨਿਯਮ-2025’ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਕਰੱਸ਼ਰ ਯੂਨਿਟਾਂ, ਮਾਲ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਦੁਆਰਾ ਨਿਰਧਾਰਤ ਢਾਂਚੇ ਅਨੁਸਾਰ ਕੰਮ ਕੀਤਾ ਜਾ ਸਕੇ। ਇਹ ਨਿਯਮ ‘ਪੰਜਾਬ ਕਰੱਸ਼ਰ ਯੂਨਿਟਸ, ਸਟਾਕਿਸਟਸ ਅਤੇ ਰਿਟੇਲਰ ਐਕਟ-2025’ ਦੇ ਅਧੀਨ ਤਿਆਰ ਕੀਤੇ ਗਏ ਹਨ, ਜੋ ਗੈਰ-ਕਾਨੂੰਨੀ ਮਾਈਨਿੰਗ ਰਾਹੀਂ ਪ੍ਰਾਪਤ ਰੇਤ ਅਤੇ ਬਜਰੀ ਦੀ ਖਰੀਦ ਨੂੰ ਰੋਕਣ ਲਈ ਲਾਗੂ ਕੀਤਾ ਗਿਆ ਸੀ।

ਇਹ ਨਵੇਂ ਨਿਯਮ ਐਕਟ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਲਾਗੂ ਕਰਨ ਲਈ ਵਿਸਤ੍ਰਿਤ ਪ੍ਰਕਿਰਿਆਵਾਂ, ਨਿਰਧਾਰਤ ਫਾਰਮ, ਸਮਾਂ-ਸੀਮਾਵਾਂ, ਅਧਿਕਾਰੀਆਂ ਅਤੇ ਪਾਲਣਾ ਵਿਧੀਆਂ ਨੂੰ ਪਰਿਭਾਸ਼ਿਤ ਕਰਦੇ ਹਨ। ਇਨ੍ਹਾਂ ਦਾ ਉਦੇਸ਼ ਕਾਰਜਸ਼ੀਲ ਪ੍ਰਕਿਰਿਆਵਾਂ ਵਿੱਚ ਅਸਪਸ਼ਟਤਾ ਨੂੰ ਦੂਰ ਕਰਨਾ, ਰਾਇਲਟੀ ਚੋਰੀ ਅਤੇ ਗੈਰ-ਕਾਨੂੰਨੀ ਖਣਿਜ ਵਪਾਰ ਨੂੰ ਰੋਕਣਾ, ਅਤੇ ਵਾਤਾਵਰਣ ਦੀ ਸੰਭਾਲ ਅਤੇ ਕਾਨੂੰਨੀ ਤੌਰ ’ਤੇ ਅਨੁਕੂਲ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਨਿਯਮ ਸੂਬੇ ਵਿੱਚ ਪਾਰਦਰਸ਼ਤਾ ਵਧਾਉਣ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿੱਚ ਮਦਦ ਕਰਨਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here