Homeਪੰਜਾਬੀਪੰਜਾਬਮੁੱਖ ਮੰਤਰੀ ਤੀਰਥ ਯਾਤਰਾ ਦਾ ਆਗਾਜ਼, ਵਿਧਾਇਕ ਕੋਹਲੀ ਨੇ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਤੀਰਥ ਯਾਤਰਾ ਦਾ ਆਗਾਜ਼, ਵਿਧਾਇਕ ਕੋਹਲੀ ਨੇ ਦਿੱਤੀ ਹਰੀ ਝੰਡੀ

- Advertisement -spot_img

ਪਟਿਆਲਾ, 9 ਫਰਵਰੀ

ਪੰਜਾਬ ਸਰਕਾਰ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਸਤਿਕਾਰ ਦਿੰਦੇ ਹੋਏ ਚਲਾਈ ਜਾ ਰਹੀ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪਟਿਆਲਾ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਆਦਿ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨਗੇ।

ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ, ਸਥਾਨਕ ਨਿਵਾਸੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਤੀਰਥ ਯਾਤਰਾ ਲਈ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹਰ ਵਰਗ ਦੇ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਖਾਸ ਕਰਕੇ ਉਹ ਲੋਕ ਜੋ ਆਰਥਿਕ ਸਥਿਤੀ ਕਾਰਨ ਇਹ ਯਾਤਰਾ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕਲਿਆਣਕ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰ ਰਹੀ ਹੈ ਅਤੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਇਸ ਦੀ ਇੱਕ ਸ਼ਾਨਦਾਰ ਮਿਸਾਲ ਹੈ। ਇਸ ਸਕੀਮ ਤਹਿਤ ਯਾਤਰੀਆਂ ਨੂੰ ਆਉਣ-ਜਾਣ, ਰਹਿਣ-ਸਹਿਣ ਅਤੇ ਭੋਜਨ ਦੀ ਪੂਰੀ ਸੁਵਿਧਾ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ।

ਵਿਧਾਇਕ ਕੋਹਲੀ ਨੇ ਅੱਗੇ ਕਿਹਾ ਕਿ ਇਹ ਯਾਤਰਾ ਸਿਰਫ਼ ਧਾਰਮਿਕ ਨਹੀਂ ਸਗੋਂ ਸਮਾਜਿਕ ਸਾਂਝ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਵੀ ਇੱਕ ਵਧੀਆ ਮਾਧਿਅਮ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਹਲਕੇ ਤੋਂ ਭਵਿੱਖ ਵਿੱਚ ਵੀ ਹੋਰ ਜੱਥੇ ਵੱਖ-ਵੱਖ ਧਾਰਮਿਕ ਸਥਾਨਾਂ ਲਈ ਭੇਜੇ ਜਾਣਗੇ।

ਇਸ ਮੌਕੇ ਤੀਰਥ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ  ਕੋਹਲੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਸਾਬਤ ਹੋਵੇਗੀ। ਕਈ ਸ਼ਰਧਾਲੂ ਭਾਵੁਕ ਹੋ ਕੇ ਬੋਲੇ ਕਿ ਉਹ ਪਹਿਲੀ ਵਾਰ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ।

watch….Punjab: Epitome of Sacrifice, Peace & Food Security – CM Mann Tells NDC Delegation

ਸਮਾਗਮ ਦੇ ਅੰਤ ਵਿੱਚ ਵਿਧਾਇਕ ਕੋਹਲੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਦਾ ਪੂਰਾ ਧਿਆਨ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਐੱਸ.ਡੀ.ਐੱਮ ਹਰਜੋਤ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ, ਡੀ.ਪੀ.ਓ ਪਰਦੀਪ ਗਿੱਲ, ਤੀਰਥ ਯਾਤਰਾ ਕੋਆਰਡੀਨੇਟਰ ਰਮਨਪ੍ਰੀਤ ਕੌਰ ਬਾਲੀ, ਵਾਰਡ ਨੰਬਰ 59 ਦੀ ਇੰਚਾਰਜ ਵੀਰਪਾਲ ਕੌਰ ਚਾਹਲ ਅਤੇ ਸੁਪਰਡੈਂਟ ਨਗਰ ਨਿਗਮ ਦਰਪਣ ਕੁਮਾਰ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here