Homeਪੰਜਾਬੀਪੰਜਾਬਮੁੱਖ ਮੰਤਰੀ ਨੇ ਬੀਬੀਐਮਬੀ ਵੱਲੋਂ ਪਾਣੀਆਂ ਦੀ ਚੋਰੀ ਦੀ ਕੋਸ਼ਿਸ਼ ’ਤੇ ਕੇਂਦਰ...

ਮੁੱਖ ਮੰਤਰੀ ਨੇ ਬੀਬੀਐਮਬੀ ਵੱਲੋਂ ਪਾਣੀਆਂ ਦੀ ਚੋਰੀ ਦੀ ਕੋਸ਼ਿਸ਼ ’ਤੇ ਕੇਂਦਰ ਸਰਕਾਰ ਦੀ ਕੀਤੀ ਸਖ਼ਤ ਆਲੋਚਨਾ

- Advertisement -spot_img

ਦੋਹਰੀ ਲੜਾਈ ਲੜ ਰਿਹਾ ਪੰਜਾਬ: ਸਰਹੱਦਾਂ ਦੀ ਸੁਰੱਖਿਆ ਲਈ ਪਾਕਿਸਤਾਨ ਨਾਲ ਅਤੇ ਪਾਣੀਆਂ ਦੀ ਰਾਖੀ ਲਈ ਕੇਂਦਰ ਸਰਕਾਰ ਨਾਲ
ਬੀ.ਬੀ.ਐਮ.ਬੀ. ਦੇ ਚੇਅਰਮੈਨ ਨੇ ਪੰਜਾਬ ਦਾ ਪਾਣੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ: ਮੁੱਖ ਮੰਤਰੀ
ਕੇਂਦਰ ਦੀ ਸੰਕਟ ਵਿੱਚ ਮੌਕਾ ਲੱਭਣ ਦੀ ਘਟੀਆ ਕੋਸ਼ਿਸ਼ ਦੀ ਸਖ਼ਤ ਨਿਖੇਧੀ

ਨੰਗਲ (ਰੂਪਨਗਰ), 8 ਮਈ:

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀਆਂ ਸਾਜਿਸ਼ਾਂ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੱਜ ਦੋਹਰੀ ਲੜਾਈ ਲੜ ਰਿਹਾ ਹੈ—ਇੱਕ ਸਰਹੱਦਾਂ ਦੀ ਸੁਰੱਖਿਆ ਲਈ ਪਾਕਿਸਤਾਨ ਵਿਰੁੱਧ ਅਤੇ ਦੂਜੀ ਆਪਣੇ ਪਾਣੀਆਂ ਨੂੰ ਬਚਾਉਣ ਲਈ ਕੇਂਦਰ ਅਤੇ ਹਰਿਆਣਾ ਸਰਕਾਰਾਂ ਵਿਰੁੱਧ।

ਮੁੱਖ ਮੰਤਰੀ ਨੇ ਨੰਗਲ ਪਹੁੰਚ ਕੇ ਪਾਣੀਆਂ ਦੀ ਰਾਖੀ ਦੇ ਮੋਰਚੇ ਦੀ ਅਗਵਾਈ ਖੁਦ ਸੰਭਾਲੀ, ਤਾਂ ਜੋ ਬੀ.ਬੀ.ਐਮ.ਬੀ. ਦਾ ਚੇਅਰਮੈਨ ਪੰਜਾਬ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਨਾ ਦੇ ਸਕੇ। ਇਸ ਮੌਕੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਮੌਜੂਦ ਸਨ।

ਉਨ੍ਹਾਂ ਨੇ ਕਿਹਾ ਕਿ ਜੇ ਪੰਜਾਬੀ ਸਰਹੱਦਾਂ ਦੀ ਸੁਰੱਖਿਆ ਕਰ ਸਕਦੇ ਹਨ, ਤਾਂ ਉਹ ਆਪਣੇ ਪਾਣੀਆਂ ਦੀ ਰਾਖੀ ਵੀ ਕਰਨ ਦੇ ਸਮਰੱਥ ਹਨ। ਮੁੱਖ ਮੰਤਰੀ ਨੇ ਕਿਹਾ, “ਇਹ ਸ਼ਰਮਨਾਕ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਕਟ ਦੇ ਸਮੇਂ ਘਟੀਆ ਸਿਆਸਤ ਕਰ ਰਹੀ ਹੈ, ਜਦਕਿ ਅਜਿਹੇ ਸਮੇਂ ਮੁਲਕ ਨੂੰ ਮਿਲ ਕੇ ਦੁਸ਼ਮਣ ਵਿਰੁੱਧ ਲੜਨਾ ਚਾਹੀਦਾ ਹੈ।”

watch….CM Mann Vows to Protect Punjab’s Water at Nangal Dam

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸਾਰੇ ਦੇਸ਼ ਵਿੱਚ ਪਾਕਿਸਤਾਨ ਵਿਰੁੱਧ ਲੜਾਈ ਦੀ ਰਣਨੀਤੀ ਦੇ ਹਿੱਸੇ ਵਜੋਂ ਬਲੈਕਆਊਟ ਸਾਇਰਨ ਵਜਾਏ ਜਾ ਰਹੇ ਹਨ, ਤਾਂ ਭਾਜਪਾ ਪੰਜਾਬ ਨਾਲ ਨੀਚ ਸਿਆਸਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੰਕਟ ਦੀ ਘੜੀ ਵਿੱਚ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਮੁਸੀਬਤ ਵਿੱਚ ਮੌਕਾ ਲੱਭਣਾ ਸ਼ਰਮਨਾਕ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਭਾਜਪਾ ਦੇ ਨਾਪਾਕ ਮਨਸੂਬਿਆਂ ਨੂੰ ਕਦੇ ਸਫਲ ਨਹੀਂ ਹੋਣ ਦੇਵੇਗਾ ਅਤੇ ਇੱਕ ਬੂੰਦ ਪਾਣੀ ਵੀ ਕਿਸੇ ਹੋਰ ਸੂਬੇ ਨਾਲ ਸਾਂਝਾ ਨਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਇਸ ਦੇ ਸਹਿਯੋਗੀ ਸੂਬਿਆਂ ਦੀਆਂ ਸਰਕਾਰਾਂ ਪੰਜਾਬ ਦੇ ਪਾਣੀਆਂ ਦੀ ਚੋਰੀ ਲਈ ਉਤਾਵਲੀਆਂ ਹਨ, ਜਦਕਿ ਹਰਿਆਣਾ ਪੂਰੇ ਸਾਲ 4000 ਕਿਊਸਿਕ ਪਾਣੀ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਪੰਜਾਬ ਨੂੰ ਸਰਹੱਦਾਂ ਦੀ ਸੁਰੱਖਿਆ ਕਰਨੀ ਚਾਹੀਦੀ ਹੈ ਜਾਂ ਪਾਣੀਆਂ ਦੀ। ਅੱਜ ਸੂਬਾ ਸਰਕਾਰ ਦੀ ਸੁਚੇਤਤਾ ਕਾਰਨ ਬੀ.ਬੀ.ਐਮ.ਬੀ. ਅਤੇ ਹਰਿਆਣਾ ਵੱਲੋਂ ਪਾਣੀ ਦੀ ਚੋਰੀ ਨੂੰ ਰੋਕਿਆ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੀ.ਬੀ.ਐਮ.ਬੀ. ਅਤੇ ਪਾਣੀਆਂ ਦੀ ਵੰਡ ਸਬੰਧੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਪਾਣੀਆਂ ਦੀ ਰਾਖੀ ਦੀ ਲੜਾਈ ਸਿਆਸੀ ਅਤੇ ਕਾਨੂੰਨੀ ਮੋਰਚਿਆਂ ’ਤੇ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਬੀ.ਬੀ.ਐਮ.ਬੀ. ਦੇ ਚੇਅਰਮੈਨ ਨੇ ਪੰਜਾਬ ਦੇ ਪਾਣੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਲੁੱਟਣ ਦੀ ਕੋਸ਼ਿਸ਼ ਕੀਤੀ, ਜੋ ਬਹੁਤ ਨਿੰਦਣਯੋਗ ਹੈ। ਅਜਿਹੇ ਕਿਸੇ ਵੀ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਇਸ ਦਾ ਸਖ਼ਤ ਵਿਰੋਧ ਕਰੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਜੇ ਪੰਜਾਬ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਕਰ ਸਕਦਾ ਹੈ, ਤਾਂ ਆਪਣੇ ਪਾਣੀਆਂ ਨੂੰ ਵੀ ਬਚਾ ਸਕਦਾ ਹੈ। ਪੰਜਾਬ ਦੀ ਪਾਕਿਸਤਾਨ ਨਾਲ 532 ਕਿਲੋਮੀਟਰ ਲੰਬੀ ਸਰਹੱਦ ਹੈ, ਜਿਸ ਦੀ ਸੁਰੱਖਿਆ ਲਈ ਪੰਜਾਬੀਆਂ ਦਾ ਮਹਾਨ ਕੁਰਬਾਨੀਆਂ ਦਾ ਇਤਿਹਾਸ ਹੈ। ਅੱਜ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹਤੋੜ ਜਵਾਬ ਦੇਣ ਵਿੱਚ ਮੋਹਰੀ ਹਨ ਅਤੇ ਇਸ ਵਿੱਚ ਕੋਈ ਕਸਰ ਨਹੀਂ ਛੱਡਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਨੂੰ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਿਤ ਕੀਤਾ ਗਿਆ ਸੀ, ਪਰ ਸਾਲਾਂ ਤੋਂ ਪੰਜਾਬ ਦਾ ਪਾਣੀ ਇਸ ਰਾਹੀਂ ਦੂਜੇ ਸੂਬਿਆਂ ਨੂੰ ਮੋੜਿਆ ਜਾ ਰਿਹਾ ਹੈ। ਭਾਜਪਾ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਲਈ ਇਸ ਬੋਰਡ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ। ਪੰਜਾਬ ਨਾਲ ਸਲਾਹ ਕੀਤੇ ਬਿਨਾਂ ਅੱਧੀ ਰਾਤ ਨੂੰ ਮੀਟਿੰਗਾਂ ਬੁਲਾ ਕੇ, ਦੂਜੇ ਸੂਬਿਆਂ ਦੇ ਦਬਾਅ ਹੇਠ ਪੰਜਾਬ ਦਾ ਹੱਕ ਖੋਹਿਆ ਜਾ ਰਿਹਾ ਹੈ।

ਬੀ.ਬੀ.ਐਮ.ਬੀ. ਨੂੰ ‘ਚਿੱਟਾ ਹਾਥੀ’ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਨਵਾਂ ਸੰਵਿਧਾਨ ਬਣਾ ਕੇ ਇਸ ਦੇ ਪੁਨਰਗਠਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਦਾ ਮੌਜੂਦਾ ਢਾਂਚਾ ਪੂਰੀ ਤਰ੍ਹਾਂ ਨਕਾਰਾ ਅਤੇ ਅਸਵੀਕਾਰਨਯੋਗ ਹੈ। ਪੰਜਾਬ ਇਸ ਨੂੰ ਹੁਣ ਕਦੇ ਸਵੀਕਾਰ ਨਹੀਂ ਕਰੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here