Homeਪੰਜਾਬੀਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਲਈ ਪੁਖ਼ਤਾ ਮਾਸਟਰ ਪਲਾਨ ਦੀ ਸਿਫਾਰਸ਼ ਕੀਤੀ

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਲਈ ਪੁਖ਼ਤਾ ਮਾਸਟਰ ਪਲਾਨ ਦੀ ਸਿਫਾਰਸ਼ ਕੀਤੀ

- Advertisement -spot_img

ਚੰਡੀਗੜ੍ਹ, 5 ਜੂਨ,

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਭਰ ਵਿੱਚ ਹੜ੍ਹ ਸੁਰੱਖਿਆ ਲਈ ਇੱਕ ਪ੍ਰਭਾਵੀ ਮਾਸਟਰ ਪਲਾਨ ਨੂੰ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਆਪਣੀ ਸਰਕਾਰੀ ਰਿਹਾਇਸ਼ ‘ਤੇ ਹੜ੍ਹ ਸੁਰੱਖਿਆ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਸਟਰ ਪਲਾਨ ਨਾ ਸਿਰਫ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਏਗਾ, ਸਗੋਂ ਹੜ੍ਹ ਪੀੜਤਾਂ ਨੂੰ ਫਸਲਾਂ ਅਤੇ ਜਾਇਦਾਦ ਦੇ ਨੁਕਸਾਨ ਦੇ ਮੁਆਵਜ਼ੇ ਲਈ ਖਰਚੇ ਜਾਣ ਵਾਲੇ ਕਰੋੜਾਂ ਰੁਪਏ ਦੀ ਬੱਚਤ ਵੀ ਕਰੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਡਰੇਨਾਂ ਅਤੇ ਦਰਿਆਵਾਂ ਦੇ ਪ੍ਰਬੰਧਨ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਸਿੱਧੇ ਤਾਲਮੇਲ ਨਾਲ ਤਿਆਰ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਹੜ੍ਹ ਸੁਰੱਖਿਆ ਢਾਂਚੇ ਦੀ ਨਿਯਮਤ ਸਫਾਈ ਅਤੇ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਬੰਧ ਮੌਨਸੂਨ ਦੌਰਾਨ ਹੜ੍ਹਾਂ ਦੀ ਤਬਾਹੀ ਤੋਂ ਸੂਬਾ ਵਾਸੀਆਂ ਨੂੰ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

watch……44 JEE Advanced Passouts from Government Schools Honored by CM Mann

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮਾਸਟਰ ਪਲਾਨ ਦੇ ਅਧਾਰ ‘ਤੇ ਵਿਸਤ੍ਰਿਤ ਖਾਕਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਹੜ੍ਹ ਸੁਰੱਖਿਆ ਕੰਮਾਂ ਨੂੰ ਬਰਸਾਤ ਤੋਂ ਪਹਿਲਾਂ ਰਵਾਇਤੀ ਤਰੀਕਿਆਂ ਦੀ ਬਜਾਏ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਨੇ ਇਹਨਾਂ ਕੰਮਾਂ ਨੂੰ ਨਿਯਮਤ ਜਾਰੀ ਰੱਖਣ ਲਈ ਸਾਲਾਨਾ ਬਜਟ ਵਿੱਚ ਵਿਸ਼ੇਸ਼ ਅਲਾਟਮੈਂਟ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਨਾਲ ਹੀ, ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਿੰਜਾਈ ਵਿਭਾਗ ਦੇ ਡਰੇਨੇਜ ਅਤੇ ਨਹਿਰੀ ਵਿੰਗਾਂ ਵਿੱਚ ਤਰਜੀਹੀ ਕੰਮਾਂ ਦੀ ਪਛਾਣ ਕਰਕੇ ਮੁੱਖ ਇੰਜਨੀਅਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਇੱਕ ਕਾਰਜਸ਼ੀਲ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

watch….https://www.youtube.com/watch?v=Gq1yE3bwhHs

ਇੱਕ ਵੱਡੇ ਕਦਮ ਵਜੋਂ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਅਤੇ ਡਰੇਨਾਂ ਦੀ ਸਫਾਈ ਲਈ ਲਗਭਗ 120 ਕਰੋੜ ਰੁਪਏ ਦੀ ਰਾਸ਼ੀ ਨੂੰ ਮਨਜ਼ੂਰੀ ਦਿੱਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਦਿੱਤੀ ਕਿ ਇਹ ਪ੍ਰੋਜੈਕਟ ਮੌਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਪੂਰੇ ਕੀਤੇ ਜਾਣ ਅਤੇ ਇਹਨਾਂ ਨੂੰ ਪੂਰਾ ਕਰਨ ਲਈ ਸਮਾਂ-ਸੀਮਾ 30 ਜੂਨ ਤੱਕ ਨਿਰਧਾਰਤ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸਿੰਜਾਈ ਵਿਭਾਗ ਦਾ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਇਹਨਾਂ ਕੰਮਾਂ ਵਿੱਚ ਲਾਪਰਵਾਹੀ ਵਰਤਣ ਲਈ ਨਿੱਜੀ ਤੌਰ ‘ਤੇ ਜਵਾਬਦੇਹ ਹੋਵੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here