Homeਪੰਜਾਬੀਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ...

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ‘ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ ‘ਵੈਸਟ’ ਨੂੰ ਜਲੰਧਰ ‘ਬੈਸਟ’ ਬਣਾਵਾਂਗੇ

- Advertisement -spot_img

ਇਹ ਚੋਣ ਨਹੀਂ ਹੋਣੀ ਸੀ,ਪਿਛਲਾ ਵਿਧਾਇਕ ਦਲ ਬਦਲੂ ਤੇ ਲਾਲਚੀ ਨਿਕਲਿਆ – ਭਗਵੰਤ ਮਾਨ 

ਉਸ ਨੇ ਪਾਰਟੀ ਅਤੇ ਲੋਕਾਂ ਨਾਲ ਧੋਖਾ ਕੀਤਾ, ਇਸ ਧੋਖਾਧੜੀ ਕਾਰਨ ਜ਼ਿਮਨੀ ਚੋਣ ‘ਚ ਸਰਕਾਰੀ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਇਸ ਦਾ ਹਿਸਾਬ ਉਸ ਤੋਂ ਲਓ – ਮਾਨ

ਵਾਹਿਗੁਰੂ ਦੀ ਕਿਰਪਾ ਨਾਲ ਸਾਨੂੰ ਮੋਹਿੰਦਰ ਭਗਤ ਦੇ ਰੂਪ ਵਿੱਚ ਇੱਕ ਇਮਾਨਦਾਰ ਉਮੀਦਵਾਰ ਮਿਲਿਆ ਹੈ, ਇਨ੍ਹਾਂ ਨੂੰ ਜਿਤਾਓ, ਜਲੰਧਰ ਪੱਛਮੀ ਦੇ ਵਿਕਾਸ ਲਈ ਭਗਤ ਜੋ ਵੀ ਕੰਮ ਕਹਿਣਗੇ ਅਸੀਂ ਕਰਾਂਗੇ – ਮਾਨ

ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਕੋਈ ਮੁੱਖ ਮੰਤਰੀ ਆਪਣੇ ਪਰਿਵਾਰ ਨਾਲ ਜਲੰਧਰ ਵਿਚ ਰਹਿਣ ਆਇਆ ਹੈ – ਮਹਿੰਦਰ ਭਗਤ

ਜਲੰਧਰ/ਚੰਡੀਗੜ੍ਹ, 2 ਜੁਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਦੇ ਵੱਖ-ਵੱਖ ਖੇਤਰਾਂ ‘ਚ ਰੋਡ ਸ਼ੋਅ ਕੀਤਾ। ‘ਆਪ’ ਉਮੀਦਵਾਰ ਮੋਹਿੰਦਰ ਭਗਤ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ। ਮਾਨ ਨੇ ਲੋਕਾਂ ਨੂੰ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਸੀਂ ‘ਆਪ’ ਉਮੀਦਵਾਰ ਨੂੰ ਜਿਤਾਇਆ ਤਾਂ ਅਸੀਂ ਮਿਲ ਕੇ ਜਲੰਧਰ ‘ਵੈਸਟ’ ਨੂੰ ਜਲੰਧਰ ‘ਬੈਸਟ’ (ਸਭ ਤੋਂ ਵਧੀਆ) ਬਣਾਵਾਂਗੇ।

ਮੁੱਖ ਮੰਤਰੀ ਮਾਨ ਦਾ ਰੋਡ ਸ਼ੋਅ ਵਾਰਡ ਨੰਬਰ 46 ਦੇ ਬਾਬਾ ਬਾਲਕ ਨਾਥ ਮੰਦਰ ਤੋਂ ਸ਼ੁਰੂ ਹੋਇਆ। ਇਸ ਤੋਂ ਬਾਅਦ ਉਨ੍ਹਾਂ ਗੁਰੂ ਸੰਤ ਨਗਰ ਤੋਂ ਹੋ ਕੇ ਵਾਰਡ ਨੰ 43 ਦੇ ਉੱਜਵਲ ਸਵੀਟਸ ਅਤੇ ਵਾਰਡ ਨੰ 78 ਦੇ ਬਾਬੂ ਲਾਲ ਸਿੰਘ ਕਨਾਲ ਸਮੇਤ ਹੋਰ ਕਈ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ |

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਚੋਣ ਨਹੀਂ ਹੋਣੀ ਸੀ। ਇਹ ਚੋਣ ਤੁਹਾਡੇ ‘ਤੇ ਥੋਪੀ ਗਈ ਹੈ ਕਿਉਂਕਿ ਪਿਛਲਾ ਵਿਧਾਇਕ ਦਲ-ਬਦਲੂ ਅਤੇ ਲਾਲਚੀ ਨਿਕਲਿਆ। ਇਹ ਚੋਣ ਉਸ ਦੇ ਨਿੱਜੀ ਸਵਾਰਥ ਅਤੇ ਲਾਲਚ ਕਾਰਨ ਹੋ ਰਹੀ ਹੈ।

ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਛੱਡ ਕੇ ਪਾਰਟੀ ਅਤੇ ਲੋਕਾਂ ਨਾਲ ਧੋਖਾ ਕੀਤਾ ਹੈ। ਉਸ ਦੀ ਇਸ ਧੋਖਾਧੜੀ ਕਾਰਨ ਜ਼ਿਮਨੀ ਚੋਣਾਂ ‘ਚ ਸਰਕਾਰੀ ਖ਼ਜ਼ਾਨੇ ‘ਚੋਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਜੋ ਲੋਕਾਂ ਦੇ ਟੈਕਸ ਦਾ ਪੈਸਾ ਹੈ। 10 ਜੁਲਾਈ ਨੂੰ ਤੁਸੀਂ ਸਾਰੇ ਇੱਕਜੁੱਟ ਹੋ ਕੇ ਉਸਦੇ ਧੋਖੇ ਦਾ ਮੂੰਹ ਤੋੜ ਜਵਾਬ ਦਿਓ।

link….AAP leaders staged a big protest in Jalandhar against the arrest of Arvind Kejriwal

ਮਾਨ ਨੇ ਕਿਹਾ ਕਿ ਪਿਛਲਾ ਵਿਧਾਇਕ ਧੋਖੇਬਾਜ਼ ਨਿਕਲਿਆ ਪਰ ਵਾਹਿਗੁਰੂ ਦੀ ਕਿਰਪਾ ਨਾਲ ਇਸ ਵਾਰ ਸਾਨੂੰ ਮੋਹਿੰਦਰ ਭਗਤ ਦੇ ਰੂਪ ਵਿਚ ਇਮਾਨਦਾਰ ਅਤੇ ਪੜ੍ਹਿਆ ਲਿਖਿਆ ਉਮੀਦਵਾਰ ਮਿਲਿਆ ਹੈ| ਉਨ੍ਹਾਂ ਨੂੰ ਜਿਤਾਓ।  ਜਲੰਧਰ ਪੱਛਮੀ ਦੇ ਵਿਕਾਸ ਲਈ ਮੋਹਿੰਦਰ ਭਗਤ ਜੋ ਵੀ ਕੰਮ ਕਹਿਣਗੇ, ਅਸੀਂ ਕਰਾਂਗੇ। 

ਉਨ੍ਹਾਂ ਕਿਹਾ ਕਿ ਈਵੀਐਮ ਮਸ਼ੀਨ ‘ਤੇ ‘ਆਪ’ ਉਮੀਦਵਾਰ ਦਾ ਬਟਨ ਪੰਜਵੇਂ ਨੰਬਰ ‘ਤੇ ਹੈ, ਪਰ ਤੁਹਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਨਤੀਜੇ ਵਾਲੇ ਦਿਨ ਮੋਹਿੰਦਰ ਭਗਤ ਪਹਿਲੇ ਨੰਬਰ ‘ਤੇ ਆਉਣ। ਉਨ੍ਹਾਂ ਕਿਹਾ ਕਿ ਭਗਤ ਪਰਿਵਾਰ ਨੇ ਪਿਛਲੀਆਂ ਦੋ ਪੀੜ੍ਹੀਆਂ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕੀਤੀ ਹੈ। ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਵਾਂਗ ਉਨ੍ਹਾਂ ਦਾ ਕੋਈ ਕਾਰੋਬਾਰ ਜਾਂ ਮਾਫੀਆ ਵਿਚ ਕੋਈ ਸ਼ਮੂਲੀਅਤ ਨਹੀਂ ਹੈ ਅਤੇ ਨਾ ਹੀ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦਾ ਕੋਈ ਦੋਸ਼ ਹੈ। ਉਹ ਬਹੁਤ ਸਾਫ਼ ਸੁਥਰੇ ਅਕਸ ਵਾਲੇ ਵਿਅਕਤੀ ਹਨ।

ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੇ ਨਤੀਜੇ ਨਾਲ ਸਰਕਾਰ ਵਿੱਚ ਕੋਈ ਤਬਦੀਲੀ ਨਹੀਂ ਹੋ ਸਕਦੀ। ਇਸ ਕਾਰਨ ਨਾ ਤਾਂ ਸਾਡੀ ਸਰਕਾਰ ਡਿੱਗੇਗੀ ਅਤੇ ਨਾ ਹੀ ਕਿਸੇ ਹੋਰ ਦੀ ਸਰਕਾਰ ਬਣੇਗੀ, ਪਰ ਜੇਕਰ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤਦਾ ਹੈ ਤਾਂ ਸਰਕਾਰ ਵਿਚ ਤੁਹਾਡੀ ਹਿੱਸੇਦਾਰੀ ਹੋਵੇਗੀ, ਜਿਸ ਕਾਰਨ ਇਸ ਇਲਾਕੇ ਦਾ ਵਿਕਾਸ ਤੇਜ਼ੀ ਨਾਲ ਸੰਭਵ ਹੋ ਸਕੇਗਾ | 


ਉਨ੍ਹਾਂ ਕਿਹਾ ਕਿ ਅਸੀਂ ਇਸ ਖੇਤਰ ਵਿੱਚ ਚੰਗੇ ਸਕੂਲ ਅਤੇ ਹਸਪਤਾਲ ਖੋਲ੍ਹਾਂਗੇ, ਤਾਂ ਜੋ ਤੁਹਾਡਾ ਚੰਗਾ ਇਲਾਜ ਹੋ ਸਕੇ ਅਤੇ ਤੁਹਾਡੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰ ਸਕਣ। ਅਸੀਂ ਇੱਥੇ ਮਾੜੇ ਸੀਵਰੇਜ ਸਿਸਟਮ ਨੂੰ ਠੀਕ ਕਰਾਂਗੇ। ਗਲੀਆਂ-ਨਾਲੀਆਂ ਨੂੰ ਠੀਕ ਕਰਵਾਇਆ ਜਾਵੇਗਾ। ਸਫ਼ਾਈ ਦੇ ਚੰਗੇ ਪ੍ਰਬੰਧ ਕਰਾਂਗੇ ਅਤੇ ਬਿਜਲੀ-ਪਾਣੀ ਸਬੰਧੀ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗੇ।

ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਕੋਈ ਮੁੱਖ ਮੰਤਰੀ ਆਪਣੇ ਪਰਿਵਾਰ ਨਾਲ ਜਲੰਧਰ ਵਿਚ ਰਹਿਣ ਆਇਆ ਹੈ – ਮੋਹਿੰਦਰ ਭਗਤ

‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਰੋਡ ਸ਼ੋਅ ‘ਚ ਆਏ ਲੋਕਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਆਪਣੇ ਪਰਿਵਾਰ ਸਮੇਤ ਜਲੰਧਰ ‘ਚ ਰਹਿਣ ਆਇਆ ਹੈ| ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਨੇ ਇੱਥੇ ਕਿਰਾਏ ’ਤੇ ਮਕਾਨ ਲਿਆ ਹੈ ਅਤੇ ਲਗਾਤਾਰ ਸਾਨੂੰ ਮਿਲ ਰਹੇ ਹਨ। ‘ਆਪ’ ਉਮੀਦਵਾਰ ਨੇ ਜਲੰਧਰ ਪੱਛਮੀ ਦੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਨ ਸਰਕਾਰ ਆਮ ਲੋਕਾਂ ਅਤੇ ਗ਼ਰੀਬਾਂ ਲਈ ਕੰਮ ਕਰ ਰਹੀ ਹੈ। ਇਸ ਲਈ ਝਾੜੂ ਦਾ ਬਟਨ ਦਬਾਓ ਅਤੇ ਮੁੱਖ ਮੰਤਰੀ ਮਾਨ ਦੇ ਲੋਕ ਭਲਾਈ ਕੰਮਾਂ ‘ਤੇ ਮੋਹਰ ਲਗਾਓ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here