
ਮੀਟਿੰਗ ਵਿੱਚ ਆਪ ਦੇ ਲੋਕ ਸਭਾ ਉਮੀਦਵਾਰ, ਵਿਧਾਇਕ, ਚੇਅਰਮੈਨ ਅਤੇ ਅਹੁਦੇਦਾਰ ਰਹੇ ਹਾਜ਼ਰ
ਮੁੱਖ ਮੰਤਰੀ ਮਾਨ ਨੇ ਪਾਰਟੀ ਆਗੂਆਂ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਿਹਨਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਦਿੱਤੀ ਸਲਾਹ
ਮੀਟਿੰਗ ਵਿੱਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਬਾਰੇ ਵੀ ਕੀਤੀ ਚਰਚਾ, ਮੁੱਖ ਮੰਤਰੀ ਨੇ ਜਲੰਧਰ ਦੇ ‘ਆਪ’ ਆਗੂਆਂ ਨੂੰ ਉਪ ਚੋਣ ਦੀ ਤਿਆਰੀ ਕਰਨ ਲਈ ਕਿਹਾ
ਚੰਡੀਗੜ੍ਹ, 11 ਜੂਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਲੁਧਿਆਣਾ ਅਤੇ ਜਲੰਧਰ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਅਤੇ ਇਲਾਕੇ ਦੇ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਦੋਵੇਂ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਅਤੇ ਅਧੀਨ ਆਉਂਦੀਆਂ ਪਾਰਟੀਆਂ ਦੇ ਸਾਰੇ ਵਿਧਾਇਕ, ਚੇਅਰਮੈਨ ਅਤੇ ਅਹੁਦੇਦਾਰ ਹਾਜ਼ਰ ਸਨ। ਵਰਨਣਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਦੋਵਾਂ ਲੋਕ ਸਭਾ ਹਲਕਿਆਂ ਵਿੱਚ ਕਾਫ਼ੀ ਬਿਹਤਰ ਰਹੀ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਿਧਾਇਕਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ, ਉਨ੍ਹਾਂ ਨੂੰ ਹੇਠਲੇ ਪੱਧਰ ‘ਤੇ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਮਾਨ ਨੇ ਚੋਣਾਂ ਦੌਰਾਨ ‘ਆਪ’ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਲਗਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ।
Link….FARMERS TO GET CANAL WATER FOR PADDY PLANTATION FROM JUNE 11, DE-SILTING WORK COMPLETED: CM Maan
ਮੀਟਿੰਗ ਵਿੱਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਜਲੰਧਰ ਦੇ ‘ਆਪ’ ਆਗੂਆਂ ਨੂੰ ਕਿਹਾ ਕਿ ਉਹ ਜ਼ਿਮਨੀ ਚੋਣਾਂ ਦੀ ਤਿਆਰੀ ਕਰਨ ਅਤੇ ਲੋਕਾਂ ਵਿੱਚ ਜਾ ਕੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਸਖ਼ਤ ਮਿਹਨਤ ਕਰਨ।

