Homeਪੰਜਾਬੀਪੰਜਾਬਮੁੱਖ ਮੰਤਰੀ ਮਾਨ ਆਪਣੇ ਜੱਦੀ ਪਿੰਡ ਸਤੌਜ ਪਹੁੰਚे ਪਿੰਡ ਵਾਸੀਆਂ ਨਾਲ ਕੀਤੀ...

ਮੁੱਖ ਮੰਤਰੀ ਮਾਨ ਆਪਣੇ ਜੱਦੀ ਪਿੰਡ ਸਤੌਜ ਪਹੁੰਚे ਪਿੰਡ ਵਾਸੀਆਂ ਨਾਲ ਕੀਤੀ ਮੁਲਾਕਾਤ

- Advertisement -spot_img

-ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉੱਪਰ ਉਠ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

-20 ਦਸੰਬਰ ਨੂੰ ਸੂਬੇ ਦੇ 19,000 ਸਰਕਾਰੀ ਸਕੂਲਾਂ ਵਿੱਚ ਹੋ ਰਹੀ ਪੀ.ਟੀ.ਐਮ. ਵਿੱਚ ਮਾਪਿਆਂ ਨੂੰ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ

-ਨਰੇਗਾ ਸਕੀਮ ਵਿੱਚ ਨਵੇਂ ਬਦਲਾਅ ਕਰਕੇ ਗਰੀਬਾਂ ਅਤੇ ਸੂਬਿਆਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ ਕੇਂਦਰ ਦੀ ਭਾਜਪਾ ਸਰਕਾਰ

ਸਤੌਜ (ਸੰਗਰੂਰ), 19 ਦਸੰਬਰ:

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।

ਪਿੰਡ ਦੇ ਦੌਰੇ ਦੌਰਾਨ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਆਪਣੇ ਪਿੰਡ ’ਤੇ ਮਾਣ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਭਾਸ਼ਣ ਦੇਣ ਨਹੀਂ ਆਏ ਸਗੋਂ ਲੋਕਾਂ ਦੇ ਦੁੱਖ-ਸੁਖ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਜੱਦੀ ਪਿੰਡ ਵਿੱਚ ਬਿਤਾਏ ਪਲ ਉਨ੍ਹਾਂ ਨੂੰ ਬਹੁਤ ਖੁਸ਼ੀ ਦਿੰਦੇ ਹਨ ਅਤੇ ਉਹ ਹਮੇਸ਼ਾ ਇਸ ਗੱਲ ਦੇ ਰਿਣੀ ਰਹਿਣਗੇ ਕਿ ਪਿੰਡ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ।

ਸਾਰੇ ਪਿੰਡਾਂ ਨੂੰ ਧੜੇਬੰਦੀ ਤੋਂ ਉੱਪਰ ਉਠ ਕੇ ਵਿਕਾਸ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਕੇ ਵਿੱਚ ਬਰਕਤ ਹੁੰਦੀ ਹੈ ਅਤੇ ਪਿੰਡਾਂ ਨੂੰ ਤਰੱਕੀ ਤੇ ਵਿਕਾਸ ਲਈ ਹਮੇਸ਼ਾ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੀਡਰ ਆਪਣੇ ਨਿੱਜੀ ਸੁਆਰਥ ਲਈ ਪਿੰਡਾਂ ਵਿੱਚ ਫੁੱਟ ਪਾ ਦਿੰਦੇ ਹਨ ਅਤੇ ਧੜੇਬੰਦੀ ਪੈਦਾ ਹੋਣ ਨਾਲ ਪਿੰਡਾਂ ਦਾ ਵਿਕਾਸ ਰੁਕ ਜਾਂਦਾ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ 20 ਦਸੰਬਰ ਨੂੰ ਸੂਬੇ ਦੇ ਸਾਰੇ 19,000 ਸਰਕਾਰੀ ਸਕੂਲਾਂ ਵਿੱਚ ਹੋ ਰਹੀ ਅਧਿਆਪਕ-ਮਾਪੇ ਮਿਲਣੀ (ਪੀ.ਟੀ.ਐਮ.) ਵਿੱਚ ਮਾਪਿਆਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਪੀ.ਟੀ.ਐਮ. ਸ਼ੁਰੂ ਕੀਤੀ ਸੀ ਅਤੇ ਮਾਪਿਆਂ ਨੇ ਇਸ ਨੂੰ ਭਰਪੂਰ ਹੁੰਗਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲੇ ਦੇ ਯੋਗ ਬਣਾਉਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਮਾਪਿਆਂ ਨੂੰ ਅਧਿਆਪਕਾਂ ਪਾਸੋਂ ਆਪਣੇ ਬੱਚੇ ਦੀ ਪੜ੍ਹਾਈ ਅਤੇ ਰੁਚੀ ਬਾਰੇ ਵੀ ਵਧੀਆ ਜਾਣਕਾਰੀ ਮਿਲਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਦੇਣ ਲਈ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਵਰਗੇ ਦੇਸ਼ਾਂ ਤੋਂ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਈ.ਆਈ.ਐਮ. ਅਹਿਮਦਾਬਾਦ ਵਿਖੇ ਵੀ ਅਧਿਆਪਕਾਂ ਨੂੰ ਐਡਵਾਂਸਡ ਕੋਚਿੰਗ ਦਿੱਤੀ ਜਾ ਰਹੀ ਹੈ।

watch…..ਪੰਜਾਬ ਨੂੰ ਐਂਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ 500 ਕਰੋੜ ਰੁਪਏ ਦਾ ਆਰ ਐਂਡ ਡੀ ਨਿਵੇਸ਼ ਮਿਲਿਆ

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਹਰ ਯੋਗ ਅਤੇ ਕਾਬਲ ਨੌਜਵਾਨ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ 58,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਕਈ ਪਰਿਵਾਰਾਂ ਵਿੱਚ ਦੋ ਜਾਂ ਤਿੰਨ ਨੌਕਰੀਆਂ ਮਿਲ ਚੁੱਕੀਆਂ ਹਨ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਨਰੇਗਾ ਸਕੀਮ ਵਿੱਚ ਕੀਤੇ ਗਏ ਨਵੇਂ ਬਦਲਾਅ ਨੂੰ ਗਰੀਬਾਂ ਅਤੇ ਸੂਬਿਆਂ ਨੂੰ ਬਰਬਾਦ ਕਰਨ ਵਾਲਾ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਕੀਮ ਤਹਿਤ ਫੰਡ ਦੇਣ ਦਾ ਅਨੁਪਾਤ 40 ਫੀਸਦੀ ਸੂਬਿਆਂ ਦੇ ਸਿਰ ਪਾ ਦਿੱਤਾ ਹੈ, ਜਦਕਿ ਪਹਿਲਾਂ ਵੀ ਕੇਂਦਰ ਸੂਬਿਆਂ ਨੂੰ ਫੰਡ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਨਵੇਂ ਬਦਲਾਅ ਨਾਲ ਨਰੇਗਾ ਕਾਮੇ ਸਕੂਲ, ਮੰਡੀ, ਖਾਲਾਂ ਨਹੀਂ ਬਣਾ ਸਕਣਗੇ ਜੋ ਪਿੰਡਾਂ ਨਾਲ ਸਰਾਸਰ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਜਿਹੇ ਹੱਥਕੰਡੇ ਅਪਣਾ ਕੇ ਅਸਲ ਵਿੱਚ ਇਸ ਸਕੀਮ ਨੂੰ ਬੰਦ ਕਰਨਾ ਚਾਹੁੰਦੀ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here