-7.58 ਕਰੋੜ ਦੀਆਂ ਸੜਕਾਂ ਤੇ 18.80 ਕਰੋੜ ਦੇ ਬਿਜਲੀ ਪ੍ਰਾਜੈਕਟਾਂ ਨੂੰ ਦਿੱਤੀ ਹਰੀ ਝੰਡੀ
ਮੋਗਾ, 4 ਅਪ੍ਰੈਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੋਗਾ ਵਿੱਚ ਕਈ ਬਹੁ-ਕਰੋੜੀ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਨਵੇਂ ਪ੍ਰਾਜੈਕਟਾਂ ਦਾ ਉਦਘਾਟਨ ਕਰਕੇ ਸੜਕਾਂ, ਬਿਜਲੀ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ ਕੀਤਾ।
ਸੜਕਾਂ ਦੇ ਅਪਗ੍ਰੇਡ ਲਈ ਵੱਡਾ ਪ੍ਰਾਜੈਕਟ
ਮੋਗਾ ਨਗਰ ਨਿਗਮ ਹੱਦਾਂ ਅੰਦਰ ਸੜਕਾਂ ਨੂੰ 7.58 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾਵੇਗਾ। ਇਸਦੇ ਨਾਲ ਮੋਗਾ-ਕੋਟਕਪੂਰਾ, ਮੋਗਾ-ਖੋਸਾ ਪਾਂਡੋ ਅਤੇ ਜ਼ੀਰਾ ਸੜਕਾਂ ਨੂੰ ਵੀ ਉੱਚ ਮਿਆਰੀ ਸੜਕਾਂ ਵਜੋਂ ਵਿਕਸਤ ਕੀਤਾ ਜਾਵੇਗਾ।
ਬਿਜਲੀ ਖੇਤਰ ਵਿੱਚ 18.80 ਕਰੋੜ ਦੇ ਪ੍ਰਾਜੈਕਟ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਬਿਜਲੀ ਵਿਭਾਗ ਦੇ 18.80 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਤਹਿਤ ਆਧੁਨਿਕ ਪਾਵਰ ਗ੍ਰਿਡ ਅਤੇ ਬਿਜਲੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਭਰੋਸੇਯੋਗ ਬਿਜਲੀ ਮਿਲ ਸਕੇ।
watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ
ਤਕਸੀਮ ਮੁਹਿੰਮ 13 ਅਪ੍ਰੈਲ ਤੋਂ
ਮੁੱਖ ਮੰਤਰੀ ਨੇ ਦੱਸਿਆ ਕਿ 13 ਅਪ੍ਰੈਲ ਤੋਂ ਤਕਸੀਮ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਲੋਕ ਆਪਸੀ ਸਹਿਮਤੀ ਨਾਲ ਆਪਣੀ ਜ਼ਮੀਨ ਦੀ ਤਕਸੀਮ ਕਰਵਾ ਸਕਣਗੇ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦਾਂ ਦਾ ਹੱਲ ਹੋਵੇਗਾ।
ਕਿਸਾਨਾਂ ਲਈ ਵੱਡਾ ਭਰੋਸਾ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਕਣਕ ਦੀ ਪੂਰੀ ਪੈਦਾਵਾਰ ਖਰੀਦਣ ਲਈ ਵਚਨਬੱਧ ਹੈ। ਜੇ ਆੜ੍ਹਤੀਏ ਜਿੰਸ ਨਾ ਖਰੀਦਣ ਤਾਂ ਸਹਿਕਾਰੀ ਸਭਾਵਾਂ ਰਾਹੀਂ ਖਰੀਦ ਯਕੀਨੀ ਬਣਾਈ ਜਾਵੇਗੀ।
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਟੀਚਾ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਹਰ ਖੇਤਰ ਵਿੱਚ ਅੱਗੇ ਲਿਆਉਣਾ ਹੈ ਅਤੇ ਜਲਦੀ ਹੀ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣੇਗਾ।
ਵਿਕਾਸ ਅਤੇ ਭਲਾਈ ਯੋਜਨਾਵਾਂ
ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਵਧਾਈ ਗਈ ਹੈ ਅਤੇ ਲੋਕਾਂ ਨੂੰ ਮੁਫ਼ਤ ਬਿਜਲੀ ਵਰਗੀਆਂ ਭਲਾਈ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ।


