Homeਪੰਜਾਬੀਧਰਮਮੁੱਖ ਮੰਤਰੀ ਮਾਨ ਦੇ ਨਿਰਦੇਸ਼: ਸ਼ਹੀਦੀ ਜੋੜ ਮੇਲ 'ਚ ਸੁਰੱਖਿਆ, ਸ਼ਰਧਾਲੂਆਂ...

ਮੁੱਖ ਮੰਤਰੀ ਮਾਨ ਦੇ ਨਿਰਦੇਸ਼: ਸ਼ਹੀਦੀ ਜੋੜ ਮੇਲ ‘ਚ ਸੁਰੱਖਿਆ, ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ

- Advertisement -spot_img

-ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦੀ ਮੀਟਿੰਗ ਵਿੱਚ ਕੀਤਾ ਜਾਇਜ਼ਾ

ਚੰਡੀਗੜ੍ਹ, 15 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਅਤੇ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।

ਅੱਜ ਇੱਥੇ ਸ਼ਹੀਦੀ ਸਭਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਲਈ ਲਗਭਗ 50 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਯਾਦ ਕਰਵਾਇਆ ਕਿ ਇੱਥੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੇ ਬੇਮਿਸਾਲ ਸ਼ਹਾਦਤ ਦਿੱਤੀ ਸੀ। ਉਨ੍ਹਾਂ ਜ਼ੋਰ ਦਿੱਤਾ ਕਿ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸੁਰੱਖਿਆ ਵਿਵਸਥਾ ਅਤੇ ਪਵਿੱਤਰ ਸ਼ਹਿਰ ਦੀ ਸਫ਼ਾਈ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੁੱਖ ਮੰਤਰੀ ਨੇ ਦੱਸਿਆ ਕਿ ਸੜਕਾਂ ਦੀ ਮੁਰੰਮਤ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਕੰਮ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।

ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਦਿੱਤੇ ਕਿ ਸੰਗਤ ਦੀ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੂਰੇ ਜ਼ਿਲ੍ਹੇ ਨੂੰ ਸੈਕਟਰਾਂ ਵਿੱਚ ਵੰਡਿਆ ਜਾਵੇ ਅਤੇ ਹਰ ਸੈਕਟਰ ਦੀ ਨਿਗਰਾਨੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 300 ਮੋਬਾਈਲ ਟਾਇਲਟ ਸਥਾਪਤ ਕੀਤੇ ਜਾਣ ਅਤੇ ਮੁੱਖ ਸਥਾਨਾਂ ’ਤੇ ਐਂਬੂਲੈਂਸਾਂ ਤੇ ਅੱਗ ਬੁਝਾਊ ਵਾਹਨ ਤਾਇਨਾਤ ਕੀਤੇ ਜਾਣ ਤਾਂ ਜੋ ਐਮਰਜੈਂਸੀ ਵਿੱਚ ਤੁਰੰਤ ਸੇਵਾਵਾਂ ਮੁਹੱਈਆ ਹੋ ਸਕਣ। ਇਸ ਤੋਂ ਇਲਾਵਾ, ਸ਼ਹਿਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ 200 ਈ-ਰਿਕਸ਼ੇ ਅਤੇ 200 ਸ਼ਟਲ ਬੱਸਾਂ ਮੁਫ਼ਤ ਸੇਵਾ ਲਈ ਤਾਇਨਾਤ ਕੀਤੀਆਂ ਜਾਣ।

ਮੁੱਖ ਮੰਤਰੀ ਨੇ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਪਾਰਟੀ ਵਲੰਟੀਅਰਾਂ ਤੇ ਸਿਵਲ ਸੁਸਾਇਟੀ ਨੂੰ ਸੇਵਾ ਵਿੱਚ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ 300 ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਤਾਂ ਜੋ ਕਾਨੂੰਨ ਵਿਵਸਥਾ ’ਤੇ ਪੂਰੀ ਨਿਗਰਾਨੀ ਰੱਖੀ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਪਵਿੱਤਰ ਨਗਰੀ ਵਿੱਚ 20 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣ ਤਾਂ ਜੋ ਸ਼ਰਧਾਲੂਆਂ ਨੂੰ ਮਿਆਰੀ ਇਲਾਜ ਮਿਲ ਸਕੇ।

watch…..Aichi Steel’s ₹500 Crore Investment Boosts Punjab Economy

ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਹਿਰ ਦੇ ਆਲੇ-ਦੁਆਲੇ ਕਾਫ਼ੀ ਪਾਰਕਿੰਗ ਸਥਾਨ ਯਕੀਨੀ ਬਣਾਉਣ, ਸਫ਼ਾਈ ਮਸ਼ੀਨਾਂ, ਸੀਵਰੇਜ ਸਫ਼ਾਈ ਮਸ਼ੀਨਾਂ, ਸੁਪਰ ਸਕਸ਼ਨ ਮਸ਼ੀਨਾਂ ਤੇ ਕਾਫ਼ੀ ਸਫ਼ਾਈ ਕਰਮਚਾਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਵਿਭਾਗਾਂ ਦਾ ਸਾਂਝਾ ਕੰਟਰੋਲ ਰੂਮ ਸਥਾਪਤ ਕਰਨ ਅਤੇ ਟੋਲ ਫ੍ਰੀ ਨੰਬਰ ਜਾਰੀ ਕਰਨ ਦੇ ਵੀ ਹੁਕਮ ਦਿੱਤੇ ਤਾਂ ਜੋ ਲੋੜ ਪੈਣ ’ਤੇ ਸ਼ਰਧਾਲੂ ਸੰਪਰਕ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਸਿੱਖਾਂ ਲਈ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਹਰ ਸੰਭਵ ਯਤਨ ਕਰੇਗੀ ਕਿ ਸ਼ਹੀਦੀ ਸਭਾ ਦੌਰਾਨ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਉਹ ਖ਼ੁਦ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਸਭ ਕੁਝ ਸਮੇਂ ਸਿਰ ਮੁਕੰਮਲ ਹੋ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੇ ਸਦੀਆਂ ਤੋਂ ਪੰਜਾਬੀਆਂ ਨੂੰ ਜ਼ੁਲਮ ਤੇ ਅਨਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ, ਜਿਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਨਹੀਂ ਮਿਲਦੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਸਥਾਨ ’ਤੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਠੋਸ ਨੀਤੀ ਤਿਆਰ ਕੀਤੀ ਜਾਵੇਗੀ ਤਾਂ ਜੋ ਕੋਈ ਸਮੱਸਿਆ ਨਾ ਆਵੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here