Homeਪੰਜਾਬੀਧਰਮਮੁੱਖ ਮੰਤਰੀ ਮਾਨ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਮਾਨ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

- Advertisement -spot_img

-ਲੋਕਾਂ ਨੂੰ ਮਹਾਨ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਅਪੀਲ

ਫ਼ਰੀਦਕੋਟ, 15 ਅਗਸਤ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਅਪੀਲ ਕੀਤੀ।

ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ ਦੇ ਮੋਢੀ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਕਵਿਤਾ ਦਾ ਪਿਤਾਮਾ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਦਾ ਪਿਆਰ, ਕਰੁਣਾ, ਬਰਾਬਰੀ, ਨਿਮਰਤਾ, ਭਾਈਚਾਰਕ ਸਾਂਝ ਅਤੇ ਆਜ਼ਾਦੀ ‘ਤੇ ਅਧਾਰਿਤ ਦਰਸ਼ਨ ਸਦੀਵੀ ਅਤੇ ਵਿਸ਼ਵਵਿਆਪੀ ਮਹੱਤਵ ਰੱਖਦਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਦੀ ਬਾਣੀ, ਜਿਸ ਵਿੱਚ 112 ਸ਼ਲੋਕ ਅਤੇ ਚਾਰ ਸ਼ਬਦ ਸ਼ਾਮਲ ਹਨ, ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਸਰਬ ਵਿਆਪੀ ਗ੍ਰੰਥ ਹੈ, ਜੋ ਸਾਰੇ ਧਰਮਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਗਿਆਨ ਦਾ ਅਥਾਹ ਭੰਡਾਰ ਹੈ, ਜੋ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਦੀ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਾਂ, ਤਾਂ ਅਸੀਂ ਮਹਾਨ ਗੁਰੂਆਂ ਦੇ ਨਾਲ-ਨਾਲ ਬਾਬਾ ਫ਼ਰੀਦ ਜੀ ਨੂੰ ਵੀ ਸਤਿਕਾਰ ਨਾਲ ਸ਼ਰਧਾ ਅਰਪਣ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਬਾਬਾ ਫ਼ਰੀਦ ਦੀਆਂ ਸਿੱਖਿਆਵਾਂ ਅੱਜ ਦੇ ਭੌਤਿਕਵਾਦੀ ਸਮਾਜ ਵਿੱਚ ਵਿਸ਼ੇਸ਼ ਤੌਰ ‘ਤੇ ਪ੍ਰਸੰਗਿਕ ਹਨ।

watch……ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਫ਼ਰੀਦ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰਪਣ ਅਤੇ ਨਿਮਰਤਾ ਨਾਲ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਲੋਕਾਂ ਨੂੰ ਬਾਬਾ ਫ਼ਰੀਦ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਨੂੰ ਦੇਸ਼ ਦਾ ਪ੍ਰਮੁੱਖ ਸੂਬਾ ਬਣਾਉਣ ਵਿੱਚ ਸਹਾਇਤਾ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਸਥਾਨ ‘ਤੇ ਸ਼ਰਧਾ ਭੇਟ ਕਰਨ ਦਾ ਮੌਕਾ ਪ੍ਰਾਪਤ ਕਰਕੇ ਆਪਣੇ ਆਪ ਨੂੰ ਧੰਨ ਮਹਿਸੂਸ ਕਰਦੇ ਹਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here