Homeਪੰਜਾਬੀਪੰਜਾਬਮੁੱਖ ਮੰਤਰੀ ਮਾਨ ਨੇ ਨਸ਼ਾ ਤਸਕਰੀ ਦੇ ‘ਜਰਨੈਲਾਂ’ ਨੂੰ ਸਖ਼ਤ ਸਜ਼ਾ ਦੇਣ...

ਮੁੱਖ ਮੰਤਰੀ ਮਾਨ ਨੇ ਨਸ਼ਾ ਤਸਕਰੀ ਦੇ ‘ਜਰਨੈਲਾਂ’ ਨੂੰ ਸਖ਼ਤ ਸਜ਼ਾ ਦੇਣ ਦੀ ਵਚਨਬੱਧਤਾ ਦੁਹਰਾਈ

- Advertisement -spot_img

ਕਿਹਾ: ਅਜਿੱਤ ਸਮਝਣ ਵਾਲਿਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਗੱਦਾਰਾਂ ਨੂੰ ਸਬਕ ਸਿਖਾਉਣ ਲਈ ਲੋਕਾਂ ਦਾ ਸਹਿਯੋਗ ਮੰਗਿਆ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਆਪਸੀ ਫੁੱਟ ਦਾ ਸ਼ਿਕਾਰ ਦੱਸਿਆ

ਮਾਲੇਰਕੋਟਲਾ, 18 ਜੁਲਾਈ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਫੈਲਾਉਣ ਵਾਲਿਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਆਪਣੇ ਆਪ ਨੂੰ ਅਜਿੱਤ ਸਮਝਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ’ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ।

ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਉਪਰੰਤ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਉਨ੍ਹਾਂ ਲੋਕਾਂ ਦੀ ਸਰਪ੍ਰਸਤੀ ਹੇਠ ਫਲਿਆ-ਫੁੱਲਿਆ, ਜਿਨ੍ਹਾਂ ਨੂੰ ਲੋਕਾਂ ਨੇ ਸੇਵਾ ਲਈ ਚੁਣਿਆ ਸੀ, ਪਰ ਬਦਕਿਸਮਤੀ ਨਾਲ ਉਹ ਸਰਕਾਰੀ ਗੱਡੀਆਂ ਵਿੱਚ ਨਸ਼ੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਕੋਲ ਆਪਣੇ ਸਮੇਂ ਦੌਰਾਨ ਸਭ ਤੋਂ ਵੱਧ ਤਾਕਤ ਸੀ, ਪਰ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਬਾਵਜੂਦ ਕਿਸੇ ਨੇ ਉਨ੍ਹਾਂ ਨੂੰ ਹੱਥ ਲਾਉਣ ਦੀ ਹਿੰਮਤ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਜਿਹੇ ਨੇਤਾਵਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ, ਜਿਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਨੌਜਵਾਨਾਂ ਦੀ ਜਿੰਦਗੀ ਬਰਬਾਦ ਕੀਤੀ।

ਮੁੱਖ ਮੰਤਰੀ ਨੇ ਪੰਜਾਬ ਦੇ ਇਨ੍ਹਾਂ ਗੱਦਾਰਾਂ ਨੂੰ ਸਬਕ ਸਿਖਾਉਣ ਲਈ ਲੋਕਾਂ ਤੋਂ ਪੂਰਨ ਸਮਰਥਨ ਅਤੇ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫਲਤਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਸਰਕਾਰ ਦੇ ਨਾਲ ਇਸ ਜੰਗ ਵਿੱਚ ਖੜ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਬਾਦਲ-ਮਜੀਠੀਆ ਪਰਿਵਾਰ ਵਿੱਚ ਸਭ ਕੁਝ ਠੀਕ ਨਹੀਂ ਹੈ, ਕਿਉਂਕਿ ਸੱਤਾ ਦੀ ਲੜਾਈ ਕਾਰਨ ਅੰਦਰੂਨੀ ਝਗੜਾ ਚਰਮ ਸੀਮਾ ’ਤੇ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਆਪਸੀ ਫੁੱਟ ਦਾ ਸ਼ਿਕਾਰ ਹਨ, ਕਿਉਂਕਿ ਇਨ੍ਹਾਂ ਪਾਰਟੀਆਂ ਦੇ ਨੇਤਾ ਸੱਤਾ ਲਈ ਆਪਸ ਵਿੱਚ ਲੜਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੇ ਭੁੱਖੇ ਇਹ ਸਿਆਸਤਦਾਨ ਸੱਤਾ ਤੋਂ ਬਿਨਾਂ ਬੇਚੈਨ ਹਨ, ਕਿਉਂਕਿ ਲੋਕਾਂ ਨੇ ‘ਆਪ’ ਨੂੰ ਚੁਣ ਕੇ ਉਨ੍ਹਾਂ ਨੂੰ ਬਾਹਰ ਦਾ ਰਾਹ ਦਿਖਾਇਆ ਹੈ।

watch……Top-10, Short News In Hindi, 18 July

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਗਲੇ ਦਿਨਾਂ ਵਿੱਚ ਕਈ ਲੋਕ ਭਲਾਈ ਵਾਲੇ ਫੈਸਲੇ ਲਵੇਗੀ, ਜਿਨ੍ਹਾਂ ਨਾਲ ਸਾਰਿਆਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫੋਕਸ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਦੀ ਬਜਾਏ ਨੌਕਰੀਆਂ ਦੇਣ ਵਾਲਾ ਬਣਾਉਣ ’ਤੇ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਸਮੇਂ ਦੀ ਮੰਗ ਹੈ।

ਬੇਅਦਬੀ ਰੋਕਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੋਮਵਾਰ ਨੂੰ ਸਰਕਾਰ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਸਬੰਧੀ ਅਪਰਾਧਾਂ ਦੀ ਰੋਕਥਾਮ ਬਿੱਲ 2025’ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਸੰਵੇਦਨਸ਼ੀਲ ਮੁੱਦਾ ਸਾਰੇ ਪੰਜਾਬੀਆਂ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਮੌਜੂਦਾ ਤੇ ਭਵਿੱਖੀ ਪੀੜ੍ਹੀਆਂ ’ਤੇ ਡੂੰਘਾ ਅਸਰ ਪਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਅਪਰਾਧ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਣੀ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਪਿਆਰ, ਸਦਭਾਵਨਾ ਅਤੇ ਸਹਿਣਸ਼ੀਲਤਾ ਦਾ ਸੁਨੇਹਾ ਦਿੱਤਾ। ਉਨ੍ਹਾਂ ਅਫ਼ਸੋਸ ਜਤਾਇਆ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ 2016 ਤੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਸੂਬੇ ਦੀ ਏਕਤਾ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਅਜਿਹੇ ਅਪਰਾਧੀਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ।

ਲੋਕ ਭਲਾਈ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਹਵਾਲਾ ਦਿੱਤਾ, ਜੋ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜੋ ਹਰ ਘਰ ਨੂੰ ਅਜਿਹੀ ਵਿਆਪਕ ਸਿਹਤ ਸੰਭਾਲ ਮੁਹੱਈਆ ਕਰਵਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਵੱਡੀ ਰਾਹਤ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਿਆਸੀ ਨੇਤਾਵਾਂ ਨੇ ਆਪਣੇ ਸੱਕਰੀ ਕਿਰਦਾਰ ਕਾਰਨ ਲੋਕਾਂ ਦਾ ਵਿਸ਼ਵਾਸ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਨੇਤਾਵਾਂ ਨੂੰ ਉਨ੍ਹਾਂ ਦੇ ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਸਟੈਂਡ ਕਾਰਨ ਲੋਕਾਂ ਨੇ ਰੱਦ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਸਰਕਾਰ ਨੂੰ ਭਾਰੀ ਬਹੁਮਤ ਨਾਲ ਚੁਣ ਕੇ ਅਥਾਹ ਪਿਆਰ ਅਤੇ ਸਮਰਥਨ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 36 ਮਹੀਨਿਆਂ ਦੇ ਕਾਰਜਕਾਲ ਵਿੱਚ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਯੋਗਤਾ ਦੇ ਆਧਾਰ ’ਤੇ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇ ਨੌਜਵਾਨਾਂ ਦਾ ਸਰਕਾਰ ’ਤੇ ਵਿਸ਼ਵਾਸ ਵਧਾਇਆ ਹੈ, ਜਿਸ ਕਾਰਨ ਉਹ ਵਿਦੇਸ਼ ਜਾਣ ਦੀ ਬਜਾਏ ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖ਼ਰਾਬ ਮੌਸਮ ਦੇ ਬਾਵਜੂਦ ਸਮਾਗਮ ਵਿੱਚ ਪੁੱਜਣ ਵਾਲੇ ਲੋਕਾਂ ਦੇ ਉਹ ਰਿਣੀ ਹਨ। ਉਨ੍ਹਾਂ ਕਿਹਾ ਕਿ ਨਵੇਂ ਤਹਿਸੀਲ ਕੰਪਲੈਕਸ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਲੋਕਾਂ ਨੂੰ ਲਾਭ ਪਹੁੰਚਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਕੰਪਲੈਕਸ ਬਣਾਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕ ਸੇਵਾ ਲਈ ਅਜਿਹੇ ਪ੍ਰਾਜੈਕਟਾਂ ’ਤੇ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਦੀ ਸੱਤਾ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦਿੱਤੀ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਸਾਨ ਰਜਿਸਟਰੀ ਅਤੇ ਜਮ੍ਹਾਂਬੰਦੀ ਵਰਗੇ ਸੁਧਾਰ ਕੀਤੇ ਹਨ ਤਾਂ ਜੋ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮਿਲ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀਆਂ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣ ਅਤੇ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਭ੍ਰਿਸ਼ਟ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਲੋਕਾਂ ਨੂੰ ਘਰ-ਘਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here