Homeਪੰਜਾਬੀਪੰਜਾਬਮੁੱਖ ਮੰਤਰੀ ਮਾਨ ਨੇ ਸਮਾਣਾ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਹਮਦਰਦੀ ਪ੍ਰਗਟ

ਮੁੱਖ ਮੰਤਰੀ ਮਾਨ ਨੇ ਸਮਾਣਾ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਹਮਦਰਦੀ ਪ੍ਰਗਟ

- Advertisement -spot_img

ਸਮਾਣਾ (ਪਟਿਆਲਾ), 7 ਜੂਨ,

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ ਪਹੁੰਚ ਕੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਦਾ ਪੱਕਾ ਭਰੋਸਾ ਦਿੱਤਾ। ਉਨ੍ਹਾਂ ਨੇ ਜਾਂਚ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦਾ ਐਲਾਨ ਵੀ ਕੀਤਾ।

ਪੀੜਤ ਪਰਿਵਾਰਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਨੇ ਸਾਡੇ ਹੋਣਹਾਰ ਵਿਦਿਆਰਥੀਆਂ ਨੂੰ ਸਦਾ ਲਈ ਖੋਹ ਲਿਆ। ਇਸ ਨੂੰ ਨਾ-ਭਰਨ ਯੋਗ ਨੁਕਸਾਨ ਦੱਸਦਿਆਂ ਉਨ੍ਹਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਨਸਾਫ ਦਿਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

watch…..Punjab Power Minister Announces Successful Power Theft Drive

ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਇਸ ਦਿਲ ਨੂੰ ਝੰਜੋੜ ਦੇਣ ਵਾਲੇ ਹਾਦਸੇ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ, ਭਾਵੇਂ ਕਿੰਨਾ ਵੀ ਪ੍ਰਭਾਵਸ਼ਾਲੀ ਹੋਵੇ, ਜਾਂਚ ਵਿੱਚ ਅੜਿੱਕਾ ਪਾਉਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਸਜ਼ਾ ਭੁਗਤਣੀ ਪਵੇਗੀ। ਅਜਿਹੇ ਅਪਰਾਧ ਨੂੰ ਘਿਨਾਉਣਾ ਕਰਾਰ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਨਾਲ ਬਾਕੀਆਂ ਲਈ ਸਬਕ ਹੋਵੇਗਾ।

ਇਸ ਮੌਕੇ ਮੁੱਖ ਮੰਤਰੀ ਨੇ ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਨੂੰ ਨਿਯਮ ਤੋੜਨ ਵਾਲਿਆਂ ਖਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਦੇ ਨਿਰਦੇਸ਼ ਦਿੱਤੇ, ਇਹ ਕਹਿੰਦਿਆਂ ਕਿ ਸਰਕਾਰ ਆਮ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ।

ਮ੍ਰਿਤਕ ਬੱਚਿਆਂ ਨੂੰ ਸ਼ਰਧਾਂਜਲੀ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਯਾਦ ਵਿੱਚ ਇੱਕ ਪਾਰਕ ਬਣਾਉਣ ਦਾ ਐਲਾਨ ਕੀਤਾ, ਜੋ ਇਸ ਦੁਖਦਾਈ ਹਾਦਸੇ ਦੀ ਸ਼ਰਧਾਂਜਲੀ ਵਜੋਂ ਯਾਦਗਾਰ ਹੋਵੇਗਾ। ਨਾਲ ਹੀ, ਉਨ੍ਹਾਂ ਨੇ ਸਮਾਣਾ-ਪਾਤੜਾਂ ਸੜਕ ਨੂੰ ਚਾਰ-ਮਾਰਗੀ ਬਣਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੜਕ ‘ਤੇ ਵਧਦੀ ਆਵਾਜਾਈ ਕਾਰਨ ਅਕਸਰ ਹਾਦਸੇ ਵਾਪਰਦੇ ਹਨ, ਇਸ ਲਈ ਲੋਕਾਂ ਦੀ ਸੁਰੱਖਿਆ ਲਈ ਇਸ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਜ਼ਰੂਰੀ ਹੈ।

watch….https://www.youtube.com/watch?v=dVLF1zrh_lg

ਇਸ ਤੋਂ ਇਲਾਵਾ, ਭਗਵੰਤ ਮਾਨ ਨੇ ਸਮਾਣਾ ਦੇ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਐਮਰਜੈਂਸੀ ਮੈਡੀਕਲ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਲਾਕੇ ਵਿੱਚ ਸਿਹਤ ਸੰਭਾਲ ਸੇਵਾਵਾਂ ਵਿੱਚ ਸੱਤ ਨਵੀਆਂ ਐਂਬੂਲੈਂਸਾਂ ਸ਼ਾਮਲ ਕਰਨ ਦੀ ਘੋਸ਼ਣਾ ਵੀ ਕੀਤੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here