Homeਪੰਜਾਬੀਪੰਜਾਬਮੁੱਖ ਮੰਤਰੀ ਮਾਨ ਨੇ ਸ਼ਹੀਦ ਏ.ਐਸ.ਆਈ. ਦੇ ਪਰਿਵਾਰ ਨੂੰ ਇਕ ਕਰੋੜ ਰੁਪਏ...

ਮੁੱਖ ਮੰਤਰੀ ਮਾਨ ਨੇ ਸ਼ਹੀਦ ਏ.ਐਸ.ਆਈ. ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

- Advertisement -spot_img

ਨਾਇਕਾਂ ਦੇ ਪਰਿਵਾਰਾਂ ਦੀ ਖ਼ੈਰ-ਖ਼ਬਰ ਲਈ ਸਰਕਾਰ ਦੀ ਵਚਨਬੱਧਤਾ ਦੁਬਾਰਾ ਦਰਸਾਈ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਡਿਊਟੀ ਸਮੇਂ ਸ਼ਹੀਦ ਹੋਏ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਮੁੱਖ ਮੰਤਰੀ ਨੇ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੀ ਦੇਸ਼ ਸੇਵਾ ਲਈ ਕੀਤੀ ਗਈ ਭਰਪੂਰ ਕੁਰਬਾਨੀ ਦਾ ਸਤਿਕਾਰ ਕਰਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਚੈੱਕ ਸੌਂਪਿਆ। ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਧਨਵੰਤ ਸਿੰਘ ਨੇ 18 ਜਨਵਰੀ, 2025 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਵਰਤੀ ਸੀ।  ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨਿਮਾਣੇ ਜਤਨ ਰਾਹੀਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਅਫ਼ਸਰ ਦੇ ਨਿਰੰਤਰ ਯੋਗਦਾਨ ਲਈ ਆਭਾਰੀ ਹੈ।

watch…..‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸੰਭਾਲੇਗਾ-ਮੁੱਖਮੰਤਰੀ ਮਾਨ

ਮਾਤ ਭੂਮੀ ਦੀ ਹਿਫਾਜ਼ਤ ਲਈ ਜਾਨ ਦੇਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ ਸਹਾਇਤਾ ਦੇਣ ਵਾਲੀ ਸੂਬਾ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਮਦਦ ਕਰਨਾ ਪੰਜਾਬ ਸਰਕਾਰ ਦਾ ਪਹਿਲਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵਿੱਤੀ ਸਹਾਇਤਾ ਸਰਕਾਰ ਦਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਖ਼ੈਰ-ਖ਼ਬਰ ਲਈ ਸਹਿਯੋਗੀ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪਰਿਵਾਰ ਨੂੰ ਸਮਰਥਨ ਦੇਣ ਦੇ ਨਾਲ-ਨਾਲ ਭਵਿੱਖ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਉਪਰਾਲਾ ਨੌਜਵਾਨਾਂ ਨੂੰ ਮਾਤ ਭੂਮੀ ਦੀ ਸੇਵਾ ਲਈ ਸੈਨਾ ਅਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here