Homeਪੰਜਾਬੀਪੰਜਾਬਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਭਰੇ ਈ-ਮੇਲ ਭੇਜਣ...

ਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਲਈ ਸਖਤ ਸਜ਼ਾ ਦਾ ਸੰਕਲਪ ਜਤਾਇਆ

- Advertisement -spot_img

ਇਸ ਨਾ-ਮੁਆਫੀਯੋਗ ਅਪਰਾਧ ਦੇ ਪਿੱਛੇ ਸਰਗਰਮ ਤਾਕਤਾਂ ਦਾ ਜਲਦ ਪਰਦਾਫਾਸ਼ ਹੋਵੇਗਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ

ਅੰਮ੍ਰਿਤਸਰ, 22 ਜੁਲਾਈ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਭਰੇ ਈ-ਮੇਲ ਭੇਜਣ ਦੇ ਨਾ-ਮੁਆਫੀਯੋਗ ਅਪਰਾਧ ਲਈ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦਾ ਪੱਕਾ ਸੰਕਲਪ ਜਤਾਇਆ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਮੁੱਖ ਮੰਤਰੀ ਨੇ ਕਿਹਾ, “ਇਹ ਪਵਿੱਤਰ ਅਸਥਾਨ ਦੁਨੀਆ ਭਰ ਦੇ ਸ਼ਰਧਾਲੂਆਂ ਲਈ ਪ੍ਰੇਰਨਾ ਦਾ ਸਰੋਤ ਹੈ, ਜਿੱਥੇ ਲੋਕ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਸੁਰੱਖਿਆ ਤੇ ਤਰੱਕੀ ਲਈ ਅਰਦਾਸ ਕਰਦੇ ਹਨ। ਅਸੀਂ ਅਜਿਹੇ ਪਾਵਨ ਸਥਾਨ ਨੂੰ ਧਮਕੀਆਂ ਦੇਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਸ਼ ਨਹੀਂ ਦੇ ਸਕਦੇ।”

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮਹੱਤਵਪੂਰਨ ਸੁਰਾਗ ਪ੍ਰਾਪਤ ਹੋਏ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੁਲਿਸ ਨੇ ਦੋਸ਼ੀਆਂ ਦੀ ਸ਼ਨਾਖਤ ਕਰ ਲਈ ਹੈ ਅਤੇ ਜਲਦ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਵਿਗਿਆਨਕ ਜਾਂਚ ਜਾਰੀ ਹੈ ਅਤੇ ਇਸ ਦੇ ਪੂਰਨ ਹੋਣ ’ਤੇ ਵੇਰਵੇ ਸਾਂਝੇ ਕੀਤੇ ਜਾਣਗੇ।

watch…..CM Mann Advocates Stronger UK Ties in Education, Manufacturing, and Other Key Sectors

ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਚੌਕਸ ਹੈ, ਜਿੱਥੇ ਰੋਜ਼ਾਨਾ ਲੱਖਾਂ ਸ਼ਰਧਾਲੂ ਨਤਮਸਤਕ ਹੁੰਦੇ ਹਨ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਵੀ ਇਸ ਮਾਮਲੇ ਵਿੱਚ ਕੋਈ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਹੈ। ਸੁਰੱਖਿਆ ਵਧਾਉਣ ਦੇ ਨਾਲ-ਨਾਲ ਸਥਿਤੀ ’ਤੇ ਪੂਰੀ ਨਜ਼ਰ ਛ�ੱਖੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਤੋਂ ਬਚਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਸੁਚੇਤ ਅਤੇ ਸਮਰੱਥ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕ ਨਹੀਂ ਸਕਦੇ ਅਤੇ ਸੂਬਾ ਸਰਕਾਰ ਉਨ੍ਹਾਂ ਲਈ ਸਖਤ ਸਜ਼ਾ ਯਕੀਨੀ ਬਣਾਏਗੀ।

ਇਸ ਦੌਰਾਨ, ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਉਮੀਦ ਜਤਾਈ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਹਮੇਸ਼ਾ ਮਜ਼ਬੂਤ ਰਹੇਗੀ, ਅਤੇ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here