Homeਪੰਜਾਬੀਪੰਜਾਬਮੁੱਖ ਮੰਤਰੀ ਮਾਨ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ...

ਮੁੱਖ ਮੰਤਰੀ ਮਾਨ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ; ਦੋਆਬਾ ਖੇਤਰ ਨੂੰ ਵੱਡਾ ਉਦਯੋਗਿਕ ਹੁਲਾਰਾ

- Advertisement -spot_img

ਫਗਵਾੜਾ, 7 ਮਈ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਗਵਾੜਾ ਵਿਖੇ ਜੇ.ਸੀ.ਟੀ. ਮਿੱਲ ਨੂੰ ਮੁੜ ਚਾਲੂ ਕਰਨ ਦਾ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੋਆਬਾ ਖੇਤਰ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਨਵੀਂ ਰੌਣਕ ਮਿਲੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਉਪਲਬਧ ਹੋਣਗੇ।

ਮੁੱਖ ਮੰਤਰੀ ਨੇ ਆਪਣੀ ਸ਼ੁਕਰਾਨਾ ਯਾਤਰਾ ਦੌਰਾਨ ਇਹ ਐਲਾਨ ਕਰਦਿਆਂ ਕਿਹਾ, “ਮੈਂ ਫਗਵਾੜਾ ਵਾਸੀਆਂ ਅਤੇ ਪੂਰੇ ਪੰਜਾਬ ਲਈ ਖੁਸ਼ਖਬਰੀ ਲੈ ਕੇ ਆਇਆ ਹਾਂ। ਜੇ.ਸੀ.ਟੀ. ਮਿੱਲ ਛੇਤੀ ਹੀ ਮੁੜ ਚਾਲੂ ਹੋਵੇਗੀ ਅਤੇ ਇਸ ਦੀ ਪੁਰਾਣੀ ਸ਼ਾਨ ਵਾਪਸ ਆਵੇਗੀ।”

ਮੁੱਖ ਮੰਤਰੀ ਦੇ ਵੱਡੇ ਐਲਾਨ:

  • ਜੇ.ਸੀ.ਟੀ. ਮਿੱਲ ਚਾਲੂ ਹੋਣ ਤੋਂ ਪਹਿਲਾਂ ਹਰ ਵਰਕਰ ਦੀ ਬਕਾਇਆ ਤਨਖਾਹ ਅਤੇ ਹੋਰ ਅਦਾਇਗੀਆਂ ਪੂਰੀਆਂ ਕੀਤੀਆਂ ਜਾਣਗੀਆਂ।
  • ਗੰਨਾ ਉਤਪਾਦਕਾਂ ਦੇ ਬਕਾਏ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਵੇਗਾ।
  • ਜਿਹੜੇ ਲੋਕ ਵਿਦੇਸ਼ ਭੱਜ ਗਏ ਹਨ, ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਗਈਆਂ ਹਨ ਅਤੇ ਉਨ੍ਹਾਂ ਰਾਹੀਂ ਕਿਸਾਨਾਂ ਦਾ ਬਕਾਇਆ ਚੁਕਾਇਆ ਜਾਵੇਗਾ।
  • ਜੇ.ਸੀ.ਟੀ. ਦੀ ਫੁੱਟਬਾਲ ਟੀਮ ਨੂੰ ਵੀ ਮੁੜ ਸੁਰਜੀਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਬੇਅਦਬੀ ਵਿਰੋਧੀ ਕਾਨੂੰਨ ਬਾਰੇ ਗੱਲ ਕਰਦਿਆਂ ਕਿਹਾ, “ਹੁਣ ਬਹੁਤ ਸਖ਼ਤ ਕਾਨੂੰਨ ਲਾਗੂ ਹੋ ਚੁੱਕਾ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕੇਗਾ।”

ਭਾਜਪਾ ਉੱਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ, “ਭਾਜਪਾ ਵੰਡ ਅਤੇ ਖੌਫ ਦਾ ਮਾਹੌਲ ਬਣਾ ਰਹੀ ਹੈ। ਪੰਜਾਬ ਨੂੰ ਇਸ ਕੋਝੀ ਰਾਜਨੀਤੀ ਤੋਂ ਦੂਰ ਰਹਿਣਾ ਚਾਹੀਦਾ ਹੈ, ਜਿਸ ਨੇ ਪਹਿਲਾਂ ਵੀ ਸੂਬੇ ਨੂੰ ਕਾਲੇ ਦੌਰ ਵਿੱਚ ਧੱਕਿਆ ਸੀ।”

watch…..ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਉਮਰ ਕੈਦ! ਮਾਨ ਸਰਕਾਰ ਨੇ ਬਿੱਲ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਾਲ ਭਰ ਚੱਲਣ ਵਾਲੇ ਵਿਸ਼ਾਲ ਸਮਾਗਮਾਂ ਦਾ ਐਲਾਨ ਵੀ ਕੀਤਾ ਅਤੇ ਇਸ ਲਈ ਸੰਤ ਸਮਾਜ ਤੋਂ ਆਸ਼ੀਰਵਾਦ ਮੰਗਿਆ।

ਉਨ੍ਹਾਂ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਭਲਾਈ ਯੋਜਨਾਵਾਂ — ਮੁੱਖ ਮੰਤਰੀ ਸਿਹਤ ਯੋਜਨਾ, ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਲੋਕ ਹਿਤਕਾਰੀ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਸੀਨੀਅਰ ਆਪ ਆਗੂ ਹਰਨੂਰ ਸਿੰਘ ਹਰਜੀ ਮਾਨ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here