Homeਪੰਜਾਬੀਪੰਜਾਬ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ, ਯੋਜਨਾ ਲਈ 9300 ਕਰੋੜ...

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ, ਯੋਜਨਾ ਲਈ 9300 ਕਰੋੜ ਰੁਪਏ ਦੀ ਵਿਵਸਥਾ

- Advertisement -spot_img

– 97 ਫੀਸਦ ਤੋਂ ਵੱਧ ਔਰਤਾਂ ਨੂੰ ਹਰ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਚੰਡੀਗੜ੍ਹ, 29 ਮਾਰਚ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਸ ਨਾਲ ਪੰਜਾਬ ਵਿੱਚ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਮਿਲੇਗਾ।

ਇਸ ਯੋਜਨਾ ਲਈ ਵਿੱਤੀ ਸਾਲ 2026-27 ਵਿੱਚ 9300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਹ ਯੋਜਨਾ ਔਰਤਾਂ ਨੂੰ ਵਿੱਤੀ ਆਜ਼ਾਦੀ ਅਤੇ ਸਸ਼ਕਤੀਕਰਨ ਦੇ ਰਾਹ ’ਤੇ ਲਿਆਉਣ ਵਾਲੀ ਦੇਸ਼ ਦੀਆਂ ਸਭ ਤੋਂ ਵੱਡੀਆਂ ਮਹਿਲਾ-ਪੱਖੀ ਡੀ.ਬੀ.ਟੀ. ਸਕੀਮਾਂ ਵਿੱਚ ਸ਼ਾਮਲ ਹੋਵੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰੇਗੀ ਅਤੇ ਉਨ੍ਹਾਂ ਨੂੰ ਘਰ-ਪਰਿਵਾਰ ਲਈ ਲੋੜੀਂਦੀਆਂ ਇੱਛਾਵਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰੇਗੀ। ਇੱਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ ਅਤੇ ਇੱਕੋ ਪਰਿਵਾਰ ਦੀਆਂ ਕਈ ਔਰਤਾਂ ਵੀ ਲਾਭ ਲੈ ਸਕਣਗੀਆਂ।

ਸਮਾਜਿਕ ਭਲਾਈ ਪੈਨਸ਼ਨਰ ਔਰਤਾਂ ਨੂੰ ਵੀ ਇਸ ਯੋਜਨਾ ਤਹਿਤ ਵਧੀਕ ਲਾਭ ਮਿਲੇਗਾ। ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਨਮਾਨ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ। ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ।

watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਐਨ.ਐਚ.ਏ.ਆਈ. ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਭਰਨ, ਪੀ.ਐਸ.ਪੀ.ਸੀ.ਐੱਲ. ਅਤੇ ਪੀ.ਐੱਸ.ਟੀ.ਸੀ.ਐੱਲ. ਦੇ ਸੀ.ਐੱਮ.ਡੀ. ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਯੋਗਤਾਵਾਂ ਵਿੱਚ ਸੋਧ, ਪਛਵਾੜਾ ਕੋਲਾ ਖਾਣ ਵਿਖੇ ਮਨੁੱਖੀ ਸ਼ਕਤੀ ਭਰਤੀ ਅਤੇ ਲੀਜ਼ਹੋਲਡ ਉਦਯੋਗਿਕ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here