Homeਪੰਜਾਬੀਧਰਮਮੁੱਖ ਮੰਤਰੀ ਵਜੋਂ ਨਹੀਂ, ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼...

ਮੁੱਖ ਮੰਤਰੀ ਵਜੋਂ ਨਹੀਂ, ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ ਮਾਨ

- Advertisement -spot_img

ਚੰਡੀਗੜ੍ਹ, 6 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਨੂੰ ਪੂਰਨ ਸਤਿਕਾਰ ਨਾਲ ਸਵੀਕਾਰ ਕਰਦਿਆਂ ਐਲਾਨ ਕੀਤਾ ਹੈ ਕਿ ਉਹ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ।

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਅਤੇ ਸਰਵਉੱਚ ਅਸਥਾਨ ਹੈ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ ‘ਤੇ ਹੈ, ਜਿਸ ਨੂੰ ਪੂਰੇ ਸਤਿਕਾਰ ਨਾਲ ਪ੍ਰਵਾਨ ਕਰਦਿਆਂ ਪਾਲਣਾ ਕੀਤੀ ਜਾਵੇਗੀ। ਮੈਂ ਨੰਗੇ ਪੈਰੀਂ ਚੱਲ ਕੇ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਜ਼ਰ ਹੋਵਾਂਗਾ।”

watch…..Two Arrests Made in 328 Missing Saroops Investigation

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ 15 ਜਨਵਰੀ ਨੂੰ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਕਾਨਫਰੰਸ ਵਿੱਚ ਸ਼ਿਰਕਤ ਕਰਨ ਆ ਰਹੇ ਹਨ, ਪਰ ਉਹ ਹਰ ਹਾਲਤ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਉਨ੍ਹਾਂ ਉਸ ਦਿਨ ਲਈ ਅਗਾਊਂ ਮਾਫੀ ਵੀ ਮੰਗ ਲਈ।

ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਮੇਰੇ ਅਤੇ ਮੇਰੇ ਪਰਿਵਾਰ ਲਈ ਸਦਾ ਹੀ ਸਰਵਉੱਚ ਸੀ, ਹੈ ਅਤੇ ਸਦਾ ਰਹੇਗਾ।”

ਯਾਦ ਰਹੇ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨੇ ਮੁੱਖ ਮੰਤਰੀ ਨੂੰ ਸਿੱਖ ਅਦਾਰਿਆਂ ਅਤੇ ਮਰਿਆਦਾ ਨਾਲ ਜੁੜੇ ਮੁੱਦਿਆਂ ‘ਤੇ ਬਿਆਨਾਂ ਕਾਰਨ 15 ਜਨਵਰੀ ਨੂੰ ਸਵੇਰੇ 10 ਵਜੇ ਤਖ਼ਤ ਸਕੱਤਰੇਤ ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here