Homeਪੰਜਾਬੀਸਿਹਤਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਵਰਦਾਨ – 1.60 ਲੱਖ ਲੋਕਾਂ ਨੇ...

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਵਰਦਾਨ – 1.60 ਲੱਖ ਲੋਕਾਂ ਨੇ 191 ਕਰੋੜ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ: ਡਾ. ਬਲਬੀਰ

- Advertisement -spot_img
  • ਪੰਜਾਬ ਦਾ ਸਿਹਤ ਮਾਡਲ ਹੁਣ ਦੇਸ਼ ਭਰ ਵਿੱਚ ਕਾਪੀ ਹੋਣ ਲੱਗਿਆ
  • ਰਾਜਿੰਦਰਾ ਹਸਪਤਾਲ ਤੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਕਾਇਆ-ਕਲਪ ਨਾਲ ਸਿਹਤ ਕ੍ਰਾਂਤੀ ਦਾ ਆਗਾਜ਼

ਚੰਡੀਗੜ੍ਹ/ਪਟਿਆਲਾ, 25 ਮਾਰਚ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਹੁਣ ਤੱਕ 1.60 ਲੱਖ ਲੋਕਾਂ ਨੇ 191 ਕਰੋੜ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ 65 ਲੱਖ ਪਰਿਵਾਰਾਂ ਤੇ ਲਗਭਗ 3 ਕਰੋੜ ਲੋਕਾਂ ਲਈ ਸਿਹਤ ਕਾਰਡ ਬਣਾਏ ਜਾਣੇ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 25 ਲੱਖ ਕਾਰਡ ਬਣ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਮਾਰੀ ਦੀ ਉਡੀਕ ਕਰਨ ਦੀ ਬਜਾਏ ਪਹਿਲਾਂ ਹੀ ਆਪਣਾ ਸਿਹਤ ਕਾਰਡ ਬਣਵਾ ਲੈਣ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸਿਹਤ ਖੇਤਰ ਵਿੱਚ ਚਾਰ ਸਾਲਾਂ ਵਿੱਚ ਇਤਿਹਾਸਕ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਕਾਇਆ-ਕਲਪ ਨਾਲ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋਈ।

ਸਿਹਤ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ 9 ਨਵੀਂ ਮੈਡੀਕਲ ਕਾਲਜ ਬਣ ਰਹੇ ਹਨ, ਜਿਨ੍ਹਾਂ ਵਿੱਚ 600 ਨਵੀਆਂ ਐੱਮ.ਬੀ.ਬੀ.ਐੱਸ. ਸੀਟਾਂ ਵਧਣਗੀਆਂ। ਸਾਰੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ 200 ਕਰੋੜ ਰੁਪਏ ਦਾ ਨਵਾਂ ਸਾਜੋ-ਸਮਾਨ ਖਰੀਦਿਆ ਜਾ ਰਿਹਾ ਹੈ ਅਤੇ 22 ਕ੍ਰਿਟੀਕਲ ਕੇਅਰ ਬਲਾਕ ਬਣਾਏ ਜਾ ਰਹੇ ਹਨ।

watch….ਪੰਜਾਬ ਸਰਕਾਰ ਰਾਜਸਥਾਨ ਤੋਂ 1.44 ਲੱਖ ਕਰੋੜ ਰੁਪਏ ਦੇ ਪਾਣੀ ਬਕਾਏ ਦੀ ਵਸੂਲੀ ਕਰੇਗੀ – ਮੁੱਖ ਮੰਤਰੀ ਮਾਨ

ਉਨ੍ਹਾਂ ਇਹ ਵੀ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੀ ਮੰਗ ਘਟਾਉਣ ਲਈ ਸਪਲਾਈ ਚੇਨ ਤੋੜੀ ਗਈ ਹੈ ਅਤੇ ਨਸ਼ਾ ਕਰਨ ਵਾਲਿਆਂ ਲਈ ਮਜ਼ਬੂਤ ਇਲਾਜੀ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ।

ਡਾ. ਬਲਬੀਰ ਸਿੰਘ ਨੇ ਖੁਲਾਸਾ ਕੀਤਾ ਕਿ ਰਾਜ ਵਿੱਚ 883 ਆਮ ਆਦਮੀ ਕਲੀਨਿਕਾਂ ਨੇ 5 ਕਰੋੜ ਓ.ਪੀ.ਡੀ. ਕਰਕੇ 1.69 ਕਰੋੜ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਹੈ। ਸੀ.ਐੱਮ. ਦੀ ਯੋਗਸ਼ਾਲਾ ਪ੍ਰਾਜੈਕਟ ਤਹਿਤ ਰੋਜ਼ਾਨਾ 8000 ਯੋਗਾ ਸੈਸ਼ਨ ਹੋ ਰਹੇ ਹਨ, ਜਿਸ ਤੋਂ 2 ਲੱਖ ਲੋਕ ਲਾਭ ਲੈ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਰਕਾਰ ਨੇ 948 ਜਨਰਲ ਡਾਕਟਰ ਅਤੇ 627 ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਕੀਤੀ ਹੈ ਅਤੇ ਪੈਰਾਮੈਡੀਕਲ ਸਟਾਫ਼ ਵਿੱਚ ਵੀ ਵੱਡੀ ਭਰਤੀ ਕੀਤੀ ਗਈ ਹੈ। ਫਰਿਸਤੇ ਸਕੀਮ ਤਹਿਤ ਹੁਣ ਤੱਕ 600 ਤੋਂ ਵੱਧ ਕੀਮਤੀ ਜਾਨਾਂ ਬਚਾਈਆਂ ਗਈਆਂ ਹਨ।

ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਪਟਿਆਲਾ, ਅੰਮ੍ਰਿਤਸਰ ਤੇ ਫਰੀਦਕੋਟ ਵਿਖੇ ਪੀ.ਈ.ਟੀ. ਸਕੈਨ ਸਹੂਲਤ ਸ਼ੁਰੂ ਹੋਵੇਗੀ ਅਤੇ ਕੋਕਲੀਅਰ ਇੰਪਲਾਂਟ, ਲਿਵਰ ਤੇ ਗੁਰਦਾ ਟ੍ਰਾਂਸਪਲਾਂਟ ਵਰਗੀਆਂ ਉੱਨਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਆਰ.ਪੀ.ਐੱਸ. ਸਿਬੀਆ, ਸਟੇਟ ਟੀ.ਬੀ. ਅਫ਼ਸਰ ਡਾ. ਰਜੇਸ਼ ਭਾਸਕਰ ਤੇ ਹੋਰ ਵੱਡੀ ਗਿਣਤੀ ਵਿੱਚ ਡਾਕਟਰ ਤੇ ਅਧਿਕਾਰੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here