Homeਪੰਜਾਬੀਪੰਜਾਬਮੇਡ ਇਨ ਪੰਜਾਬ ਪ੍ਰਾਜੈਕਟਾਂ ਲਈ ਸਰਕਾਰੀ ਖਰੀਦ ਵਿੱਚ ਵਿਸ਼ੇਸ਼ ਕੋਟਾ ਰੱਖਾਂਗੇ: ਸੁਖਬੀਰ...

ਮੇਡ ਇਨ ਪੰਜਾਬ ਪ੍ਰਾਜੈਕਟਾਂ ਲਈ ਸਰਕਾਰੀ ਖਰੀਦ ਵਿੱਚ ਵਿਸ਼ੇਸ਼ ਕੋਟਾ ਰੱਖਾਂਗੇ: ਸੁਖਬੀਰ ਬਾਦਲ

- Advertisement -spot_img

ਫਤਿਹਗੜ੍ਹ ਸਾਹਿਬ/ਨਾਭਾ, 2 ਨਵੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਦੀ ਅਗਲੀ ਸਰਕਾਰ ਸੂਬੇ ਦੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਖਰੀਦ ਵਿੱਚ ‘ਮੇਡ ਇਨ ਪੰਜਾਬ’ ਉਤਪਾਦਾਂ ਅਤੇ ਪ੍ਰਾਜੈਕਟਾਂ ਲਈ ਵਿਸ਼ੇਸ਼ ਕੋਟਾ ਰੱਖੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਮਜ਼ਬੂਤ ਕਰਨਾ ਅਕਾਲੀ ਦਲ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੋਵੇਗਾ।

ਫਤਿਹਗੜ੍ਹ ਸਾਹਿਬ ਅਤੇ ਨਾਭਾ ਵਿਖੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਸਰਕਾਰ ਲਘੂ ਅਤੇ ਦਰਮਿਆਨੇ ਉਦਯੋਗਾਂ ਨੂੰ ਵਿਸ਼ੇਸ਼ ਤੌਰ ’ਤੇ ਉਤਸ਼ਾਹਿਤ ਕਰੇਗੀ। ਉਨ੍ਹਾਂ ਵਾਅਦਾ ਕੀਤਾ ਕਿ ਇਨ੍ਹਾਂ ਖੇਤਰਾਂ ਵਿੱਚ ਸਥਾਪਿਤ ਹੋਣ ਵਾਲੀਆਂ ਸਾਰੀਆਂ ਨਵੀਆਂ ਇਕਾਈਆਂ ਨੂੰ ਸੂਬੇ ਦਾ ਜੀਐੱਸਟੀ ਆਪਣੇ ਕੋਲ ਰੱਖਣ ਦੀ ਸਹੂਲਤ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਇੰਸਪੈਕਟਰੀ ਰਾਜ ਤੋਂ ਮੁਕਤ ਕੀਤਾ ਜਾਵੇਗਾ ਅਤੇ ਸੂਬੇ ਭਰ ਵਿੱਚ ਉਦਯੋਗਿਕ ਇਕਾਈਆਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਵਪਾਰੀਆਂ ਲਈ ਰਾਹਤ ਸਕੀਮ ਮੁੜ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਤਹਿਤ ਖਾਤੇ ਰੱਖਣ ਦੀ ਲਾਜ਼ਮੀ ਸ਼ਰਤ ਖ਼ਤਮ ਕਰਕੇ ਵਪਾਰੀਆਂ ਨੂੰ ਇਕਮੁਸ਼ਤ ਟੈਕਸ ਅਦਾ ਕਰਨ ਦੀ ਸਹੂਲਤ ਦਿੱਤੀ ਜਾਵੇਗੀ।

watch…ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ! ‘ਆਪ’ ਦੇ ਤਿੰਨ ਵਿਧਾਇਕ ਭਾਜਪਾ ਵਿੱਚ ਸ਼ਾਮਲ

ਫਤਿਹਗੜ੍ਹ ਸਾਹਿਬ ਅਤੇ ਨਾਭਾ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਮੱਖਣ ਸਿੰਘ ਲਾਲਕਾ ਨੇ ਵਪਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਮੰਚ ਸੰਚਾਲਨ ਕੀਤਾ।

ਇੰਸਪੈਕਟਰੀ ਰਾਜ ਖ਼ਤਮ ਕਰਨ ਦਾ ਵਾਅਦਾ

ਸੁਖਬੀਰ  ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਨਾਗਰਿਕਾਂ ’ਤੇ ਪੂਰਾ ਭਰੋਸਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਦਲ ਦੀ ਅਗਲੀ ਸਰਕਾਰ ਬਣਨ ’ਤੇ ਇੰਸਪੈਕਟਰੀ ਰਾਜ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇਗਾ ਅਤੇ ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਵਪਾਰੀਆਂ ਦੇ ਕਾਰੋਬਾਰਾਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਹ ਫਤਿਹਗੜ੍ਹ ਸਾਹਿਬ ਸਿਲਾਈ ਮਸ਼ੀਨ ਐਸੋਸੀਏਸ਼ਨ ਦੇ ਬਲਵੰਤ ਸਿੰਘ ਸਮੇਤ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇ ਰਹੇ ਸਨ।

ਸਰਹਿੰਦ ਵਿੱਚ ਇੱਕ ਹਜ਼ਾਰ ਏਕੜ ’ਚ ਫੋਕਲ ਪੁਆਇੰਟ ਬਣਾਉਣ ਦਾ ਐਲਾਨ

ਅਕਾਲੀ ਦਲ ਦੇ ਪ੍ਰਧਾਨ ਨੇ ਸਰਹਿੰਦ ਵਿੱਚ ਇੱਕ ਹਜ਼ਾਰ ਏਕੜ ਜ਼ਮੀਨ ’ਤੇ ਨਵਾਂ ਫੋਕਲ ਪੁਆਇੰਟ ਸਥਾਪਿਤ ਕਰਨ ਦਾ ਵਾਅਦਾ ਵੀ ਕੀਤਾ। ਉਨ੍ਹਾਂ ਕਿਹਾ ਕਿ ਸਰਹਿੰਦ ਦੀ ਭੂਗੋਲਿਕ ਸਥਿਤੀ ਅਤੇ ਹੋਰ ਸਥਾਨਕ ਵਿਸ਼ੇਸ਼ਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ ਉਦਯੋਗਿਕ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਹਨ, ਜਿਨ੍ਹਾਂ ਦਾ ਲਾਭ ਲੈਣ ਲਈ ਫੋਕਲ ਪੁਆਇੰਟ ਸਥਾਪਿਤ ਕੀਤਾ ਜਾਵੇਗਾ।

ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਅਗਲੀਆਂ ਚੋਣਾਂ ਦੌਰਾਨ ਸੂਬੇ ਦੀ ਅਗਵਾਈ ਬਾਰੇ ਸੋਚ-ਸਮਝ ਕੇ ਫ਼ੈਸਲਾ ਲੈਣ। ਉਨ੍ਹਾਂ ਕਿਹਾ ਕਿ ਗ਼ਲਤ ਚੋਣ ਨਾਲ ਪੰਜਾਬ ਦੇ ਪੰਜ ਸਾਲ ਹੋਰ ਬਰਬਾਦ ਹੋ ਸਕਦੇ ਹਨ।

ਉਨ੍ਹਾਂ ਵਪਾਰ ਅਤੇ ਉਦਯੋਗ ਜਗਤ ਦੇ ਨੁਮਾਇੰਦਿਆਂ ਨੂੰ ਅਕਾਲੀ ਦਲ ਦੀ ਪਿਛਲੀ ਸਰਕਾਰ ਦੇ ਕੰਮਾਂ ਦੀ ਤੁਲਨਾ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਨਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਗਿਆ, ਵਿਸ਼ਵ ਪੱਧਰੀ ਸੜਕ ਨੈੱਟਵਰਕ ਵਿਕਸਿਤ ਕੀਤਾ ਗਿਆ, ਹਵਾਈ ਅੱਡਿਆਂ ਦਾ ਵਿਕਾਸ ਹੋਇਆ ਅਤੇ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਗਿਆ।

ਵਪਾਰੀਆਂ ਨੇ ਆਪਣੀਆਂ ਮੰਗਾਂ ਰੱਖੀਆਂ

ਮੀਟਿੰਗਾਂ ਦੌਰਾਨ ਵੱਖ-ਵੱਖ ਵਪਾਰਕ ਅਤੇ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸੁਖਬੀਰ ਸਿੰਘ ਬਾਦਲ ਦੇ ਸਾਹਮਣੇ ਰੱਖੀਆਂ।

ਟਰੱਕ ਬਿਲਡਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਰੋਡ ਟੈਕਸ ਵਿੱਚ ਕਟੌਤੀ ਦੀ ਮੰਗ ਕੀਤੀ। ਫਤਿਹਗੜ੍ਹ ਸਾਹਿਬ ਆੜ੍ਹਤੀਆ ਐਸੋਸੀਏਸ਼ਨ ਦੇ ਸਾਧੂ ਸਿੰਘ ਭੱਟਮਾਜਰਾ ਨੇ ਕਮਿਸ਼ਨ ਏਜੰਟਾਂ ਲਈ ਢਾਈ ਫ਼ੀਸਦੀ ਕਮਿਸ਼ਨ ਯਕੀਨੀ ਬਣਾਉਣ ਦੀ ਮੰਗ ਉਠਾਈ।

ਪੈਸਟੀਸਾਈਡ ਐਸੋਸੀਏਸ਼ਨ ਦੇ ਰਾਕੇਸ਼ ਸਿੰਘ ਨੇ ਕਿਹਾ ਕਿ ਕੀਟਨਾਸ਼ਕ ਦਵਾਈਆਂ ਜਾਂ ਬੀਜਾਂ ਦੀ ਘਟੀਆ ਗੁਣਵੱਤਾ ਲਈ ਡੀਲਰਾਂ ਨੂੰ ਬਿਨਾਂ ਉਚਿਤ ਜਾਂਚ ਦੇ ਜ਼ਿੰਮੇਵਾਰ ਨਾ ਠਹਿਰਾਇਆ ਜਾਵੇ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਸੰਦੀਪ ਵਰਮਾ ਨੇ ਜੀਐੱਸਟੀ ਪ੍ਰਣਾਲੀ ਨੂੰ ਤਰਕਸੰਗਤ ਬਣਾਉਣ ਦੀ ਮੰਗ ਕੀਤੀ, ਜਦਕਿ ਸੁਨਿਆਰਾ ਯੂਨੀਅਨ ਦੇ ਚਰਨਜੀਤ ਸਹਿਦੇਵ ਨੇ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੀ ਜਾਂਦੀ ਬੇਲੋੜੀ ਦਖ਼ਲਅੰਦਾਜ਼ੀ ਤੋਂ ਸੁਰੱਖਿਆ ਦੀ ਮੰਗ ਰੱਖੀ।

ਇਸ ਮੌਕੇ ਨਾਭਾ ਸੁਨਿਆਰਾ ਯੂਨੀਅਨ ਦੇ ਜੌਨੀ ਬੱਗਾ, ਨਾਭਾ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਮੋਦ ਗੁਪਤਾ, ਨਾਭਾ ਬਰਤਨ ਐਸੋਸੀਏਸ਼ਨ ਦੇ ਵਿਪਿਨ ਸ਼ਰਮਾ ਅਤੇ ਨਾਭਾ ਟਾਇਰ ਐਸੋਸੀਏਸ਼ਨ ਦੇ ਧਰਮੇਂਦਰ ਗੁਪਤਾ ਸਮੇਤ ਹੋਰ ਨੁਮਾਇੰਦਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here