Homeਪੰਜਾਬੀਸਿਹਤਮੇਹਰ ਹਸਪਤਾਲ ਮਾਮਲੇ ਵਿੱਚ ਸਮਝੌਤਾ, ਪਰਿਵਾਰ ਨੇ ਸਾਰੀਆਂ ਸ਼ਿਕਾਇਤਾਂ ਲਈਆਂ ਵਾਪਸ

ਮੇਹਰ ਹਸਪਤਾਲ ਮਾਮਲੇ ਵਿੱਚ ਸਮਝੌਤਾ, ਪਰਿਵਾਰ ਨੇ ਸਾਰੀਆਂ ਸ਼ਿਕਾਇਤਾਂ ਲਈਆਂ ਵਾਪਸ

- Advertisement -spot_img

ਪਟਿਆਲਾ, 8 ਜੂਨ

ਪਟਿਆਲਾ ਦੇ ਫੈਕਟਰੀ ਏਰੀਆ ਸਥਿਤ ਮੇਹਰ ਹਸਪਤਾਲ ਵਿੱਚ 6 ਜੂਨ ਨੂੰ ਮਰੀਜ਼ ਕੁਲਦੀਪ ਕੌਰ ਦੇ ਦਿਹਾਂਤ ਤੋਂ ਬਾਅਦ ਉੱਠੇ ਵਿਵਾਦ ਦਾ ਅੱਜ ਆਪਸੀ ਸਹਿਮਤੀ ਨਾਲ ਨਿਪਟਾਰਾ ਹੋ ਗਿਆ। ਮ੍ਰਿਤਕਾ ਦੇ ਪਤੀ ਪ੍ਰਦੀਪ ਕੁਮਾਰ ਅਤੇ ਮੇਹਰ ਹਸਪਤਾਲ ਦੇ ਡਾਇਰੈਕਟਰ ਡਾ. ਹਰਮੇਸ਼ ਸਿੰਘ ਮੱਲੀ ਦਰਮਿਆਨ ਲਿਖਤੀ ਸਮਝੌਤਾ ਹੋਣ ਤੋਂ ਬਾਅਦ ਪਰਿਵਾਰ ਨੇ ਹਸਪਤਾਲ ਪ੍ਰਬੰਧਨ ਖ਼ਿਲਾਫ਼ ਦਰਜ ਕਰਵਾਈਆਂ ਸਾਰੀਆਂ ਸ਼ਿਕਾਇਤਾਂ ਅਤੇ ਕਾਨੂੰਨੀ ਕਾਰਵਾਈਆਂ ਵਾਪਸ ਲੈ ਲਈਆਂ ਹਨ।

ਜ਼ਿਕਰਯੋਗ ਹੈ ਕਿ ਕੁਲਦੀਪ ਕੌਰ ਦੇ ਦਿਹਾਂਤ ਮਗਰੋਂ ਪਰਿਵਾਰ ਵੱਲੋਂ ਹਸਪਤਾਲ ਪ੍ਰਬੰਧਨ ਅਤੇ ਡਾ. ਹਰਮੇਸ਼ ਸਿੰਘ ਮੱਲੀ ‘ਤੇ ਗਲਤ ਇਲਾਜ ਕਰਨ ਅਤੇ ਮਰੀਜ਼ ਦੀ ਅਸਲ ਸਿਹਤ ਸਥਿਤੀ ਬਾਰੇ ਜਾਣਕਾਰੀ ਨਾ ਦੇਣ ਦੇ ਦੋਸ਼ ਲਗਾਏ ਗਏ ਸਨ, ਜਿਸ ਕਾਰਨ ਹਸਪਤਾਲ ਦੇ ਬਾਹਰ ਧਰਨਾ-ਪ੍ਰਦਰਸ਼ਨ ਵੀ ਕੀਤਾ ਗਿਆ ਸੀ।

ਡਾ. ਹਰਮੇਸ਼ ਸਿੰਘ ਮੱਲੀ ਨੇ ਦੱਸਿਆ ਕਿ ਕੁਲਦੀਪ ਕੌਰ ਦਾ ਇਲਾਜ ਮੇਹਰ ਹਸਪਤਾਲ ਵਿੱਚ ਚੱਲ ਰਿਹਾ ਸੀ ਅਤੇ ਉਸ ਦੀ ਪਿੱਤੇ ਦੀ ਪੱਥਰੀ ਦਾ ਆਪ੍ਰੇਸ਼ਨ ਸਫਲਤਾਪੂਰਵਕ ਕੀਤਾ ਗਿਆ ਸੀ। ਆਪ੍ਰੇਸ਼ਨ ਤੋਂ ਬਾਅਦ ਮਰੀਜ਼ ਨੂੰ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ, ਪਰ ਦੇਰ ਰਾਤ ਉਸ ਦੀ ਸਿਹਤ ਅਚਾਨਕ ਵਿਗੜ ਗਈ ਅਤੇ 7 ਜੂਨ ਨੂੰ ਤੜਕੇ ਕਰੀਬ 12:30 ਵਜੇ ਉਸ ਦਾ ਦਿਹਾਂਤ ਹੋ ਗਿਆ।

ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਦੁਖਦਾਈ ਸੀ ਅਤੇ ਇਸ ਕਾਰਨ ਹਸਪਤਾਲ ਅਤੇ ਡਾਕਟਰੀ ਸੇਵਾਵਾਂ ‘ਤੇ ਵੀ ਸਵਾਲ ਖੜ੍ਹੇ ਹੋਏ। ਹਾਲਾਂਕਿ ਬਾਅਦ ਵਿੱਚ ਮ੍ਰਿਤਕਾ ਦੇ ਪਤੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ, ਜਿਸ ਦੌਰਾਨ ਇਲਾਜ ਦੀ ਪੂਰੀ ਪ੍ਰਕਿਰਿਆ ਅਤੇ ਮੌਤ ਦੇ ਕੁਦਰਤੀ ਕਾਰਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

ਡਾ. ਮੱਲੀ ਮੁਤਾਬਕ, ਸਾਰੀ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ ਪਰਿਵਾਰ ਨੇ ਲਿਖਤੀ ਰੂਪ ਵਿੱਚ ਸਪੱਸ਼ਟ ਕੀਤਾ ਹੈ ਕਿ ਕੁਲਦੀਪ ਕੌਰ ਦੀ ਮੌਤ ਕੁਦਰਤੀ ਕਾਰਨਾਂ ਕਰਕੇ ਹੋਈ ਹੈ ਅਤੇ ਇਸ ਵਿੱਚ ਹਸਪਤਾਲ ਦੇ ਕਿਸੇ ਵੀ ਡਾਕਟਰ ਜਾਂ ਸਟਾਫ਼ ਮੈਂਬਰ ਦੀ ਕੋਈ ਲਾਪਰਵਾਹੀ ਜਾਂ ਗਲਤੀ ਨਹੀਂ ਸੀ।

ਸਮਝੌਤੇ ਤਹਿਤ ਪਰਿਵਾਰ ਨੇ ਹਸਪਤਾਲ ਖ਼ਿਲਾਫ਼ ਕੀਤੀਆਂ ਸਾਰੀਆਂ ਪੁਲਿਸ, ਮੈਡੀਕਲ, ਅਦਾਲਤੀ ਅਤੇ ਹੋਰ ਕਿਸੇ ਵੀ ਤਰ੍ਹਾਂ ਦੀਆਂ ਸ਼ਿਕਾਇਤਾਂ ਅਤੇ ਕਾਰਵਾਈਆਂ ਵਾਪਸ ਲੈ ਲਈਆਂ ਹਨ ਅਤੇ ਭਵਿੱਖ ਵਿੱਚ ਇਸ ਸਬੰਧੀ ਕੋਈ ਹੋਰ ਕਾਰਵਾਈ ਨਾ ਕਰਨ ਦਾ ਫੈਸਲਾ ਕੀਤਾ ਹੈ।

ਡਾ. ਹਰਮੇਸ਼ ਸਿੰਘ ਮੱਲੀ ਨੇ ਕਿਹਾ ਕਿ ਕੁਲਦੀਪ ਕੌਰ ਦਾ ਅਚਾਨਕ ਦਿਹਾਂਤ ਉਨ੍ਹਾਂ ਲਈ ਵੀ ਬਹੁਤ ਵੱਡਾ ਸਦਮਾ ਹੈ। ਉਨ੍ਹਾਂ ਕਿਹਾ ਕਿ ਮੇਹਰ ਹਸਪਤਾਲ ਦਾ ਸਮੂਹ ਸਟਾਫ਼ ਅਤੇ ਪ੍ਰਬੰਧਨ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here