Homeਪੰਜਾਬੀਪੰਜਾਬਮੋਗਾ ਵਿੱਚ ਸਫਾਈ ਪ੍ਰਬੰਧਾਂ 'ਤੇ ਹਰਜੋਤ ਬੈਂਸ ਦਾ ਐਕਸ਼ਨ, ਨਗਰ ਨਿਗਮ ਕਮਿਸ਼ਨਰ...

ਮੋਗਾ ਵਿੱਚ ਸਫਾਈ ਪ੍ਰਬੰਧਾਂ ‘ਤੇ ਹਰਜੋਤ ਬੈਂਸ ਦਾ ਐਕਸ਼ਨ, ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ

- Advertisement -spot_img

ਚੰਡੀਗੜ੍ਹ/ਮੋਗਾ, 23 ਜੂਨ

ਪੰਜਾਬ ਸਰਕਾਰ ਵੱਲੋਂ ਸਫਾਈ ਅਤੇ ਨਾਗਰਿਕ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ ਨੇ ਅੱਜ ਮੋਗਾ ਸ਼ਹਿਰ ਦਾ ਅਚਨਚੇਤ ਦੌਰਾ ਕੀਤਾ। ਦੌਰੇ ਦੌਰਾਨ ਸ਼ਹਿਰ ਵਿੱਚ ਸਫਾਈ ਪ੍ਰਬੰਧਾਂ ਵਿੱਚ ਗੰਭੀਰ ਕੁਤਾਹੀਆਂ ਸਾਹਮਣੇ ਆਉਣ ‘ਤੇ ਉਨ੍ਹਾਂ ਨਗਰ ਨਿਗਮ ਮੋਗਾ ਦੇ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ।

ਨਿਰੀਖਣ ਦੌਰਾਨ ਬੈਂਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕਈ ਥਾਵਾਂ ‘ਤੇ ਖੁੱਲ੍ਹੇ ਵਿੱਚ ਪਿਆ ਕੂੜਾ ਅਤੇ ਗੰਦਗੀ ਦੇ ਢੇਰ ਵੇਖੇ। ਉਨ੍ਹਾਂ ਕਿਹਾ ਕਿ ਇਹ ਹਾਲਤ ਮੁੱਖ ਮੰਤਰੀ ਭਗਵੰਤ  ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਮਿਸ਼ਨ ਕਲੀਨ ਪੰਜਾਬ’ ਦੇ ਤਹਿਤ ਨਿਰਧਾਰਤ ਸਫਾਈ ਮਾਪਦੰਡਾਂ ਦੀ ਸਿੱਧੀ ਉਲੰਘਣਾ ਹੈ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਫਾਈ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਹੈ ਅਤੇ ਕਿਸੇ ਵੀ ਅਧਿਕਾਰੀ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਮੋਗਾ ਦੇ ਦੌਰੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਸਾਫ਼-ਸੁਥਰੇ ਅਤੇ ਸਿਹਤਮੰਦ ਵਾਤਾਵਰਨ ਦੇ ਹੱਕਦਾਰ ਹਨ। ਸਫਾਈ ਪ੍ਰਬੰਧਾਂ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।”

watch…..ਫਰਜ਼ੀ ਵੀਡੀਓ ਮਾਮਲੇ ‘ਤੇ ਆਪ ਦਾ ਸੂਬਾ ਪੱਧਰੀ ਪ੍ਰਦਰਸ਼ਨ, ਅਕਾਲੀ ਦਲ ‘ਤੇ ਤਿੱਖਾ ਹਮਲਾ

ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਦਾਅਵਿਆਂ ਤੱਕ ਸੀਮਿਤ ਨਹੀਂ ਹੈ, ਸਗੋਂ ਮੈਦਾਨੀ ਪੱਧਰ ‘ਤੇ ਨਿਗਰਾਨੀ ਕਰਕੇ ਕਮੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ। “ਮਿਸ਼ਨ ਕਲੀਨ ਪੰਜਾਬ ਦਾ ਮਕਸਦ ਹਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣਾ ਹੈ ਅਤੇ ਇਸ ਲਈ ਹਰ ਪੱਧਰ ‘ਤੇ ਜਵਾਬਦੇਹੀ ਯਕੀਨੀ ਬਣਾਈ ਜਾ ਰਹੀ ਹੈ,” ਉਨ੍ਹਾਂ ਕਿਹਾ।

ਬੈਂਸ ਨੇ ਦੱਸਿਆ ਕਿ ਇਸ ਮਹੀਨੇ ਸ਼ੁਰੂ ਕੀਤੀ ਗਈ ਤਕਨੀਕ ਆਧਾਰਿਤ ਸੈਨੀਟੇਸ਼ਨ ਮੁਹਿੰਮ ‘ਮਿਸ਼ਨ ਕਲੀਨ ਪੰਜਾਬ’ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ। ਇਸ ਮੁਹਿੰਮ ਤਹਿਤ ਨਗਰ ਨਿਗਮ ਕਮਿਸ਼ਨਰਾਂ, ਕਾਰਜਕਾਰੀ ਅਧਿਕਾਰੀਆਂ ਅਤੇ ਹੋਰ ਸਬੰਧਤ ਅਧਿਕਾਰੀਆਂ ਲਈ ਹਰ ਰੋਜ਼ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਦੌਰੇ ਕਰਨਾ ਲਾਜ਼ਮੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਹਰ ਸ਼ਹਿਰ ਨੂੰ 10 ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਹਰ ਜ਼ੋਨ ਲਈ ਇੱਕ ਸੁਪਰਵਾਈਜ਼ਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਫਾਈ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਫਾਈ ਸੰਕਲਪ ਨੂੰ ਦੁਹਰਾਉਂਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਸਿਰਫ਼ ਸਰਕਾਰੀ ਫਾਈਲਾਂ ਵਿੱਚ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਦਿਖਾਈ ਦੇਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਵਿੱਚ ਅਚਨਚੇਤ ਨਿਰੀਖਣ ਲਗਾਤਾਰ ਜਾਰੀ ਰਹਿਣਗੇ ਅਤੇ ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਸ਼ਹਿਰੀ ਵਿਕਾਸ ਦਾ ਅਹਿਮ ਹਿੱਸਾ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਨਾਲ ਹੀ ਪੰਜਾਬ ਦੇ ਸ਼ਹਿਰ ਸਾਫ਼ ਅਤੇ ਸੁੰਦਰ ਬਣ ਸਕਦੇ ਹਨ।

ਸ੍ਰੀ ਬੈਂਸ ਨੇ ਕਿਹਾ, “ਅਸੀਂ ਮੋਗਾ ਤੋਂ ਇੱਕ ਸਪੱਸ਼ਟ ਸੰਦੇਸ਼ ਦੇ ਰਹੇ ਹਾਂ ਕਿ ਸਫਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਜਦੋਂ ਤੱਕ ਪੰਜਾਬ ਦਾ ਹਰ ਸ਼ਹਿਰ ਸਫਾਈ ਦੇ ਉੱਚ ਮਿਆਰਾਂ ਤੱਕ ਨਹੀਂ ਪਹੁੰਚਦਾ, ਉਦੋਂ ਤੱਕ ਅਚਨਚੇਤ ਚੈਕਿੰਗ ਅਤੇ ਸਖ਼ਤ ਨਿਗਰਾਨੀ ਜਾਰੀ ਰਹੇਗੀ।”

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here