HomeEnglishਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ, ਹੁਣ 24 ਘੰਟੇ ਮਿਲਣਗੀਆਂ ਸਿਹਤ ਸੇਵਾਵਾਂ

ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ, ਹੁਣ 24 ਘੰਟੇ ਮਿਲਣਗੀਆਂ ਸਿਹਤ ਸੇਵਾਵਾਂ

- Advertisement -spot_img

ਪਟਿਆਲਾ, 29 ਮਈ:
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਅਤੇ ਸਮੇਂ ਸਿਰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਤ੍ਰਿਪੜੀ ਕਮਿਊਨਿਟੀ ਹੈਲਥ ਸੈਂਟਰ, ਪਟਿਆਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਸਮਾਗਮ ਦੌਰਾਨ ਡਾ. ਬਲਬੀਰ ਸਿੰਘ ਨੇ ਪਟਿਆਲਾ ਵਾਸੀਆਂ ਲਈ 24 ਘੰਟੇ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਮੋਬਾਈਲ ਮੈਡੀਕਲ ਯੂਨਿਟ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਯੂਨਿਟ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਘਰ ਦੇ ਨੇੜੇ ਹੀ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਟੀਚਾ ਹਰ ਨਾਗਰਿਕ ਤੱਕ ਸਮੇਂ ਸਿਰ ਅਤੇ ਬਿਹਤਰ ਇਲਾਜ ਪਹੁੰਚਾਉਣਾ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਦੂਰ ਨਾ ਜਾਣਾ ਪਵੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਤਿਹਾਸਕ ਬਦਲਾਅ ਲਿਆ ਰਹੀ ਹੈ ਅਤੇ ਆਮ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਨਵੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਮਿਲ ਸਕੇ।

ਇਸ ਮੌਕੇ ਸਿਹਤ ਵਿਭਾਗ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਨੂੰ ਵੀ ਸਨਮਾਨਿਤ ਕੀਤਾ ਗਿਆ। ਸਿਹਤ ਮੰਤਰੀ ਨੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਰਮਚਾਰੀ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਵਿੱਚ ਰੀੜ੍ਹ ਦੀ ਹੱਡੀ ਵਾਂਗ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਦੀ ਹੈ।

watch…..Health Minister Advocates for Cultural Language Ties

ਸਮਾਗਮ ਵਿੱਚ ਮੌਜੂਦ ਬਜ਼ੁਰਗਾਂ ਨੇ ਮੁੱਖ ਮੰਤਰੀ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ ਅਤੇ ਓਪਰੇਸ਼ਨਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਇਸ ਦੌਰਾਨ ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪ੍ਰਭਾਵਸ਼ਾਲੀ ਨਾਟਕ ਵੀ ਪੇਸ਼ ਕੀਤਾ ਗਿਆ। ਨਾਟਕ ਰਾਹੀਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸ.ਐਮ.ਓ ਡਾ. ਪਰਨੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here