Homeਪੰਜਾਬੀਪੰਜਾਬਯੂਪੀਐਸਸੀ ਵਿੱਚ ਵੱਕਾਰੀ ਰੈਂਕ ਹਾਸਲ ਕਰਨ ਵਾਲੀ ਰਸਨੀਤ ਕੰਬੋਜ ਨੂੰ ਵਧਾਈ

ਯੂਪੀਐਸਸੀ ਵਿੱਚ ਵੱਕਾਰੀ ਰੈਂਕ ਹਾਸਲ ਕਰਨ ਵਾਲੀ ਰਸਨੀਤ ਕੰਬੋਜ ਨੂੰ ਵਧਾਈ

- Advertisement -spot_img
  • 22 ਸਾਲ ਦੀ ਛੋਟੀ ਉਮਰ ਵਿੱਚ ਪਹਿਲੀ ਕੋਸ਼ਿਸ਼ ’ਚ ਹੀ ਆਲ ਇੰਡੀਆ ਰੈਂਕ 51ਵਾਂ ਪ੍ਰਾਪਤ ਕਰਨ ਵਾਲੀ ਰਸਨੀਤ ਕੌਰ; ਪੰਜਾਬ ਲਈ ਵੱਡੀ ਮਾਣ ਵਾਲੀ ਪ੍ਰਾਪਤੀ: ਖੁੱਡੀਆਂ
  • ਵਿਧਾਇਕ ਗੁਰਲਾਲ ਘਨੌਰ ਅਤੇ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਵੀ ਰਸਨੀਤ ਨੂੰ ਕੀਤਾ ਸਨਮਾਨਿਤ

ਰਾਜਪੁਰਾ (ਪਟਿਆਲਾ), 10 ਮਾਰਚ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਰਾਜਪੁਰਾ ਨੇੜੇ ਪਿੰਡ ਮਦਨਪੁਰ ਵਿੱਚ ਪਹੁੰਚ ਕੇ ਪੰਜਾਬ ਦੀ ਧੀ ਰਸਨੀਤ ਕੌਰ ਕੰਬੋਜ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੀ ਵੱਕਾਰੀ ਪ੍ਰੀਖਿਆ ਵਿੱਚ ਆਲ ਇੰਡੀਆ ਰੈਂਕ 51ਵਾਂ ਹਾਸਲ ਕਰਕੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਵੀ ਮੌਜੂਦ ਸਨ। ਉਨ੍ਹਾਂ ਨੇ ਰਸਨੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ।

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਰਸਨੀਤ ਕੌਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਧਾਈ ਸੰਦੇਸ਼ ਪਹੁੰਚਾਉਂਦਿਆਂ ਉਸ ਦੇ ਮਾਪਿਆਂ ਨੂੰ ਵੀ ਉਨ੍ਹਾਂ ਦੇ ਸਮਰਥਨ ਅਤੇ ਉਤਸ਼ਾਹ ਲਈ ਵਧਾਈ ਦਿੱਤੀ। ਉਨ੍ਹਾਂ ਨੇ ਰਸਨੀਤ ਦੇ ਪਿਤਾ ਜਸਵਿੰਦਰ ਸਿੰਘ (ਪੰਜਾਬ ਬਿਜਲੀ ਨਿਗਮ ਵਿੱਚ ਲਾਈਨਮੈਨ) ਅਤੇ ਮਾਤਾ ਸਵਰਨ ਕੌਰ (ਘਰੇਲੂ ਔਰਤ) ਵੱਲੋਂ ਬੇਟੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ।watch…..ਪੰਜਾਬ ਬਜਟ 2026-27: ‘ਸਾਰੀਆਂ ਗਾਰੰਟੀਆਂ ਪੂਰੀਆਂ’ ਵਾਲਾ ਇਤਿਹਾਸਕ ਬਜਟ

ਰਸਨੀਤ ਕੌਰ ਦੀ ਸ਼ਾਨਦਾਰ ਸਫਲਤਾ ’ਤੇ ਖੁਸ਼ੀ ਜ਼ਾਹਰ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਿਰਫ 22 ਸਾਲ ਦੀ ਉਮਰ ਵਿੱਚ ਪਹਿਲੀ ਕੋਸ਼ਿਸ਼ ’ਚ ਹੀ ਆਲ ਇੰਡੀਆ ਰੈਂਕ 51ਵਾਂ ਪ੍ਰਾਪਤ ਕਰਨਾ ਬਹੁਤ ਵੱਡੀ ਅਤੇ ਮਾਣ ਵਾਲੀ ਪ੍ਰਾਪਤੀ ਹੈ। ਪਿੰਡ ਮਦਨਪੁਰ ਦੀ ਇਸ ਧੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀਆਂ ਧੀਆਂ ਹਰ ਖੇਤਰ ਵਿੱਚ ਅੱਗੇ ਵਧ ਸਕਦੀਆਂ ਹਨ ਅਤੇ ਸਖ਼ਤ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਸਭ ਤੋਂ ਉੱਚੇ ਮੁਕਾਮ ਹਾਸਲ ਕਰ ਸਕਦੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਅਨੁਕੂਲ ਮਾਹੌਲ ਬਣਾਉਣ ਲਈ ਵਚਨਬੱਧ ਹੈ। ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਮੌਕੇ, ਸਹਾਇਤਾ ਅਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਜੋ ਉਹ ਆਪਣੀ ਪਸੰਦ ਦੇ ਖੇਤਰ ਵਿੱਚ ਉੱਤਮਤਾ ਹਾਸਲ ਕਰ ਸਕਣ ਅਤੇ ਰਾਜ ਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ।

ਮੰਤਰੀ ਨੇ ਉਮੀਦ ਜਤਾਈ ਕਿ ਰਸਨੀਤ ਕੌਰ ਦੀ ਇਹ ਸਫਲਤਾ ਪੰਜਾਬ ਭਰ ਦੇ ਹੋਰ ਨੌਜਵਾਨ ਮੁੰਡੇ-ਕੁੜੀਆਂ ਨੂੰ ਸਮਰਪਣ ਅਤੇ ਮਿਹਨਤ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਰਸਨੀਤ ਨੂੰ ਸਿਵਲ ਸੇਵਾਵਾਂ ਵਿੱਚ ਉੱਜਵਲ ਭਵਿੱਖ ਅਤੇ ਆਉਣ ਵਾਲੀਆਂ ਜ਼ਿੰਮੇਵਾਰੀਆਂ ਵਿੱਚ ਸਫਲਤਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਰਸਨੀਤ ਕੌਰ ਨੇ ਘਨੌਰ ਹਲਕੇ ਸਮੇਤ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਕਿਹਾ ਕਿ ਇਸ ਸਫਲਤਾ ਨਾਲ ਕੰਬੋਜ ਭਾਈਚਾਰੇ ਦਾ ਮਾਣ ਵਧਿਆ ਹੈ।

ਇਸ ਮੌਕੇ ਤਾਇਆ ਬਲਜਿੰਦਰ ਸਿੰਘ, ਦਾਦਾ ਗੁਰਦਿਆਲ ਸਿੰਘ, ਦਾਦੀ ਪ੍ਰੀਤਮ ਕੌਰ, ਭਰਾ ਜਗਦੀਪ ਸਿੰਘ, ਯੂਜੀਸੀ ਪਾਸ ਭੈਣ ਜਸਕਿਰਨ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਸਹਿਜਪਾਲ ਸਿੰਘ ਲਾਡਾ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here