Homeਪੰਜਾਬੀਰਾਜਪੁਰਾ ਵਾਸੀਆਂ ਨੂੰ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਨਾਲ...

ਰਾਜਪੁਰਾ ਵਾਸੀਆਂ ਨੂੰ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਨਾਲ ਸਾਫ ਪੀਣ ਵਾਲੇ ਪਾਣੀ ਦਾ ਵੱਡਾ ਤੋਹਫਾ

- Advertisement -spot_img
  • ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਇਕ ਨੀਨਾ ਮਿੱਤਲ ਦੀ ਹਾਜ਼ਰੀ ’ਚ ਨੀਂਹ ਪੱਥਰ ਰੱਖਿਆ
  • ਸਾਰੇ ਪੰਜਾਬ ’ਚ ਲੋਕਾਂ ਨੂੰ ਮਿਲੇਗਾ ਸਾਫ ਪੀਣ ਵਾਲਾ ਪਾਣੀ: ਡਾ. ਰਵਜੋਤ ਸਿੰਘ
  • ਪਿਛਲੀਆਂ ਸਰਕਾਰਾਂ ਨੇ 50 ਸਾਲਾਂ ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ: ਨੀਨਾ ਮਿੱਤਲ
  • 57.30 ਕਿਲੋਮੀਟਰ ਨਵੀਂ ਪਾਈਪਲਾਈਨ ਨਾਲ 10,000 ਘਰਾਂ ਅਤੇ 50,000 ਆਬਾਦੀ ਨੂੰ ਸਾਫ ਪਾਣੀ ਮਿਲੇਗਾ

ਰਾਜਪੁਰਾ, 26 ਮਈ

ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਦੀ ਅਗਵਾਈ ’ਚ ਪੁਰਾਣਾ ਰਾਜਪੁਰਾ ’ਚ ਅਮ੍ਰਿਤ-2 ਸਕੀਮ ਅਧੀਨ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜੋ ਰਾਜਪੁਰਾ ਵਾਸੀਆਂ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਏਗਾ।

ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਸੂਬੇ ਨੂੰ ਸਾਫ-ਸੁਥਰਾ ਅਤੇ ਰੋਸ਼ਨ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਰਾਜਪੁਰਾ ਵਾਸੀਆਂ ਨੂੰ ਪੁਰਾਣੀ ਮੰਗ ਦੀ ਪੂਰਤੀ ਲਈ ਵਧਾਈ ਦਿੰਦਿਆਂ ਅਤੇ ਵਿਧਾਇਕ ਨੀਨਾ ਮਿੱਤਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇ ਅਸੀਂ ਹੁਣ ਵੀ ਸਾਫ ਪੀਣ ਵਾਲਾ ਪਾਣੀ ਨਾ ਦੇ ਸਕੇ, ਤਾਂ ਸਾਨੂੰ ਆਪਣੇ ਆਪ ਨੂੰ ਮੁਆਫ ਨਹੀਂ ਕਰਨਾ ਚਾਹੀਦਾ, ਕਿਉਂਕਿ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕਦੇ ਧਿਆਨ ਨਹੀਂ ਦਿੱਤਾ।

ਉਨ੍ਹਾਂ ਦੱਸਿਆ ਕਿ ਨੀਨਾ ਮਿੱਤਲ ਵੱਲੋਂ ਉਠਾਏ ਮੁੱਦੇ ’ਤੇ ਮੁੱਖ ਮੰਤਰੀ ਨੇ ਤੁਰੰਤ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ। ਇਸ ਅਧੀਨ ਪੁਰਾਣਾ ਰਾਜਪੁਰਾ ਅਤੇ ਰਾਜਪੁਰਾ ਟਾਊਨ ’ਚ 57.30 ਕਿਲੋਮੀਟਰ ਨਵੀਂ ਪਾਈਪਲਾਈਨ ਵਿਛਾਈ ਜਾਵੇਗੀ, ਜਿਸ ਨਾਲ 10,000 ਘਰਾਂ ਦੀ 50,000 ਆਬਾਦੀ ਨੂੰ ਸਾਫ ਪਾਣੀ ਮਿਲੇਗਾ। ਡਿਸਟ੍ਰੀਬਿਊਸ਼ਨ ਪਾਈਪ ਨੈਟਵਰਕ ਨੂੰ ਮਜ਼ਬੂਤ ਕਰਕੇ ਪਾਣੀ ਦੀ ਸਪਲਾਈ ਸੁਚਾਰੂ ਕੀਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਕਦੇ ਖਜ਼ਾਨਾ ਖਾਲੀ ਹੋਣ ਦੀ ਗੱਲ ਨਹੀਂ ਕੀਤੀ। ਸਾਰੇ ਪੰਜਾਬ ’ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕੰਮ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਪਾਣੀ ਦੀ ਸੰਭਾਲ ਲਈ ਸਮਰਪਿਤ ਹਨ, ਅਤੇ ਇੱਕ ਬੂੰਦ ਵੀ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ।

watch……ग्रामीण आबादी को 315 करोड़ की योजनाओं से मिलेगा पीने का साफ पानी

ਵਿਧਾਇਕ ਨੀਨਾ ਮਿੱਤਲ ਨੇ ਮੁੱਖ ਮੰਤਰੀ ਅਤੇ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ 50 ਸਾਲਾਂ ’ਚ ਕਿਸੇ ਸਰਕਾਰ ਨੇ ਸਾਫ ਪਾਣੀ ਦੀ ਸਮੱਸਿਆ ਨੂੰ ਨਹੀਂ ਸੁਲਝਾਇਆ, ਪਰ ਮੌਜੂਦਾ ਸਰਕਾਰ ਨੇ ਰਾਜਪੁਰਾ ਨੂੰ ਇਹ ਵੱਡਾ ਤੋਹਫਾ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ‘ਗੇਟਵੇ ਆਫ ਪੰਜਾਬ’ ਰਾਜਪੁਰਾ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ, ਪਰ ਹੁਣ ਮੁੱਖ ਮੰਤਰੀ ਦੀ ਅਗਵਾਈ ’ਚ ਮੁਢਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।

ਨੀਨਾ ਮਿੱਤਲ ਨੇ ਦੱਸਿਆ ਕਿ ਰਾਜਪੁਰਾ ’ਚ ਪੀਣ ਵਾਲੇ ਪਾਣੀ ’ਚ ਮਿਕਸਿੰਗ ਦੀ ਸਮੱਸਿਆ ਨੇ ਪੁਰਾਣਾ ਰਾਜਪੁਰਾ ਦੇ ਮੁਹੱਲਿਆਂ (ਭਾਰਤ ਕਲੋਨੀ, ਧਰਮਪੁਰਾ ਕਲੋਨੀ, ਛੱਜੂਮਾਜਰੀ, ਗਰਗ ਕਲੋਨੀ, ਨਵਯੁੱਗ ਕਲੋਨੀ, ਰੋਸ਼ਨ ਕਲੋਨੀ, ਅਮਰ ਚੰਦ ਕਲੋਨੀ, ਠਾਕਰਪੁਰੀ, ਜੱਟਾਂ ਵਾਲਾ ਮੁਹੱਲਾ, ਗੁਜਰਾਂ ਵਾਲਾ ਮੁਹੱਲਾ) ਅਤੇ ਰਾਜਪੁਰਾ ਟਾਊਨ ਦੇ ਇਲਾਕਿਆਂ (ਡਾਲਿਮਾ ਵਿਹਾਰ, ਕਨਿਕਾ ਗਾਰਡਨ, ਸ਼ਾਮ ਨਗਰ, ਮਹਿੰਦਰਗੰਜ, ਮਿਰਚ ਮੰਡੀ, ਗੁਰੂ ਨਾਨਕ ਕਲੋਨੀ) ਦੇ ਲੋਕਾਂ ਨੂੰ ਪਰੇਸ਼ਾਨ ਕੀਤਾ। ਇਸ ਪ੍ਰੋਜੈਕਟ ’ਚ ਪੁਰਾਣੀਆਂ ਪਾਈਪਲਾਈਨਾਂ ਅਤੇ ਘਰੇਲੂ ਕੁਨੈਕਸ਼ਨਾਂ ਨੂੰ ਬਦਲਣ ਦਾ ਪ੍ਰਸਤਾਵ ਹੈ।

ਉਨ੍ਹਾਂ ਦੱਸਿਆ ਕਿ ਅਮ੍ਰਿਤ ਪ੍ਰੋਜੈਕਟ ਦੇ ਪਹਿਲੇ ਪੜਾਅ ’ਚ ਮੇਨ ਰਾਈਜਿੰਗ ਲਾਈਨਾਂ, ਡਿਸਟ੍ਰੀਬਿਊਸ਼ਨ ਲਾਈਨਾਂ ਅਤੇ ਘਰੇਲੂ ਕੁਨੈਕਸ਼ਨ ਸਥਾਪਤ ਕੀਤੇ ਜਾਣਗੇ, ਤਾਂ ਜੋ ਸਾਫ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਹੋਵੇ। ਪੁਰਾਣਾ ਰਾਜਪੁਰਾ ਲਈ ਵਾਟਰ ਵਰਕਸ ਤੋਂ ਸਿੱਧੀ ਰਾਈਜਿੰਗ ਮੇਨ (ਹਾਟਲਾਈਨ) ਵਿਛਾਈ ਜਾਵੇਗੀ।

ਇਸ ਮੌਕੇ ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸਡੀਐਮ ਅਵਿਕੇਸ਼ ਗੁਪਤਾ, ਈ.ਓ. ਅਵਤਾਰ ਚੰਦ, ਐਮ.ਐਲ.ਏ. ਕੋਆਰਡੀਨੇਟਰ ਰਿਤੇਸ਼ ਬਾਂਸਲ, ਸਚਿਨ ਮਿੱਤਲ, ਵਿਜੇ ਮੈਟਰੋ, ਰਾਜੇਸ਼ ਕੁਮਾਰ (ਵਾਈਸ ਪ੍ਰਧਾਨ ਨਗਰ ਕੌਂਸਲ), ਅਮਰਜੀਤ ਸ਼ਰਮਾ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here